PUNJABMAILUSA.COM

ਕੈਲੀਫ਼ੋਰਨੀਆ ‘ਚ ਹਿੰਦੂ ਧਰਮ ਨਾਲ ਸੰਬੰਧਿਤ ਸਕੂਲੀ ਕਿਤਾਬਾਂ ‘ਚ ਸੋਧ ਕਰਨ ਦੇ ਹੁਕਮ

ਕੈਲੀਫ਼ੋਰਨੀਆ ‘ਚ ਹਿੰਦੂ ਧਰਮ ਨਾਲ ਸੰਬੰਧਿਤ ਸਕੂਲੀ ਕਿਤਾਬਾਂ ‘ਚ ਸੋਧ ਕਰਨ ਦੇ ਹੁਕਮ

ਕੈਲੀਫ਼ੋਰਨੀਆ ‘ਚ ਹਿੰਦੂ ਧਰਮ ਨਾਲ ਸੰਬੰਧਿਤ ਸਕੂਲੀ ਕਿਤਾਬਾਂ ‘ਚ ਸੋਧ ਕਰਨ ਦੇ ਹੁਕਮ
October 04
11:00 2017

* ਅਮਰੀਕੀ ਭਾਰਤੀਆਂ ਵੱਲੋਂ ਕਿਤਾਬਾਂ ‘ਚ ਹਿੰਦੂ ਧਰਮ ਅਤੇ ਭਾਰਤ ਦੀ ਨਕਾਰਾਤਮਕ ਦਿੱਖ ਬਾਰੇ ਪ੍ਰਗਟਾਈ ਗਈ ਸੀ ਗੰਭੀਰ ਚਿੰਤਾ
ਵਾਸ਼ਿੰਗਟਨ, 4 ਅਕਤੂਬਰ (ਪੰਜਾਬ ਮੇਲ)-ਕੈਲੀਫ਼ੋਰਨੀਆ ਦੀ ਅਥਾਰਟੀ ਨੇ ਰਾਜ ਅੰਦਰ ਪ੍ਰਸਤਾਵਿਤ ਸਕੂਲੀ ਪਾਠ ਪੁਸਤਕਾਂ ‘ਚ ਸੋਧ ਕਰਨ ਦੇ ਸੁਝਾਅ ਦਿੱਤੇ ਹਨ। ਅਮਰੀਕਾ ‘ਚ ਹਿੰਦੂ ਸੰਗਠਨ ਅਨੁਸਾਰ ਅਮਰੀਕੀ-ਭਾਰਤੀਆਂ ਵੱਲੋਂ ਪ੍ਰਸਤਾਵਿਤ ਸਕੂਲ ਦੀਆਂ ਕਿਤਾਬਾਂ ‘ਚ ਹਿੰਦੂ ਧਰਮ ਅਤੇ ਭਾਰਤ ਦੀ ਨਕਾਰਾਤਮਕ ਦਿੱਖ ਬਾਰੇ ਗੰਭੀਰ ਚਿੰਤਾ ਪ੍ਰਗਟਾਉਣ ਤੋਂ ਬਾਅਦ ਕੈਲੀਫ਼ੋਰਨੀਆ ਅਥਾਰਟੀ ਵੱਲੋਂ ਸੋਧ ਦਾ ਸੁਝਾਅ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅਮਰੀਕੀ-ਭਾਰਤੀ ਭਾਈਚਾਰਾ ਕਈ ਮਿੱਥਾਂ ਅਤੇ ਹਿੰਦੂ ਧਰਮ ਬਾਰੇ ਗ਼ਲਤ ਪ੍ਰਚਾਰ ਤੇ ਅਸ਼ੁੱਧੀਆਂ ਨੂੰ ਖ਼ਤਮ ਕਰਨ ਲਈ ਜੰਗ ਕਰ ਰਿਹਾ ਹੈ। ਕੈਲੀਫ਼ੋਰਨੀਆ ਰਾਜ ਦੀ ਸਰਕਾਰ ਨੇ ਹੁਕਮ ਦਿੱਤੇ ਹਨ ਕਿ ਸਿੱਖਿਆ ਵਿਭਾਗ ਦੇ ਮਾਪਦੰਡ ਅਤੇ ਢਾਂਚੇ ਦੇ ਅਧੀਨ ਹੀ ਪੁਸਤਕਾਂ ਤਿਆਰ ਕੀਤੀਆਂ ਜਾਣ। ਸਿੱਖਿਆ ਵਿਭਾਗ ਨੇ ਯੋਗਾ ਤੇ ਧਰਮ, ਰਿਸ਼ੀ ਵਿਆਸ ਤੇ ਵਾਲਮੀਕੀ ਅਤੇ ਵਿਗਿਆਨ ਤੇ ਤਕਨੀਕ ਖ਼ੇਤਰ ‘ਚ ਹਿੰਦੂਆਂ ਦੀਆਂ ਪ੍ਰਾਪਤੀਆਂ ਵਰਗੇ ਹਿੰਦੂ ਸੰਕਲਪਾਂ ਦੇ ਅਧਾਰ ‘ਤੇ ਖ਼ੋਜਕਾਰਾਂ, ਵਿਦਿਆਰਥੀਆਂ ਅਤੇ ਹਿੰਦੂ ਭਾਈਚਾਰੇ ਦੇ ਮੈਂਬਰਾਂ ਤੋਂ ਜਾਣਕਾਰੀ ਇਕੱਠੀ ਕਰਕੇ ਇਕ ਨਵਾਂ ਢਾਂਚਾ ਤਿਆਰ ਕੀਤਾ ਹੈ, ਜਿਸ ਦੇ ਅਧੀਨ ਹੀ ਪਾਠ ਪੁਸਕਾਂ ਤਿਆਰ ਕੀਤੀਆਂ ਜਾਣਗੀਆਂ। ਕੈਲੀਫੋਰਨੀਆ ਦੀ ਹਿੰਦੂ ਸਿੱਖਿਆ ਫਾਊਂਡੇਸ਼ਨ (ਐੱਚ.ਈ.ਐੱਫ.) ਨੇ ਕਿਹਾ ਕਿ ਸਿੱਖਿਆ ਵਿਭਾਗ ਨੇ 2 ਪ੍ਰਕਾਸ਼ਕਾਂ ਦੀ ਸਮੱਗਰੀ ਨੂੰ ਰੱਦ ਕਰਨ ਦਾ ਫ਼ੈਸਲਾ ਲਿਆ ਹੈ। ਜ਼ਿਕਰਯੋਗ ਹੈ ਕਿ ਇਹ ਮਾਮਲਾ ਉਸ ਸਮੇਂ ਸਾਹਮਣੇ ਆਇਆ, ਜਦੋਂ ਇਸ ਹਫ਼ਤੇ ਹੀ ਸੀ. ਡੀ. ਈ. ਵੱਲੋਂ ਪਾਠ ਪੁਸਤਕਾਂ ਨੂੰ ਅਪਨਾਉਣ ਦੀ ਪ੍ਰਕਿਰਿਆ ਦੇਖਣ ਵਾਲੀ ਨਿਰਦੇਸ਼ਕ ਗੁਣਵੱਤਾ ਕਮਿਸ਼ਨ (ਆਈ.ਕਿਊ.ਸੀ.) ਦੀ ਜਨਤਕ ਸੁਣਵਾਈ ਵਿਚ ਅਮਰੀਕੀ-ਹਿੰਦੂਆਂ ਅਤੇ ਹੋਰ ਭਾਈਚਾਰਿਆਂ ਵਲੋਂ ਪਾਠ-ਪੁਸਤਕਾਂ ‘ਚ ਪੱਖਪਾਤ ਕਰਨ ਤੇ ਅਢੁੱਕਵੀਂ ਸਮੱਗਰੀ ਪੇਸ਼ ਕਰਨ ‘ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article
    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

Read Full Article
    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

Read Full Article
    ਅਮਰੀਕਾ ‘ਚ ਗਰੀਨ ਕਾਰਡ ਕੋਟਾ ਹਟਾਉਣ ਨਾਲ ਭਾਰਤ ਤੇ ਚੀਨ ਦੇ ਲੋਕ ਗਰੀਨ ਕਾਰਡ ਦੀ ਦੌੜ ‘ਚ ਹੋਣਗੇ ਅੱਗੇ

