PUNJABMAILUSA.COM

ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

 Breaking News

ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ
December 11
09:09 2019

ਸੈਕਰਾਮੈਂਟੋ/ਗਾਲਟ, 11 ਦਸੰਬਰ (ਪੰਜਾਬ ਮੇਲ)- ਪਰਗਟ ਸਿੰਘ ਸੰਧੂ ਗਾਲਟ ਸਿਟੀ ਦੇ ਨਵੇਂ ਮੇਅਰ ਚੁਣੇ ਗਏ ਹਨ। ਇਸ ਤੋਂ ਪਹਿਲਾਂ ਉਹ ਇਸ ਸਿਟੀ ਦੇ ਕੌਂਸਲ ਮੈਂਬਰ ਅਤੇ ਪਲਾਨਿੰਗ ਕਮਿਸ਼ਨਰ ਦੀ ਸੇਵਾ ਨਿਭਾਅ ਚੁੱਕੇ ਹਨ। ਪਰਗਟ ਸਿੰਘ ਸੰਧੂ ਅਮਰੀਕਾ ਵਿਚ ਦੂਜੇ ਦਸਤਾਰਧਾਰੀ ਸਿੱਖ ਮੇਅਰ ਬਣ ਗਏ ਹਨ। ਇਸ ਤੋਂ ਪਹਿਲਾਂ ਨਿਊਜਰਸੀ ਦੇ ਸ਼ਹਿਰ ਹੋਬੋਕੇਨ ‘ਚ ਸ. ਰਵਿੰਦਰ ਸਿੰਘ ਭੱਲਾ ਦਸਤਾਰਧਾਰੀ ਸਿੱਖ ਮੇਅਰ ਵਜੋਂ ਸੇਵਾ ਨਿਭਾ ਰਹੇ ਹਨ। ਪਰਗਟ ਸਿੰਘ ਸੰਧੂ ਸਿੱਖ ਹਲਕਿਆਂ ਵਿਚ ਇਕ ਜਾਣੀ-ਪਹਿਚਾਣੀ ਸ਼ਖਸੀਅਤ ਹਨ। ਆਪਣੀ ਸਖ਼ਤ ਮਿਹਨਤ ਅਤੇ ਲਗਨ ਸਦਕਾ ਉਨ੍ਹਾਂ ਨੇ ਇਹ ਮੁਕਾਮ ਹਾਸਲ ਕੀਤਾ। ਮਿੱਠ ਬੋਲੜੇ ਅਤੇ ਸ਼ਾਂਤ ਸੁਭਾਅ ਦੇ ਸ. ਸੰਧੂ ਗੁਰਦੁਆਰਾ ਸਾਹਿਬ ਬਰਾਡਸ਼ਾਹ ਰੋਡ, ਸੈਕਰਾਮੈਂਟੋ ਦੀ ਕਮੇਟੀ ਵਿਚ ਲੰਮਾ ਸਮਾਂ ਸੇਵਾ ਨਿਭਾਉਂਦੇ ਰਹੇ। ਉਹ ਇਕ ਸਫਲ ਬਿਜ਼ਨਸਮੈਨ ਵੀ ਹਨ। ਐਲਕ ਗਰੋਵ ਸਿਟੀ ਦੇ ਕਮਿਸ਼ਨਰ ਗੁਰਜਤਿੰਦਰ ਸਿੰਘ ਰੰਧਾਵਾ, ਮੁਡੈਸਟੋ ਸਿਟੀ ਦੇ ਵਾਈਸ ਮੇਅਰ ਮੈਨੀ ਗਰੇਵਾਲ ਅਤੇ ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ ਦੇ ਆਗੂ ਧੀਰਾ ਨਿੱਜਰ ਵੱਲੋਂ ਸ. ਪਰਗਟ ਸਿੰਘ ਸੰਧੂ ਦੇ ਮੇਅਰ ਬਣਨ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਹੈ। ਇਨ੍ਹਾਂ ਆਗੂਆਂ ਨੇ ਕਿਹਾ ਕਿ ਸ. ਸੰਧੂ ਦੇ ਮੇਅਰ ਬਣਨ ਨਾਲ ਅਮਰੀਕਾ ਵਿਚ ਸਿੱਖ ਪਹਿਚਾਣ ਬਣਾਉਣ ਵਿਚ ਹੋਰ ਵੀ ਮਦਦ ਮਿਲੇਗੀ।
ਮੇਅਰ ਦੀ ਚੋਣ ਤੋਂ ਬਾਅਦ ਪੰਜਾਬ ਮੇਲ ਨਾਲ ਗੱਲਬਾਤ ਕਰਦਿਆਂ ਸ. ਸੰਧੂ ਨੇ ਕਿਹਾ ਕਿ ਜਦੋਂ ਮੈਂ 37 ਸਾਲ ਪਹਿਲਾਂ ਭਾਰਤ ਤੋਂ ਅਮਰੀਕਾ ਆਇਆ ਸੀ, ਤਾਂ ਮੈਂ ਕਦੇ ਸੋਚਿਆ ਵੀ ਨਹੀਂ ਸੀ ਕਿ ਮੈਂ ਇਕ ਦਿਨ ਉਸ ਮਹਾਨ ਸ਼ਹਿਰ ਦਾ ਮੇਅਰ ਬਣਾਂਗਾ, ਜਿਸ ਵਿਚ ਮੈਂ ਰਹਿੰਦਾ ਹਾਂ। ਇਕ ਸਾਲ ਪਹਿਲਾਂ ਮੈਂ ਸਿਟੀ ਕੌਂਸਲ ਮੈਂਬਰ ਚੁਣਿਆ ਗਿਆ ਅਤੇ ਹੁਣ ਮੈਂ ਸਰਬਸੰਮਤੀ ਨਾਲ ਗਾਲਟ ਸਿਟੀ ਦਾ ਮੇਅਰ ਚੁਣਿਆ ਗਿਆ ਹਾਂ। ਇਹ ਸਿੱਖ ਕੌਮ ਲਈ ਇਕ ਮਹਾਨ ਕਦਮ ਹੈ, ਕਿਉਂਕਿ ਅਸੀਂ ਲਗਾਤਾਰ ਮੁਸ਼ਕਿਲਾਂ ਅਤੇ ਰੁਕਾਵਟਾਂ ਨੂੰ ਦੂਰ ਕਰਦੇ ਆ ਰਹੇ ਹਾਂ। ਮੈਂ ਉਮੀਦ ਕਰਦਾ ਹਾਂ ਕਿ ਇਹ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਣਾ ਦੇਵੇਗਾ, ਕਿਉਂਕਿ ਇਹ ਜਨਤਕ ਸੇਵਾ ‘ਚ ਤਰੱਕੀ ਕਰ ਰਹੇ ਸਾਡੇ ਭਾਈਚਾਰੇ ਅਤੇ ਅਮਰੀਕਨ ਸੁਪਨੇ ਨੂੰ ਦਰਸਾਉਂਦਾ ਹੈ। ਨਰਮ ਭਾਵਨਾ ਰੱਖੋ ਅਤੇ ਹਉਮੈ ਨੂੰ ਆਪਣੇ ਰਸਤੇ ‘ਚ ਨਾ ਆਉਣ ਦਿਓ। ਸਖਤ ਮਿਹਨਤ ਕਰੋ ਅਤੇ ਵਿਸ਼ਵਾਸ ਰੱਖੋ – ਸੰਭਾਵਨਾਵਾਂ ਬੇਅੰਤ ਹਨ। ਮੇਰੇ ਪਰਿਵਾਰ, ਦੋਸਤਾਂ, ਸਮਰਥਕਾਂ ਅਤੇ ਭਾਈਚਾਰੇ ਦਾ ਧੰਨਵਾਦ।

About Author

Punjab Mail USA

Punjab Mail USA

Related Articles

ads

Latest Category Posts

    ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

Read Full Article
    ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

Read Full Article
    ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

Read Full Article
    ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

Read Full Article
    ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

Read Full Article
    ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

Read Full Article
    ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

Read Full Article
    ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

Read Full Article
    ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

Read Full Article
    ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

Read Full Article
    ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

Read Full Article
    ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

Read Full Article
    ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

Read Full Article
    ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

Read Full Article