PUNJABMAILUSA.COM

ਕੈਲੀਫੋਰਨੀਆ ਯੂਨੀਵਰਸਿਟੀ ‘ਚ ਰਾਹੁਲ ਗਾਂਧੀ ਨੂੰ ਵਿਰੋਧ ਪ੍ਰਦਰਸ਼ਨ ਦਾ ਕਰਨਾ ਪਿਆ ਸਾਹਮਣਾ

 Breaking News

ਕੈਲੀਫੋਰਨੀਆ ਯੂਨੀਵਰਸਿਟੀ ‘ਚ ਰਾਹੁਲ ਗਾਂਧੀ ਨੂੰ ਵਿਰੋਧ ਪ੍ਰਦਰਸ਼ਨ ਦਾ ਕਰਨਾ ਪਿਆ ਸਾਹਮਣਾ

ਕੈਲੀਫੋਰਨੀਆ ਯੂਨੀਵਰਸਿਟੀ ‘ਚ ਰਾਹੁਲ ਗਾਂਧੀ ਨੂੰ ਵਿਰੋਧ ਪ੍ਰਦਰਸ਼ਨ ਦਾ ਕਰਨਾ ਪਿਆ ਸਾਹਮਣਾ
September 13
10:30 2017

ਬਰਕਲੇ, 13 ਸਤੰਬਰ (ਪੰਜਾਬ ਮੇਲ)- ਯੂਨੀਵਰਸਿਟੀ ਆਫ਼ ਕੈਲੀਫ਼ੋਰਨੀਆ ‘ਚ ਰਾਹੁਲ ਗਾਂਧੀ ਨੂੰ 1984 ‘ਚ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਅਤੇ ਸਿੱਖ ਭਾਈਚਾਰੇ ਵਲੋਂ ਕੀਤੇ ਗਏ ਵਿਰੋਧ ਪ੍ਰਦਰਸ਼ਨ ਦੇ ਨਾਲ ਦੋਸ਼ੀ ਕਾਂਗਰਸੀ ਆਗੂਆਂ ਨੂੰ ਬਚਾਉਣ ਦੇ ਦੋਸ਼ਾਂ ਦਾ ਸਾਹਮਣਾ ਕਰਨਾ ਪਿਆ। ਜਿਸ ਸਮੇਂ ਅੰਤਰਰਾਸ਼ਟਰੀ ਹਾਊਸ ਬਾਹਰ ਸਿੱਖ ਭਾਈਚਾਰੇ ਵਲੋਂ ਵਿਰੋਧ ਕੀਤਾ ਜਾ ਰਿਹਾ ਸੀ ਤਾਂ ਅੰਦਰ ਮੇਜ਼ਬਾਨ ਨੇ ਰਾਹੁਲ ਤੋਂ ਇਸ ਸਬੰਧੀ ਸਵਾਲ ਕੀਤਾ, ਜਿਸ ਦੇ ਜਵਾਬ ‘ਚ ਰਾਹੁਲ ਨੇ ਕਿਹਾ ਕਿ ਮੈਂ ਸਿੱਖ ਭਾਈਚਾਰੇ ਨਾਲ ਪਿਆਰ ਕਰਦਾ ਹਾਂ, ਮੈਂ ਸਮਝ ਸਕਦਾ ਹਾਂ ਕਿ ਹਿੰਸਾ ਕੀ ਹੈ। ਇਸ ਗੱਲ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਹਿੰਸਾ ਕੌਣ ਕਰ ਰਿਹਾ ਹੈ, ਕਿਸੇ ਦੇ ਖ਼ਿਲਾਫ਼ ਕੀਤੀ ਗਈ ਹਿੰਸਾ ਗ਼ਲਤ ਹੈ ਅਤੇ ਮੈਂ ਇਸ ਦੀ ਨਿੰਦਾ ਕਰਦਾ ਹਾਂ। ਮੈਂ ਹਿੰਸਾ ਕਰਨ ਵਾਲੇ ਕਿਸੇ ਵੀ ਵਿਅਕਤੀ ਖ਼ਿਲਾਫ਼ ਕੀਤੀ ਜਾਣ ਵਾਲੀ ਕਾਰਵਾਈ ਦਾ ਸਮਰਥਨ ਕਰਦਾ ਹਾਂ। ਅਸਲ ਵਿਚ ਮੈਂ ਨਿਆਂ ਲਈ ਉਨ੍ਹਾਂ ਦੇ ਨਾਲ ਹਾਂ। ਇਸ ਤੋਂ ਬਾਅਦ ਇਕ ਵਿਦਿਆਰਥੀ ਸੋਬੀਆ ਚਾਹਲ ਨੇ ਰਾਹੁਲ ਨੂੰ ਸਵਾਲ ਕੀਤਾ ਕਿ ਜੇਕਰ ਤੁਸੀਂ ਨਿਆਂ ਦੇ ਮਾਮਲੇ ‘ਚ ਸਿੱਖਾਂ ਦੇ ਨਾਲ ਹੋ, ਤਾਂ ਫ਼ਿਰ ਹੁਣ ਤੱਕ ਕਾਂਗਰਸੀ ਆਗੂਆਂ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕੀਤੀ ਗਈ, ਜੋ ਕਿ 1984 ਦੇ ਸਿੱਖ ਕਤਲੇਆਮ ਲਈ ਜ਼ਿੰਮੇਵਾਰ ਹਨ। ਇਸ ਸਵਾਲ ਦਾ ਜਵਾਬ ਦੇਣ ਤੋਂ ਰਾਹੁਲ ਗਾਂਧੀ ਨੇ ਇਨਕਾਰ ਕਰ ਦਿੱਤਾ ਤੇ ਕਿਹਾ ਕਿ ਉਹ ਇਸ ਪ੍ਰੋਗਰਾਮ ਤੋਂ ਬਾਅਦ ਵਿਅਕਤੀਗਤ ਤੌਰ ‘ਤੇ ਜਵਾਬ ਦੇਵੇਗਾ। ਜ਼ਿਕਰਯੋਗ ਹੈ ਕਿ ਸਿੱਖ ਭਾਈਚਾਰੇ ਨਾਲ ਸਬੰਧਤ ਸੈਂਕੜੇ ਲੋਕ ਯੂਨੀਵਰਸਿਟੀ ‘ਚ ਲਾਮਬੰਦ ਹੋਏ, ਜਿਨ੍ਹਾਂ ਨੇ ‘ਰਾਹੁਲ ਗਾਂਧੀ ਦੀ ਕਾਂਗਰਸ 1984 ਸਿੱਖ ਕਤਲੇਆਮ ਦੀ ਦੋਸ਼ੀ ਹੈ’ ਅਤੇ ‘ਗਾਂਧੀ ਵਾਪਿਸ ਜਾਓ’ ਦੇ ਸੰਦੇਸ਼ ਵਾਲੀਆਂ ਤਖ਼ਤੀਆਂ ਫ਼ੜੀਆਂ ਸਨ। ਜਦੋਂ ਰਾਹੁਲ ਗਾਂਧੀ ਯੂਨੀਵਰਸਿਟੀ ਤੋਂ ਬਾਹਰ ਆ ਰਹੇ ਸਨ, ਤਾਂ ਬਾਹਰ ਖੜ੍ਹੇ ਪ੍ਰਦਰਸ਼ਨਕਾਰੀਆਂ ਤੋਂ ਬਚਾਉਂਦੇ ਹੋਏ ਉਸ ਨੂੰ ਸਖ਼ਤ ਸੁਰੱਖਿਆ ਦੇ ਘੇਰੇ ‘ਚ ਬਾਹਰ ਕੱਢਿਆ ਗਿਆ, ਜਦਕਿ ਉਸ ਦੇ ਕਾਫ਼ਲੇ ‘ਤੇ ਪ੍ਰਦਰਸ਼ਨਕਾਰੀਆਂ ਨੇ ਜੁੱਤੀਆਂ ਵੀ ਸੁੱਟੀਆਂ। ਰਾਹੁਲ ਗਾਂਧੀ ਦੀ 1984 ਸਿੱਖ ਪੀੜਤਾਂ ਪ੍ਰਤੀ ਹਮਦਰਦੀ ਸਬੰਧੀ ਮਨੁੱਖੀ ਅਧਿਕਾਰ ਸੰਗਠਨ ਨੇ ਕਿਹਾ ਕਿ ਜੇਕਰ ਰਾਹੁਲ ਗਾਂਧੀ ਨੂੰ ਸਿੱਖਾਂ ਪ੍ਰਤੀ ਹਮਦਰਦੀ ਹੈ, ਤਾਂ ਉਹ ਇਕ ਹੀ ਸਮੇਂ ਸਿੱਖਾਂ ਦਾ ਅਤੇ ਟਾਈਟਲ, ਸੱਜਣ, ਕਮਲਨਾਥ ਵਰਗੇ ਦੋਸ਼ੀਆਂ ਦਾ ਸਾਥ ਨਹੀਂ ਦੇ ਸਕਦੇ। ਰਾਹੁਲ ਨੂੰ ਸਿੱਖ ਭਾਈਚਾਰੇ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਅਤੇ ਅਸੀਂ 20 ਸਤੰਬਰ ਨੂੰ ਟਾਇਮਜ਼ ਸਕੇਅਰ ‘ਤੇ ਦੁਬਾਰਾ ਰਾਹੁਲ ਗਾਂਧੀ ਤੋਂ ਆਪਣੇ ਸਵਾਲਾਂ ਦੇ ਜਵਾਬ ਲੈਣ ਲਈ ਤਿਆਰ ਹਾਂ।

