PUNJABMAILUSA.COM

ਕੈਲੀਫੋਰਨੀਆ ‘ਚ ਲੱਗੀ ਭਿਆਨਕ ਅੱਗ ਕਾਰਨ 1000 ਤੋਂ ਵੱਧ ਘਰ ਹੋਏ ਸਵਾਹ

 Breaking News

ਕੈਲੀਫੋਰਨੀਆ ‘ਚ ਲੱਗੀ ਭਿਆਨਕ ਅੱਗ ਕਾਰਨ 1000 ਤੋਂ ਵੱਧ ਘਰ ਹੋਏ ਸਵਾਹ

ਕੈਲੀਫੋਰਨੀਆ ‘ਚ ਲੱਗੀ ਭਿਆਨਕ ਅੱਗ ਕਾਰਨ 1000 ਤੋਂ ਵੱਧ ਘਰ ਹੋਏ ਸਵਾਹ
August 01
10:29 2018

ਹੁਣ ਤੱਕ 6 ਵਿਅਕਤੀਆਂ ਦੇ ਮਰਨ ਅਤੇ 20 ਵਿਅਕਤੀਆਂ ਦੇ ਗੁੰਮ ਹੋਣ ਦੀ ਹੋਈ ਪੁਸ਼ਟੀ
ਕੈਲੀਫੋਰਨੀਆ, 1 ਅਗਸਤ (ਪੰਜਾਬ ਮੇਲ)-ਉੱਤਰੀ ਕੈਲੀਫੋਰਨੀਆ ‘ਚ ਭਿਆਨਕ ਅੱਗ ਲੱਗੀ ਹੋਈ ਹੈ, ਜਿਸ ਨੇ ਹੁਣ ਤੱਕ 1000 ਤੋਂ ਵੱਧ ਘਰ ਪੂਰੀ ਤਰ੍ਹਾਂ ਨਸ਼ਟ ਹੋ ਗਏ ਹਨ ਅਤੇ ਸੈਂਕੜੇ ਹੋਰ ਘਰਾਂ ਨੂੰ ਨੁਕਸਾਨ ਪੁੱਜਾ ਹੈ। ਜਦਕਿ 50 ਹਜ਼ਾਰ ਤੋਂ ਵੱਧ ਵਿਅਕਤੀ ਖ਼ਤਰੇ ਦਾ ਸਾਹਮਣਾ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। ਜਦਕਿ 6 ਲੋਕ ਆਪਣੀ ਜਾਨ ਤੋਂ ਹੱਥ ਧੋ ਬੈਠੇ ਹਨ ਅਤੇ ਹੁਣ ਤੱਕ 20 ਵਿਅਕਤੀਆਂ ਦੇ ਗੁੰਮ ਹੋਣ ਦੀ ਜਾਣਕਾਰੀ ਮਿਲੀ ਹੈ, ਜਿਨ੍ਹਾਂ ਵਿਚੋਂ ਸਰਕਾਰੀ ਤੌਰ ‘ਤੇ 16 ਲੋਕਾਂ ਦੇ ਨਾਂ ਐਲਾਨ ਦਿੱਤੇ ਗਏ ਹਨ। ਇਨ੍ਹਾਂ ਵਿਚੋਂ 11 ਵਿਅਕਤੀ ਰੈਡਿੰਗ ਸ਼ਹਿਰ ਤੋਂ, 4 ਓਲਡ ਸ਼ਾਸਤਾ ਤੋਂ, ਕੈਸਵਿਕ ਤੋਂ 3 ਅਤੇ 2 ਵਿਅਕਤੀ ਫਰੈਂਚ ਗੁਲਚ ਤੋਂ ਲਾਪਤਾ ਹੋਏ ਹਨ। ਮਰਨ ਵਾਲਿਆਂ ਵਿਚ 1 ਬਜ਼ੁਰਗ ਔਰਤ ਅਤੇ ਉਸ ਦੇ ਦੋ ਪੜਪੋਤੇ ਵੀ ਸ਼ਾਮਲ ਹਨ। ਇਸ ਦੇ ਨਾਲ-ਨਾਲ ਹੀ ਅੱਗ ਬੁਝਾਉਣ ਦੇ ਕੰਮ ਵਿਚ ਲੱਗੇ 2 ਕਰਮੀਆਂ ਦੀ ਵੀ ਮੌਤ ਹੋ ਚੁੱਕੀ ਹੈ। ਕੈਲੀਫੋਰਨੀਆ ਅੱਗ ਬੁਝਾਊ ਵਿਭਾਗ ਵੱਲੋਂ ਜਾਰੀ ਕੀਤੇ ਇਕ ਬਿਆਨ ‘ਚ ਕਿਹਾ ਗਿਆ ਹੈ ਕਿ ਘਰਾਂ ਨੂੰ ਨੁਕਸਾਨ ਪਹੁੰਚਣ ਦੇ ਅੰਕੜੇ ਹੋਰ ਵੀ ਵਧ ਸਕਦੇ ਹਨ। ਬਿਆਨ ਅਨੁਸਾਰ ਅੱਗ 194 ਵਰਗ ਕਿੱਲੋਮੀਟਰ ਖੇਤਰ ਵਿਚ ਫੈਲੀ ਗਈ ਹੈ। ਜ਼ਿਕਰਯੋਗ ਹੈ ਕਿ ਇਹ ਅੱਗ ਇਕ ਗੱਡੀ ‘ਚ ਮਸ਼ੀਨੀ ਗੜਬੜੀ ਕਾਰਨ ਲੱਗੀ ਸੀ ਅਤੇ ਪਿਛਲੇ ਹਫਤੇ ਮੰਗਲਵਾਰ ਨੂੰ ਇਹ ਅੱਗ ਕਾਬੂ ਤੋਂ ਬਾਹਰ ਹੋ ਗਈ ਸੀ, ਜੋ ਰੈਡਿੰਗ ਸ਼ਹਿਰ ਤੱਕ ਪਹੁੰਚ ਗਈ। ਅੱਗ ਕਾਰਨ ਆਪਣੀ ਜਾਨ ਤੋਂ ਖ਼ਤਰਾ ਦੇਖਦਿਆਂ ਕਰੀਬ 10 ਹਜ਼ਾਰ ਲੋਕ ਸ਼ਹਿਰ ਤੋਂ ਸੁਰੱਖਿਅਤ ਸਥਾਨਾਂ ‘ਤੇ ਚਲੇ ਗਏ ਹਨ, ਹਾਲਾਂਕਿ ਅਜੇ ਵੀ ਇਹ ਅੱਗ ਫੈਲਦੀ ਜਾ ਰਹੀ ਹੈ। ਅੱਗ ਦੀਆਂ ਲਪੇਟਾਂ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਫਾਇਰ ਬ੍ਰਿਗੇਡ ਕਰਮੀਆਂ ਨੂੰ ਅੱਗ ਬੁਝਾਉਣ ਦਾ ਕੰਮ ਵਿਚਾਲੇ ਹੀ ਛੱਡਣਾ ਪਿਆ ਅਤੇ ਉਹ ਸਥਾਨਕ ਲੋਕਾਂ ਨੂੰ ਉੱਥੋਂ ਹਟਾਉਣ ਦੇ ਕੰਮ ਵਿਚ ਲੱਗ ਗਏ। ਸਥਾਨਕ ਮੀਡੀਆ ਰਿਪੋਰਟਾਂ ਅਨੁਸਾਰ ਇਕ ਕਰਮਚਾਰੀ ਨੇ ਦੱਸਿਆ ਕਿ ਉਹ ਇਸ ਅੱਗ ਖ਼ਿਲਾਫ਼ ਨਹੀਂ ਲੜ ਸਕੇ ਕਿਉਂਕਿ ਇਹ ਜਾਨਲੇਵਾ ਹੋ ਚੁੱਕੀ ਹੈ ਅਤੇ ਅੱਗ ਬੁਝਾਉਣ ਤੋਂ ਪਹਿਲਾਂ ਸਥਾਨਕ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣਾ ਜ਼ਰੂਰੀ ਹੈ, ਜੋ ਇਸ ਦਾ ਸ਼ਿਕਾਰ ਹੋ ਸਕਦੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇੰਨੀ ਭਿਆਨਕ ਅੱਗ ਪਹਿਲਾਂ ਕਦੇ ਨਹੀਂ ਦੇਖੀ।
ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਅੱਗ ਨੂੰ ਜਲਦ ਤੋਂ ਜਲਦ ਬੁਝਾਇਆ ਜਾ ਸਕੇ। ਇਹ ਅੱਗ ਹੋਰ ਸ਼ਹਿਰੀ ਖੇਤਰਾਂ ਨਾ ਪਹੁੰਚੇ, ਇਸ ਲਈ ਆਲੇ-ਦੁਆਲੇ ਦੇ ਖੇਤਰਾਂ ‘ਚ ਖੁਦਾਈ ਕੀਤੀ ਜਾ ਰਹੀ ਹੈ ਤਾਂ ਕਿ ਇਸ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕੇ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਅੱਗ ਜ਼ਿਆਦਾ ਦੂਰ ਤੱਕ ਨਾ ਫੈਲੇ ਤਾਂ ਇਸ ਨੂੰ ਬੁਝਾਉਣਾ ਆਸਾਨ ਹੋਵੇਗਾ। ਅੱਗ ਲੱਗਣ ਤੋਂ ਬਾਅਦ ਆਸਮਾਨ ‘ਚ ਧੂੰਏਂ ਦਾ ਵੱਡਾ ਗੁਬਾਰ ਦੇਖਣ ਨੂੰ ਮਿਲਿਆ। ਹਾਲਾਂਕਿ ਅਜੇ ਤੱਕ ਇਹ ਨਹੀਂ ਦੱਸਿਆ ਗਿਆ ਕਿ ਪ੍ਰਸ਼ਾਸਨ ਕਿਸ ਯੋਜਨਾ ਨਾਲ ਇਸ ਅੱਗ ‘ਤੇ ਕਾਬੂ ਪਾਵੇਗਾ।
ਸ਼ਾਫਤਾ ਕਾਊਂਟੀ, ਕੈਲੀਫੋਰਨੀਆ ‘ਚ ਲੱਗੀ ਇਹ ਅੱਗ ਹੁਣ ਤੱਕ ਸੂਬੇ ਦੇ ਇਤਿਹਾਸ ਦੀ 6ਵੀਂ ਸਭ ਤੋਂ ਵੱਡੀ ਅੱਗ ਹੈ।
ਪਿਛਲੇ ਸਾਲ ਸਨੋਮਾ ਕਾਊਂਟੀ ‘ਚ ਲੱਗੀ ਅੱਗ ਦੌਰਾਨ ਵੀ ਭਾਰੀ ਨੁਕਸਾਨ ਹੋਇਆ ਸੀ। ਉਸ ਵਕਤ ਬਹੁਤ ਸਾਰੀਆਂ ਸਿੱਖ ਜਥੇਬੰਦੀਆਂ ਅਤੇ ਗੁਰੂ ਘਰਾਂ ਨੇ ਵੱਧ-ਚੜ੍ਹ ਕੇ ਪ੍ਰਭਾਵਿਤ ਇਲਾਕੇ ‘ਚ ਜਾ ਕੇ ਲੋਕਾਂ ਦੀ ਮਦਦ ਕੀਤੀ ਸੀ। ਪਰ ‘ਪੰਜਾਬ ਮੇਲ’ ਅਖ਼ਬਾਰ ਨੂੰ ਹਾਲੇ ਤੱਕ ਅਜਿਹੀ ਕੋਈ ਸੂਚਨਾ ਪ੍ਰਾਪਤ ਨਹੀਂ ਹੋਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article