PUNJABMAILUSA.COM

ਕੈਲੀਫੋਰਨੀਆ ਦੇ ਸਕੂਲਾਂ ‘ਚ ਪੜ੍ਹਾਇਆ ਜਾਵੇਗਾ ਸਿੱਖ ਇਤਿਹਾਸ

ਕੈਲੀਫੋਰਨੀਆ ਦੇ ਸਕੂਲਾਂ ‘ਚ ਪੜ੍ਹਾਇਆ ਜਾਵੇਗਾ ਸਿੱਖ ਇਤਿਹਾਸ

ਕੈਲੀਫੋਰਨੀਆ ਦੇ ਸਕੂਲਾਂ ‘ਚ ਪੜ੍ਹਾਇਆ ਜਾਵੇਗਾ ਸਿੱਖ ਇਤਿਹਾਸ
July 20
10:19 2016

23
ਸੈਕਰਾਮੈਂਟੋ, 20 ਜੁਲਾਈ (ਪੰਜਾਬ ਮੇਲ)- (ਪੰਜਾਬ ਮੇਲ)- ਕੈਲੀਫੋਰਨੀਆ ਦੇ ਸਿੱਖਿਆ ਬੋਰਡ ਨੇ ਸਕੂਲਾਂ ‘ਚ ਸਿਲੇਬਸ ਦੇ ਇਕ ਨਵੇਂ ਖਰੜੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਵਿਚ ਹੁਣ ਸਕੂਲਾਂ ਵਿਚ ਪੜ੍ਹਦੇ ਛੋਟੇ ਬੱਚੇ ਮੁੱਢ ਤੋਂ ਹੀ ਸਿੱਖ ਕੌਮ ਬਾਰੇ ਜਾਣਕਾਰੀ ਹਾਸਲ ਕਰ ਸਕਣਗੇ।
ਇਹ ਖਰੜਾ, ਜੋ ਕੈਲੀਫੋਰਨੀਆ ਦੇ ਸਕੂਲਾਂ ਵਿਚ ਪੜ੍ਹਾਏ ਜਾਂਦੇ ਇਤਿਹਾਸ ਦੇ ਸਮਾਜ ਵਿਗਿਆਨ ਦੇ ਵਿਸ਼ਿਆਂ ਨੂੰ ਅਪਡੇਟ ਅਤੇ ਅਪਗ੍ਰੇਡ ਕਰੇਗਾ। ਇਹ ਖਰੜਾ ਦੋ ਸਾਲ ਦੀ ਘਾਲਣਾਂ ਨਾਲ ਤਿਆਰ ਕੀਤਾ ਗਿਆ ਹੈ। ਸਿੱਖਿਆ ਦਾ ਨਵਾਂ ਖਰੜਾ ਤਿਆਰ ਕਰਨ ਲਈ ਲੋਕਾਂ ਤੋਂ ਉਨ੍ਹਾਂ ਦੀ ਰਾਏ ਵੀ ਲਈ ਗਈ ਅਤੇ ਇਸ ਦੌਰਾਨ ਕਈ ਵਿਵਾਦ ਵੀ ਸਾਹਮਣੇ ਆਏ। ਸਿੱਖਿਆ ਬੋਰਡ ਵੱਲੋਂ ਐਲਾਨੇ ਨਵੇਂ ਸਿਲੇਬਸ ਵਿਚ ਹੁਣ ਦੂਸਰੀ ਕਲਾਸ ਦੇ ਵਿਦਿਆਰਥੀਆਂ ਨੂੰ ਪੁਸ਼ਪਿੰਦਰ (ਕੌਰ) ਸਿੰਘ ਵੱਲੋਂ ਲਿਖਿਆ ਲੇਖ ‘ ‘The boy with long hair’ ਪੜ੍ਹਾਇਆ ਜਾਵੇਗਾ। ਇਸ ਲੇਖ ਤੋਂ ਸਿੱਖਿਆ ਲੈ ਕੇ ਸਕੂਲਾਂ ‘ਚ ਪੜ੍ਹਦੇ ਛੋਟੀ ਉਮਰ ਦੇ ਬੱਚਿਆਂ ਨੂੰ ਵੀ ਸਿੱਖਾਂ ਦੇ ਕੇਸਾਂ ਬਾਰੇ ਜਾਣਕਾਰੀ ਹਾਸਲ ਹੋ ਸਕੇਗੀ ਅਤੇ ਸਕੂਲਾਂ ਵਿਚ ਬੱਚਿਆਂ ਨਾਲ ਹੁੰਦੀ ਬੁਲਿੰਗ ਨੂੰ ਠੱਲ੍ਹ ਪਵੇਗੀ। ਗਰੇਡ-4 ਦੇ ਬੱਚਿਆਂ ਨੂੰ ‘South-Asians (Predominantely Sikhs)’ ਪੜ੍ਹਾਇਆ ਜਾਵੇਗਾ। ਗਰੇਡ-4 ਵਿਚ ਹੀ ਸਿੱਖਾਂ ਦੇ ਕੈਲੀਫੋਰਨੀਆ ਆਮਦ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਜਾਵੇਗੀ। ਇਸ ਵਿਚ ਸਾਬਕਾ ਕਾਂਗਰਸਮੈਨ ਦਲੀਪ ਸਿੰਘ ਸੌਂਧ ਬਾਰੇ ਵੀ ਦੱਸਿਆ ਜਾਵੇਗਾ। ਗਰੇਡ-7 ਵਿਚ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸਿੱਖਾਂ ਦੇ ਸਿਧਾਂਤਾਂ ਬਾਰੇ ਵੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਜਾਣੀ ਹੈ। ਗਰੇਡ-8 ਵਿਚ ਦੂਜੇ ਦੇਸ਼ਾਂ ਤੋਂ ਕੈਲੀਫੋਰਨੀਆ ‘ਚ ਆਣ ਕੇ ਰੇਲ ਰੋਡ, ਖੇਤੀਬਾੜੀ, ਸੜਕਾਂ, ਇਮਾਰਤਾਂ ਆਦਿ ਨੂੰ ਬਣਾਉਣ ਵਿਚ ਪਾਏ ਯੋਗਦਾਨ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਵਿਚ ਹੋਰਨਾਂ ਕੌਮਾਂ ਤੋਂ ਇਲਾਵਾ ਸਿੱਖਾਂ ਵੱਲੋਂ ਪਾਏ ਯੋਗਦਾਨ ਬਾਰੇ ਵੀ ਦੱਸਿਆ ਜਾਵੇਗਾ। ਗਰੇਡ-9 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਾਰੇ ਵੀ ਸਿੱਖਿਆ ਦਿੱਤੀ ਜਾਵੇਗੀ। ਗਰੇਡ-11 ਵਿਚ ਅਮਰੀਕੀ ਫੌਜ ਵਿਚ ਰਹੇ ਪਹਿਲੇ ਸਿੱਖ ਭਗਤ ਸਿੰਘ ਥਿੰਦ ਦੇ ਕੇਸ ਬਾਰੇ ਪੜ੍ਹਾਇਆ ਜਾਵੇਗਾ। ਡਾ. ਓਂਕਾਰ ਸਿੰਘ ਬਿੰਦਰਾ ਨੇ ਪੰਜਾਬ ਮੇਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੈਲੀਫੋਰਨੀਆ ਦੇ ਸਕੂਲਾਂ ਵਿਚ ਆਈਆਂ ਇਨ੍ਹਾਂ ਤਬਦੀਲੀਆਂ ਨਾਲ ਛੋਟੀ ਉਮਰ ਦੇ ਬੱਚਿਆਂ ਤੋਂ ਹੀ ਜਾਣਕਾਰੀ ਦੇਣ ਨਾਲ ਸਿੱਖਾਂ ਦੀ ਪਹਿਚਾਣ ਬਣਾਉਣ ਵਿਚ ਮਦਦ ਮਿਲੇਗੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article