PUNJABMAILUSA.COM

ਕੈਲੀਫੋਰਨੀਆ ਦੇ ਜੰਗਲਾਂ ‘ਚ ਲੱਗੀ ਅੱਗ ਨੇ ਉਜਾੜੇ ਹਜ਼ਾਰਾਂ ਲੋਕ

 Breaking News

ਕੈਲੀਫੋਰਨੀਆ ਦੇ ਜੰਗਲਾਂ ‘ਚ ਲੱਗੀ ਅੱਗ ਨੇ ਉਜਾੜੇ ਹਜ਼ਾਰਾਂ ਲੋਕ

ਕੈਲੀਫੋਰਨੀਆ ਦੇ ਜੰਗਲਾਂ ‘ਚ ਲੱਗੀ ਅੱਗ ਨੇ ਉਜਾੜੇ ਹਜ਼ਾਰਾਂ ਲੋਕ
October 12
21:25 2017

ਸੈਂਟਾ ਰੋਜ਼ਾ (ਅਮਰੀਕਾ), 12 ਅਕਤੂਬਰ (ਪੰਜਾਬ ਮੇਲ)- ਕੈਲੇਫੋਰਨੀਆ ਦੇ ਜੰਗਲਾਂ ਨੂੰ ਲੱਗੀ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 200 ਤੋਂ ਵੱਧ ਗੱਡੀਆਂ ਤੇ ਅਮਲੇ ਨੂੰ ਲਾਇਆ ਗਿਆ ਹੈ। ਅੱਗ ਕਾਰਨ ਹੁਣ ਤੱਕ ਘੱਟੋ ਘੱਟ 23 ਮੌਤਾਂ ਹੋ ਚੁੱਕੀਆਂ ਹਨ ਅਤੇ ਹਜ਼ਾਰਾਂ ਲੋਕ ਬੇਘਰ ਹੋ ਗਏ।
ਕੈਲੇਫੋਰਨੀਆ ਦੇ ਫਾਇਰ ਵਿਭਾਗ ਦੇ ਮੁਖੀ ਕੇਨ ਪਿਮਲੌਟ ਨੇ ਦੱਸਿਆ ਕਿ ਹਾਲਾਤ ਕਾਫ਼ੀ ਗੰਭੀਰ ਹਨ ਅਤੇ ਅੱਗ ਬੁਝਾਉਣ ਵਿੱਚ ਕਈ ਦਿਨ ਲੱਗਣਗੇ। ਉਨ੍ਹਾਂ ਦੱਸਿਆ ਕਿ ਮੰਗਲਵਾਰ ਨੂੰ ਰਾਹਤ ਤੋਂ ਬਾਅਦ ਬੁੱਧਵਾਰ ਨੂੰ ਹਵਾ ਫਿਰ ਤੇਜ਼ ਹੋਣ ਤੇ ਸੋਕੇ ਦੇ ਹਾਲਾਤ ਕਾਰਨ ਲਪਟਾਂ ਉਤੇ ਕਾਬੂ ਪਾਉਣ ਵਿੱਚ ਅੜਿੱਕਾ ਆਇਆ। ਕੈਲੇਫੋਰਨੀਆ ਦੇ ਜੰਗਲਾਤ ਵਿਭਾਗ ਦੇ ਡਾਇਰੈਕਟਰ ਨੇ ਕਿਹਾ ਕਿ ਇਸ ਇਲਾਕੇ ਵਿੱਚ ਪੰਜ ਸਾਲ ਤੋਂ ਸੋਕਾ ਪੈ ਰਿਹਾ ਹੈ।
ਪਿਮਲੌਟ ਨੇ ਕਿਹਾ ਕਿ ਵਿਭਾਗ ਵੱਲੋਂ ਅਜਿਹੀ ਬਨਸਪਤੀ ਦੀ ਛਾਂਟੀ ਕੀਤੀ ਜਾ ਰਹੀ ਹੈ, ਜੋ ਤੇਜ਼ੀ ਨਾਲ ਅੱਗ ਫੜਦੀ ਹੈ। ਉਨ੍ਹਾਂ ਕਿਹਾ ਕਿ ਮੌਤਾਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ ਕਿਉਂਕਿ ਇਹ ਅੱਗ ਪਹਿਲੀਆਂ ਅੱਗਾਂ ਨਾਲੋਂ ਵੱਧ ਭਿਆਨਕ ਹੈ। ਅੱਗ ਕਾਰਨ 13 ਮੌਤਾਂ ਵਾਈਨ ਪੈਦਾ ਕਰਨ ਵਾਲੇ ਖਿੱਤੇ ਸੋਨੋਮਾ ਕਾਉਂਟੀ ਵਿੱਚ ਹੋਈਆਂ। ਛੇ ਮੌਤਾਂ ਮੇਨਡੋਕਿਨੋ ਕਾਉਂਟੀ ਵਿੱਚ ਹੋਈਆਂ। ਦੋ-ਦੋ ਮੌਤਾਂ ਨਾਪਾ ਤੇ ਯੂਬਾ ਕਾਉਂਟੀ ਵਿੱਚ ਹੋਈਆਂ।
ਸੋਨੋਮਾ ਕਾਉਂਟੀ ਦੇ 1.75 ਲੱਖ ਆਬਾਦੀ ਵਾਲੇ ਸ਼ਹਿਰ ਸੈਂਟਾ ਰੋਜ਼ਾ ਦਾ ਸਮੁੱਚਾ ਨੇੜਲਾ ਇਲਾਕਾ ਸੁਆਹ ਵਿੱਚ ਤਬਦੀਲ ਹੋ ਗਿਆ। ਇਕੱਲੀ ਸੋਨੋਮਾ ਕਾਉਂਟੀ ਵਿੱਚ ਹਜ਼ਾਰਾਂ ਲੋਕ ਬੇਘਰ ਹੋ ਗਏ ਅਤੇ 25 ਹਜ਼ਾਰ ਤੋਂ ਜ਼ਿਆਦਾ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ। ਸੋਨੋਮਾ ਤੇ ਨਾਪਾ ਕਾਉਂਟੀਆਂ ਵਿੱਚ ਕਈ ਵਾਈਨ ਕਾਰਖਾਨਿਆਂ ਸਣੇ 3500 ਘਰ ਤੇ ਵਪਾਰਕ ਅਦਾਰੇ ਤਬਾਹ ਹੋ ਗਏ। ਸੋਨੋਮਾ ਵਿੱਚ ਛੇ ਸੌ ਲੋਕਾਂ ਦੇ ਲਾਪਤਾ ਹੋਣ ਦੀ ਰਿਪੋਰਟ ਸੀ ਪਰ ਸ਼ੈਰਿਫ਼ ਰੋਬਰਟ ਗਿਓਰਡਾਨੋ ਮੁਤਾਬਕ ਇਨ੍ਹਾਂ ਵਿੱਚੋਂ ਅੱਧਿਆਂ ਨੂੰ ਲੱਭ ਲਿਆ ਗਿਆ। ਹਾਲੇ ਵੀ 285 ਲੋਕ ਲਾਪਤਾ ਹਨ।
ਪਿਮਲੌਟ ਨੇ ਕਿਹਾ ਕਿ ਅੱਗ ਬੁਝਾਊ ਅਮਲਾ 68,800 ਹੈਕਟੇਅਰ ਵਿੱਚ 22 ਥਾਵਾਂ ਉਤੇ ਅੱਗ ਬੁਝਾਉਣ ਵਿੱਚ ਜੁਟਿਆ ਹੋਇਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਮੁਸਲਿਮ ਫਾਰ ਟਰੰਪ ਦੇ ਚੇਅਰਮੈਨ ਸਾਜਿਦ ਤਰਾਰ ਵਲੋਂ ਪਾਕਿਸਤਾਨ ਅੰਬੈਸਡਰ ਲਈ ਸਵਾਗਤੀ ਪਾਰਟੀ ਦਾ ਆਯੋਜਨ

