PUNJABMAILUSA.COM

ਕੈਲੀਫੋਰਨੀਆ ‘ਚ ਸਿੱਖ ਨੌਜਵਾਨ ਸਿਮਰਨਜੀਤ ਸਿੰਘ ਨੂੰ ਕਤਲ ਕੀਤੇ ਜਾਣ ‘ਤੇ ਪ੍ਰੋ: ਬਡੂੰਗਰ ਵੱਲੋਂ ਦੁੱਖ ਦਾ ਪ੍ਰਗਟਾਵਾ

ਕੈਲੀਫੋਰਨੀਆ ‘ਚ ਸਿੱਖ ਨੌਜਵਾਨ ਸਿਮਰਨਜੀਤ ਸਿੰਘ ਨੂੰ ਕਤਲ ਕੀਤੇ ਜਾਣ ‘ਤੇ ਪ੍ਰੋ: ਬਡੂੰਗਰ ਵੱਲੋਂ ਦੁੱਖ ਦਾ ਪ੍ਰਗਟਾਵਾ

ਕੈਲੀਫੋਰਨੀਆ ‘ਚ ਸਿੱਖ ਨੌਜਵਾਨ ਸਿਮਰਨਜੀਤ ਸਿੰਘ ਨੂੰ ਕਤਲ ਕੀਤੇ ਜਾਣ ‘ਤੇ ਪ੍ਰੋ: ਬਡੂੰਗਰ ਵੱਲੋਂ ਦੁੱਖ ਦਾ ਪ੍ਰਗਟਾਵਾ
July 29
16:45 2017

ਅੰਮ੍ਰਿਤਸਰ, 29 ਜੁਲਾਈ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਅਮਰੀਕਾ ਵਿਚ ਕੁਝ ਲੋਕਾਂ ਵੱਲੋਂ ਗੋਲੀਆਂ ਨਾਲ ਮਾਰੇ ਸਿੱਖ ਨੌਜੁਆਨ ਸਿਮਰਨਜੀਤ ਸਿੰਘ ਦੀ ਮੌਤ ‘ਤੇ ਗਹਿਰਾ ਦੁੱਖ ਜ਼ਾਹਿਰ ਕਰਦਿਆਂ ਉਸਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਜਾਰੀ ਇੱਕ ਪ੍ਰੈਸ ਬਿਆਨ ਵਿਚ ਉਨ੍ਹਾਂ ਕਿਹਾ ਕਿ ਸਿੱਖਾਂ ਉਪਰ ਵਿਦੇਸ਼ਾਂ ਵਿਚ ਲਗਾਤਾਰ ਹੋ ਰਹੇ ਹਮਲਿਆਂ ਸਬੰਧੀ ਭਾਰਤ ਸਰਕਾਰ ਨੂੰ ਵਿਦੇਸ਼ਾਂ ਦੀਆਂ ਸਰਕਾਰਾਂ ਨਾਲ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਸਿੱਖਾਂ ਨੇ ਦੇਸ਼ ਦੁਨੀਆਂ ਅੰਦਰ ਆਪਣੀ ਸਖਤ ਮਿਹਨਤ ਅਤੇ ਲਿਆਕਤ ਨਾਲ ਉਚ ਮੁਕਾਮ ਹਾਸਲ ਕੀਤੇ ਹਨ ਪਰ ਦੁੱਖ ਦੀ ਗੱਲ ਹੈ ਕਿ ਇਸ ਆਪਸੀ ਮਿਲਵਰਤਨ ਅਤੇ ਸਦਭਾਵਨਾ ਵਾਲੀ ਸੋਚ ਰੱਖਣ ਵਾਲੇ ਸਿੱਖਾਂ ਨੂੰ ਬਾਰ-ਬਾਰ ਨਿਸ਼ਾਨਾ ਬਣਾਇਆ ਜਾਂਦਾ ਹੈ। ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਤੇ ਵਿਦੇਸ਼ ਮੰਤਰੀ ਨੂੰ ਅਪੀਲ ਕੀਤੀ ਕਿ ਸਿੱਖਾਂ ਉਪਰ ਹੁੰਦੇ ਹਮਲਿਆਂ ਨੂੰ ਰੋਕਣ ਲਈ ਇਹ ਮੁੱਦਾ ਅੰਤਰਰਾਸ਼ਟਰੀ ਪੱਧਰ ‘ਤੇ ਉਠਾਉਣ। ਪ੍ਰੋ: ਬਡੂੰਗਰ ਨੇ ਅਮਰੀਕੀ ਸਰਕਾਰ ਤੋਂ ਵੀ ਮੰਗ ਕੀਤੀ ਕਿ ਕੈਲੇਫੋਰਨੀਆ ਵਿਚ ਕਤਲ ਕੀਤੇ ਗਏ ਇਸ ਸਿੱਖ ਨੌਜੁਆਨ ਸਿਮਰਨਜੀਤ ਸਿੰਘ ਦੇ ਕਾਤਲਾਂ ਨੂੰ ਸਖਤ ਸਜ਼ਾ ਦਿੱਤੀ ਜਾਵੇ ਅਤੇ ਉਥੇ ਵੱਸਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।
ਜ਼ਿਕਰਯੋਗ ਹੈ ਕਿ ਬੀਤੇ ਕੱਲ ਅਮਰੀਕਾ ਦੇ ਕੈਲੇਫੋਰਨੀਆ ਵਿਖੇ ਗੈਸ ਸਟੇਸ਼ਨ ‘ਤੇ ਕਾਤਲਾਨਾ ਹਮਲਾ ਕਰਕੇ ਸਿੱਖ ਨੌਜੁਆਨ ਸਿਮਰਨਜੀਤ ਸਿੰਘ ਨੂੰ ਕੁਝ ਲੋਕਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article