PUNJABMAILUSA.COM

ਕੈਲੀਫੋਰਨੀਆ ‘ਚ ਮਿਲਿਆ ਕਰਨਗੇ 15 ਡਾਲਰ ਪ੍ਰਤੀ ਘੰਟਾ

ਕੈਲੀਫੋਰਨੀਆ ‘ਚ ਮਿਲਿਆ ਕਰਨਗੇ 15 ਡਾਲਰ ਪ੍ਰਤੀ ਘੰਟਾ

ਕੈਲੀਫੋਰਨੀਆ ‘ਚ ਮਿਲਿਆ ਕਰਨਗੇ 15 ਡਾਲਰ ਪ੍ਰਤੀ ਘੰਟਾ
April 06
10:18 2016

ਗਵਰਨਰ ਜੈਰੀ ਬਰਾਉਨ ਨੇ ਕੀਤੇ ਹਸਤਾਖਰ
california capitalਸੈਕਰਾਮੈਂਟੋ, 6 ਅਪ੍ਰੈਲ (ਪੰਜਾਬ ਮੇਲ)- ਕੈਲੀਫੋਰਨੀਆ ਦੇ ਗਵਰਨਰ ਜੈਰੀ ਬਰਾਉਨ ਨੇ ਕੰਮ ਕਰਨ ਬਦਲੇ 15 ਡਾਲਰ ਪ੍ਰਤੀ ਘੰਟੇ ਉਜਰਤ ਦੇਣ ਦੇ ਬਿੱਲ ‘ਤੇ ਸਾਈਨ ਕਰ ਦਿੱਤੇ ਹਨ। ਸਾਲ 2022 ਤੋਂ ਹੁਣ ਇਥੇ ਕੰਮ ਕਰਨ ਬਦਲੇ 15 ਡਾਲਰ ਪ੍ਰਤੀ ਘੰਟਾ ਮਿਲਿਆ ਕਰਨਗੇ। ਜ਼ਿਕਰਯੋਗ ਹੈ ਕਿ ਇਸ ਵੇਲੇ ਘੱਟੋ-ਘੱਟ ਉਜਰਤ 10 ਡਾਲਰ ਪ੍ਰਤੀ ਘੰਟਾ ਹੈ। ਸਾਲ 2017 ‘ਚ ਇਹ 10 ਡਾਲਰ 50 ਸੈਂਟ ਪ੍ਰਤੀ ਘੰਟਾ ਹੋ ਜਾਣਗੇ। 2018 ‘ਚ 11 ਡਾਲਰ ਪ੍ਰਤੀ ਘੰਟਾ ਹੋਣਗੇ। ਇਸ ਤਰ੍ਹਾਂ ਹਰ ਸਾਲ 1 ਡਾਲਰ ਪ੍ਰਤੀ ਘੰਟੇ ਦਾ ਵਾਧਾ ਹੋਵੇਗਾ ਅਤੇ ਜਨਵਰੀ 2022 ਤੋਂ ਕੰਮ ਕਰਨ ਬਦਲੇ 15 ਡਾਲਰ ਪ੍ਰਤੀ ਘੰਟਾ ਮਿਲਿਆ ਕਰਨਗੇ। ਇਸ ਬਿੱਲ ਨੂੰ ਪਾਸ ਕਰਨ ਲਈ ਕੈਲੀਫੋਰਨੀਆ ਦੇ ਦੋਵਾਂ ਸਦਨਾਂ ਨੇ ਇਹ ਮਤੇ ਪਾਸ ਕੀਤੇ ਹਨ। ਸੈਨੇਟ ਅਤੇ ਅਸੈਂਬਲੀ ਵਿਚ ਮਤਾ ਪਾਸ ਹੋਣ ਤੋਂ ਬਾਅਦ ਸੋਮਵਾਰ ਨੂੰ ਗਵਰਨਰ ਜੈਰੀ ਬਰਾਉਨ ਨੇ ਇਸ ‘ਤੇ ਆਪਣੀ ਮੋਹਰ ਲਗਾ ਦਿੱਤੀ। ਇਸ ਤਰ੍ਹਾਂ ਕੈਲੀਫੋਰਨੀਆ ਅਮਰੀਕਾ ਦੀ ਸਭ ਤੋਂ ਵੱਧ ਉਜਰਤ ਦੇਣ ਵਾਲੀ ਸਟੇਟ ਬਣ ਗਈ ਹੈ। ਇਸ ਵਾਧੇ ਨਾਲ ਜਿਥੇ ਨੌਕਰੀ ਕਰਨ ਵਾਲਿਆਂ ਵਿਚ ਖੁਸ਼ੀ ਦੀ ਲਹਿਰ ਹੈ, ਉਥੇ ਬਿਜ਼ਨਸਮੈਨ ਇਸ ਵਾਧੇ ਨਾਲ ਕਾਫੀ ਪ੍ਰਭਾਵਿਤ ਹੋਣਗੇ। ਰਿਪਬਲਿਕਨ ਪਾਰਟੀ ਨੇ ਇਸ ਦਾ ਵਿਰੋਧ ਕੀਤਾ ਹੈ ਅਤੇ ਕਿਹਾ ਹੈ ਕਿ ਇਸ ਵਾਧੇ ਨਾਲ ਸਰਕਾਰੀ ਖਜ਼ਾਨੇ ‘ਤੇ ਵੀ ਭਾਰ ਪਵੇਗਾ। ਨਿਊਯਾਰਕ ਸਟੇਟ ਵੀ ਇਸ ਬਿੱਲ ‘ਤੇ ਕੰਮ ਕਰ ਰਹੀ ਹੈ, ਉਥੇ ਵੀ ਜਲਦ ਹੀ 15 ਡਾਲਰ ਪ੍ਰਤੀ ਘੰਟਾ ਉਜਰਤ ਹੋ ਜਾਵੇਗੀ। ਇਸ ਤੋਂ ਇਲਾਵਾ ਸਿਆਟਲ ਵਿਖੇ ਵੀ 15 ਡਾਲਰ ਪ੍ਰਤੀ ਘੰਟਾ ਉਜਰਤ ਹੋ ਗਈ ਹੈ। ਓਰੇਗਨ ਸਟੇਟ ਵੱਲੋਂ ਵੀ 2022 ਤੱਕ 14 ਡਾਲਰ 75 ਸੈਂਟ ਪ੍ਰਤੀ ਘੰਟਾ ਉਜਰਤ ਕਰਨ ਦੀ ਯੋਜਨਾ ਬਣ ਰਹੀ ਹੈ।