ਮੁਸਲਿਮ ਫਾਰ ਟਰੰਪ ਦੇ ਚੇਅਰਮੈਨ ਸਾਜਿਦ ਤਰਾਰ ਵਲੋਂ ਪਾਕਿਸਤਾਨ ਅੰਬੈਸਡਰ ਲਈ ਸਵਾਗਤੀ ਪਾਰਟੀ ਦਾ ਆਯੋਜਨ

Read Full Article
    ਵਾਈਟ ਹਾਊਸ ਦੀ ਪ੍ਰੈੱਸ ਸਕੱਤਰ ਸਾਰਾ ਸੈਂਡਰਸ ਨੂੰ ਰੈਸਟੋਰੈਂਟ ਨੇ ਕੀਤਾ ਬਾਹਰ

ਵਾਈਟ ਹਾਊਸ ਦੀ ਪ੍ਰੈੱਸ ਸਕੱਤਰ ਸਾਰਾ ਸੈਂਡਰਸ ਨੂੰ ਰੈਸਟੋਰੈਂਟ ਨੇ ਕੀਤਾ ਬਾਹਰ

Read Full Article
    ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

Read Full Article
    ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

Read Full Article
    ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

Read Full Article
    ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

Read Full Article
    ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

Read Full Article
    ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

Read Full Article
    ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

Read Full Article
    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article