ਅਮਰੀਕਾ ‘ਚ ਗਰੀਨ ਕਾਰਡ ਕੋਟਾ ਹਟਾਉਣ ਨਾਲ ਭਾਰਤ ਤੇ ਚੀਨ ਦੇ ਲੋਕ ਗਰੀਨ ਕਾਰਡ ਦੀ ਦੌੜ ‘ਚ ਹੋਣਗੇ ਅੱਗੇ

Read Full Article
    ਕਮਲਾ ਹੈਰਿਸ ਰਾਸ਼ਟਰਪਤੀ ਚੋਣ ਲੜਨ ਦਾ ਛੇਤੀ ਲਵੇਗੀ ਫੈਸਲਾ

ਕਮਲਾ ਹੈਰਿਸ ਰਾਸ਼ਟਰਪਤੀ ਚੋਣ ਲੜਨ ਦਾ ਛੇਤੀ ਲਵੇਗੀ ਫੈਸਲਾ

Read Full Article
    ਟਰੰਪ ਜਲਦੀ ਲਾਗੂ ਕਰ ਸਕਦੇ ਹਨ ਕੌਮੀ ਐਮਰਜੈਂਸੀ

ਟਰੰਪ ਜਲਦੀ ਲਾਗੂ ਕਰ ਸਕਦੇ ਹਨ ਕੌਮੀ ਐਮਰਜੈਂਸੀ

Read Full Article
    ਰੋਨਿਲ ਸਿੰਘ ਦੇ ਭਰਾ ਵੱਲੋਂ ਸੀਮਾ ਸੁਰੱਖਿਆ ਨੂੰ ਲੈ ਕੇ ਟਰੰਪ ਦੀਆਂ ਕੋਸ਼ਿਸ਼ਾਂ ਦਾ ਸਮਰਥਨ

ਰੋਨਿਲ ਸਿੰਘ ਦੇ ਭਰਾ ਵੱਲੋਂ ਸੀਮਾ ਸੁਰੱਖਿਆ ਨੂੰ ਲੈ ਕੇ ਟਰੰਪ ਦੀਆਂ ਕੋਸ਼ਿਸ਼ਾਂ ਦਾ ਸਮਰਥਨ

Read Full Article
    ਫੇਕ ਨਿਊਜ਼ ਦੇ ਝਾਂਸੇ ‘ਚ ਜ਼ਿਆਦਾ ਆ ਜਾਂਦੇ ਨੇ ਬਜ਼ੁਰਗ

ਫੇਕ ਨਿਊਜ਼ ਦੇ ਝਾਂਸੇ ‘ਚ ਜ਼ਿਆਦਾ ਆ ਜਾਂਦੇ ਨੇ ਬਜ਼ੁਰਗ

Read Full Article
    ਭਾਰਤੀ-ਅਮਰੀਕੀ ਗੀਤਾ ਗੋਪੀਨਾਥ ਨੇ ਸੰਭਾਲਿਆ ਆਈ.ਐੱਮ.ਐੱਫ. ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ

ਭਾਰਤੀ-ਅਮਰੀਕੀ ਗੀਤਾ ਗੋਪੀਨਾਥ ਨੇ ਸੰਭਾਲਿਆ ਆਈ.ਐੱਮ.ਐੱਫ. ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ

Read Full Article
    ਅਮਰੀਕੀ ਅਦਾਲਤ ਰਜਤ ਗੁਪਤਾ ਦੀ ਸਜ਼ਾ ਰੱਦ ਕਰਨ ਬਾਰੇ ਅਪੀਲ ਖਾਰਜ

ਅਮਰੀਕੀ ਅਦਾਲਤ ਰਜਤ ਗੁਪਤਾ ਦੀ ਸਜ਼ਾ ਰੱਦ ਕਰਨ ਬਾਰੇ ਅਪੀਲ ਖਾਰਜ

Read Full Article