About Author

Punjab Mail USA

Punjab Mail USA

Related Articles

ads

Latest Category Posts

    ਇੰਝ ਹੋਈ ਸੀ ਜਸਟਿਨ ਟਰੂਡੋ ਦੀ ਆਪਣੀ ਪਤਨੀ ਨਾਲ ਮੁਲਾਕਾਤ

ਇੰਝ ਹੋਈ ਸੀ ਜਸਟਿਨ ਟਰੂਡੋ ਦੀ ਆਪਣੀ ਪਤਨੀ ਨਾਲ ਮੁਲਾਕਾਤ

Read Full Article
    ‘ਸਾਂਝੀ ਸੋਚ’ ਅਖ਼ਬਾਰ ਦੀ ਪੰਜਵੀਂ ਵਰ੍ਹੇ ਗੰਢ 24 ਫਰਵਰੀ ਨੂੰ ਮਨਾਈ ਜਾਵੇਗੀ

‘ਸਾਂਝੀ ਸੋਚ’ ਅਖ਼ਬਾਰ ਦੀ ਪੰਜਵੀਂ ਵਰ੍ਹੇ ਗੰਢ 24 ਫਰਵਰੀ ਨੂੰ ਮਨਾਈ ਜਾਵੇਗੀ

Read Full Article
    ਏ.ਜੀ.ਪੀ.ਸੀ. ਦੇ ਸਹਿਯੋਗ ਨਾਲ ਪ੍ਰੋ. ਪੂਰਨ ਸਿੰਘ ਦੇ ਮਹਾਨ ਸਾਹਿਤ ਬਾਰੇ ਸਫਲ ਸੈਮੀਨਾਰ ਕਰਵਾਇਆ ਗਿਆ

ਏ.ਜੀ.ਪੀ.ਸੀ. ਦੇ ਸਹਿਯੋਗ ਨਾਲ ਪ੍ਰੋ. ਪੂਰਨ ਸਿੰਘ ਦੇ ਮਹਾਨ ਸਾਹਿਤ ਬਾਰੇ ਸਫਲ ਸੈਮੀਨਾਰ ਕਰਵਾਇਆ ਗਿਆ

