PUNJABMAILUSA.COM

ਕੈਲੀਫੋਰਨੀਆ, ਕੋਲੋਰਾਡੋ ਅਤੇ ਨਿਊ ਮੈਕਸਿਕੋ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਕਾਰਨ ਹਜ਼ਾਰਾਂ ਲੋਕ ਹੋਏ ਬੇਘਰ

 Breaking News

ਕੈਲੀਫੋਰਨੀਆ, ਕੋਲੋਰਾਡੋ ਅਤੇ ਨਿਊ ਮੈਕਸਿਕੋ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਕਾਰਨ ਹਜ਼ਾਰਾਂ ਲੋਕ ਹੋਏ ਬੇਘਰ

ਕੈਲੀਫੋਰਨੀਆ, ਕੋਲੋਰਾਡੋ ਅਤੇ ਨਿਊ ਮੈਕਸਿਕੋ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਕਾਰਨ ਹਜ਼ਾਰਾਂ ਲੋਕ ਹੋਏ ਬੇਘਰ
June 04
10:43 2018

ਵਾਸ਼ਿੰਗਟਨ, 4 ਜੂਨ (ਪੰਜਾਬ ਮੇਲ)- ਅਮਰੀਕਾ ਦੇ ਕੈਲੀਫੋਰਨੀਆ, ਕੋਲੋਰਾਡੋ ਅਤੇ ਨਿਊ ਮੈਕਸਿਕੋ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਕਾਰਨ ਹਜ਼ਾਰਾਂ ਏਕੜ ਜ਼ਮੀਨ ‘ਤੇ ਬਣੇ ਘਰ ਸੜ ਕੇ ਰਾਖ ਹੋ ਗਏ ਹਨ। ਅੱਗ ਦੇ ਕਾਰਨ ਹਜ਼ਾਰਾਂ ਲੋਕਾਂ ਨੂੰ ਅਪਣਾ ਘਰ ਛੱਡਣਾ ਪਿਆ ਹੈ। ਓਰੇਂਜ ਕਾਊਂਟੀ ਪ੍ਰਸ਼ਾਸਨ ਅਨੁਸਾਰ ਲਾਸ ਏਂਜਲਸ ਦੇ ਲਗਭਗ 50 ਮੀਲ ਦੱਖਣ ਵਿਚ ਕੈਲੀਫੋਰਨੀਆ ਦੇ ਲਾਗੁਨਾ ਬੀਚ ਦੇ ਇਲਾਕੇ ਵਿਚ ਲੱਗੀ ਅੱਗ ਕਾਰਨ ਲਗਭਗ 250 ਏਕੜ ਰਕਬਾ ਬਰਬਾਦ ਹੋ ਗਿਆ। 400 ਤੋਂ ਜ਼ਿਆਦਾ ਅੱਗ ਬੁਝਾਊ ਦਸਤੇ ਦੇ ਕਰਮੀ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਸਥਾਨਕ ਮੀਡੀਆ ਅਨੁਸਾਰ ਅਜੇ ਪੂਰੀ ਤਰ੍ਹਾਂ ਅੱਗ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ ਹੈ।
ਅਮਰੀਕੀ ਫਾਇਰ ਬ੍ਰਿਗੇਡ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਅੱਗ ਕਾਰਨ ਅਜੇ ਤੱਕ ਕਿਸੇ ਹੋਰ ਨੁਕਸਾਨ ਦੀ ਕੋਈ ਖ਼ਬਰ ਨਹੀਂ ਮਿਲੀ ਹੈ। ਲੇਕਿਨ ਵੱਡੀ ਗਿਣਤੀ ਵਿਚ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਰਿਹਾ ਹੈ। ਫਾਇਰ ਬ੍ਰਿਗੇਡ ਵਲੋਂ ਦੱਸਿਆ ਗਿਆ ਕਿ ਲਗਭਗ ਦੋ ਹਜ਼ਾਰ ਨਿਵਾਸੀਆਂ ਨੂੰ Îਇੱਥੋਂ ਕੱਢਿਆ ਜਾ ਚੁੱਕਾ ਹੈ।
ਅਮਰੀਕੀ ਵਣ ਵਿਭਾਗ ਦੇ ਬੁਲਾਰੇ ਜਿਮ ਮੈਂਕਸਨ ਨੇ ਦੱਸਿਆ, ਕੋਲਾਰਾਡੋ ਲਾ ਪਲਾਟਾ ਕਾਊਂਟੀ ਵਿਚ ਅੱਗ ਨੂੰ 416 ਫਾਇਰ ਦਾ ਨਾਂ ਦਿੱਤਾ ਗਿਆ ਹੈ। ਇਸ ਕਾਰਨ ਅਜੇ ਤੱਕ 1100 ਏਕੜ ਖੇਤਰ ਸੜ ਕੇ ਰਾਖ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਘਾਹ ਅਤੇ ਲੱਕੜੀਆਂ ਕਾਰਨ ਅੱਗ ਦਾ ਫੈਲਣਾ ਲਗਾਤਾਰ ਜਾਰੀ ਹੈ।
ਅਕਤੂਬਰ 2017 ਵਿਚ ਅਮਰੀਕੀ ਰਾਜ ਕੈਲੀਫੋਰਨੀਆ ਭਿਆਨਕ ਅੱਗ ਲੱਗੀ ਸੀ। ਇਹ ਅੱਗ ਇੰਨੀ ਭਿਆਨਕ ਸੀ ਕਿ ਇਸ ਨੂੰ ਬੁਝਾਉਣ ਵਿਚ ਚਾਰ ਦਿਨ ਲੱਗ ਗਏ। ਇਸ ਅੱਗ ਵਿਚ 23 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਗਈ ਸੀ ਜਦ ਕਿ ਹਜ਼ਾਰਾਂ ਲੋਕ ਇਸ ਨਾਲ ਪ੍ਰਭਾਵਤ ਹੋਏ ਸੀ। ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਨਾਲ ਸਭ ਤੋਂ ਜ਼ਿਆਦਾ ਸਾਂਟਾ ਰੋਜਾ, ਨਾਪਾ ਅਤੇ ਸੋਨੋਮਾ ਕਾਊਂਟੀ ਵਿਚ ਨੁਕਸਾਨ ਹੋਇਆ ਸੀ। ਅੱਗ ਲੱਗਣ ਦੇ ਕਾਰਨ 20 ਹਜ਼ਾਰ ਤੋਂ ਜ਼ਿਆਦਾ ਲੋਕ ਬੇਘਰ ਹੋ ਗਏ ਸੀ।

About Author

Punjab Mail USA

Punjab Mail USA

Related Articles

ads

Latest Category Posts

    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article