ਨੇਬਰਹੁੱਡ ਮਾਰਕੀਟ ਐਸੋਸੀਏਸ਼ਨ ਵੱਲੋਂ ਨਿਖੇਧੀ
darshan singh mundi
ਸੈਕਰਾਮੈਂਟੋ, (ਪੰਜਾਬ ਮੇਲ)-ਨੇਬਰਹੁੱਡ ਮਾਰਕੀਟ ਐਸੋਸੀਏਸ਼ਨ ਨੇ ਗਵਰਨਰ ਜੈਰੀ ਬਰਾਉਨ ਵੱਲੋਂ 15 ਡਾਲਰ ਪ੍ਰਤੀ ਘੰਟਾ ਉਜਰਤ ਕੀਤੇ ਜਾਣ ‘ਤੇ ਸਖ਼ਤ ਇਤਰਾਜ਼ ਕੀਤਾ ਹੈ। ਐਸੋਸੀਏਸ਼ਨ ਦੇ ਮੀਤ ਪ੍ਰਧਾਨ ਦਰਸ਼ਨ ਸਿੰਘ ਮੁੰਡੀ ਨੇ ਪੰਜਾਬ ਮੇਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਵਾਧੇ ਨਾਲ ਕੈਲੀਫੋਰਨੀਆ ਦੇ ਵਪਾਰ ਨੂੰ ਕਾਫੀ ਘਾਟਾ ਪਵੇਗਾ ਅਤੇ ਇਸ ਨਾਲ ਬੇਰੁਜ਼ਗਾਰੀ ਵਧ ਸਕਦੀ ਹੈ। ਉਨ੍ਹਾਂ ਕਿਹਾ ਕਿ ਬਿਜ਼ਨਸਮੈਨ ਇਸ ਘਾਟੇ ਨੂੰ ਪੂਰਾ ਕਰਨ ਲਈ ਆਪਣੇ ਕਰਮਚਾਰੀਆਂ ਦੀ ਛੁੱਟੀ ਵੀ ਕਰ ਸਕਦੇ ਹਨ, ਜਿਸ ਨਾਲ ਕੈਲੀਫੋਰਨੀਆ ਵਿਚ ਬੇਰੁਜ਼ਗਾਰੀ ਵਧੇਗੀ। ਉਨ੍ਹਾਂ ਕਿਹਾ ਕਿ ਇਹ ਵਾਧਾ ਨਾ ਸਹਿਣ ਕਰਦੇ ਹੋਏ ਕੁਝ ਛੋਟੇ ਬਿਜ਼ਨਸਮੈਨ ਆਪਣਾ ਕਾਰੋਬਾਰ ਬੰਦ ਵੀ ਕਰ ਸਕਦੇ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article