Read Full Article
    ਫਰਿਜ਼ਨੋ ਵਿਖੇ ਅਖੰਡ ਪਾਠਾਂ ਦੀ ਲੜੀ ਦੇ ਸਮਾਪਤੀ ‘ਤੇ ਮਹਾਨ ਕੀਰਤਨ ਸਮਾਗਮ ਹੋਏ

ਫਰਿਜ਼ਨੋ ਵਿਖੇ ਅਖੰਡ ਪਾਠਾਂ ਦੀ ਲੜੀ ਦੇ ਸਮਾਪਤੀ ‘ਤੇ ਮਹਾਨ ਕੀਰਤਨ ਸਮਾਗਮ ਹੋਏ

Read Full Article
    ਜਸਟਿਨ ਟਰੂਡੋ ਅੰਮ੍ਰਿਤਸਰ ਪਹੁੰਚੇ

ਜਸਟਿਨ ਟਰੂਡੋ ਅੰਮ੍ਰਿਤਸਰ ਪਹੁੰਚੇ

Read Full Article
    ਡੋਨਾਲਡ ਟਰੰਪ ਜੂਨੀਅਰ ਅੱਜ ਤੋਂ ਭਾਰਤ ਦੇ ਇਕ ਹਫਤੇ ਦੇ ਦੌਰੇ ‘ਤੇ

ਡੋਨਾਲਡ ਟਰੰਪ ਜੂਨੀਅਰ ਅੱਜ ਤੋਂ ਭਾਰਤ ਦੇ ਇਕ ਹਫਤੇ ਦੇ ਦੌਰੇ ‘ਤੇ

Read Full Article
    ਦੋ ਔਰਤਾਂ ਸਮੇਤ ਭਾਰਤੀ ਮੂਲ ਦੇ ਛੇ ਜਣੇ ਅਮਰੀਕੀ ਬਿਲ ਗੇਟਸ ਕੈਂਬਰਿਜ ਸਕਾਲਰਸ਼ਿਪ ਲਈ ਚੁਣੇ ਗਏ

ਦੋ ਔਰਤਾਂ ਸਮੇਤ ਭਾਰਤੀ ਮੂਲ ਦੇ ਛੇ ਜਣੇ ਅਮਰੀਕੀ ਬਿਲ ਗੇਟਸ ਕੈਂਬਰਿਜ ਸਕਾਲਰਸ਼ਿਪ ਲਈ ਚੁਣੇ ਗਏ

Read Full Article
    ਪੰਜਾਬੀ ਗਾਇਕ ਸਰਬਜੀਤ ਚੀਮਾ ਨੂੰ ਸਦਮਾ; ਮਾਤਾ ਜੀ ਦਾ ਦਿਹਾਂਤ

ਪੰਜਾਬੀ ਗਾਇਕ ਸਰਬਜੀਤ ਚੀਮਾ ਨੂੰ ਸਦਮਾ; ਮਾਤਾ ਜੀ ਦਾ ਦਿਹਾਂਤ

Read Full Article
    ਹੋਬੋਕਨ ਸ਼ਹਿਰ ਦੇ ਸਿੱਖ ਮੇਅਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

ਹੋਬੋਕਨ ਸ਼ਹਿਰ ਦੇ ਸਿੱਖ ਮੇਅਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ 4,153 ਲੋਕਾਂ ਦੀ ਫਲੂ ਨਾਲ ਹੋਈ ਮੌਤ

ਅਮਰੀਕਾ ‘ਚ 4,153 ਲੋਕਾਂ ਦੀ ਫਲੂ ਨਾਲ ਹੋਈ ਮੌਤ

Read Full Article
    ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

Read Full Article
    ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

Read Full Article
    ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

Read Full Article
    ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

Read Full Article
    ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

Read Full Article