PUNJABMAILUSA.COM

ਕੋਈ ਰਾਹ ਨਹੀਂ ਲੱਭ ਰਿਹਾ ਅਕਾਲੀ ਦਲ ਨੂੰ

ਕੋਈ ਰਾਹ ਨਹੀਂ ਲੱਭ ਰਿਹਾ ਅਕਾਲੀ ਦਲ ਨੂੰ

ਕੋਈ ਰਾਹ ਨਹੀਂ  ਲੱਭ ਰਿਹਾ ਅਕਾਲੀ ਦਲ ਨੂੰ
October 25
03:33 2015

pun
ਚੰਡੀਗੜ੍ਹ, 24 ਅਕਤੂਬਰ (ਪੰਜਾਬ ਮੇਲ)-ਸ਼੍ਰੋਮਣੀ ਅਕਾਲੀ ਦਲ ਲਈ ਤਾਜ਼ਾ ਪੰਥਕ ਸੰਕਟ ਵੱਡੀ ਚੁਣੌਤੀ ਬਣ ਗਿਆ ਹੈ। ਪੰਜ ਪਿਆਰਿਆਂ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਤਖ਼ਤਾਂ ਦੇ ਜਥੇਦਾਰਾਂ ਨੂੰ ਲਾਹੁਣ ਦੇ ਦਿੱਤੇ ‘ਨਿਰਦੇਸ਼’ ਤੇ ਲੋਕਾਂ ਵੱਲੋਂ ੳੁਨ੍ਹਾਂ ਨੂੰ ਦਿੱਤੀ ਜਾ ਰਹੀ ਹਮਾਇਤ ਕਾਰਨ ਅਕਾਲੀ ਲੀਡਰਸ਼ਿਪ ਨੂੰ ਇਸ ਸੰਕਟ ਦਾ ਹੱਲ ਵੀ ਨਹੀਂ ਲੱਭ ਰਿਹਾ। ੲਿਸ ਕਾਰਨ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਵੱਲੋਂ ੲਿਸ ਮਾਮਲੇ ੳੁਤੇ ਦਲ ਦੇ ਸੀਨੀਅਰ ਅਾਗੂਅਾਂ ਨਾਲ ਗੂਡ਼੍ਹ ਵਿਚਾਰਾਂ ਕੀਤੀਅਾਂ ਜਾ ਰਹੀਅਾਂ ਹਨ।
ਦੋਵੇਂ ਬਾਦਲਾਂ ਨੇ ਅੱਜ ਇੱਥੇ ਦਿਨ ਭਰ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨਾਲ ਲੰਮਾ ਸਮਾਂ ਮੀਟਿੰਗ ਕੀਤੀ। ਸਰਕਾਰ ਅਤੇ ਹਾਕਮ ਪਾਰਟੀ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਰਾਜ ਭਰ ਵਿੱਚ ਫੈਲੇ ਰੋਸ ਦੇ ਮੱਠਾ ਪੈਣ ਨਾਲ ਰਤਾ ਸੁਖ ਦਾ ਸਾਹ ਲਿਆ ਸੀ ਕਿ ਅਕਾਲ ਤਖ਼ਤ ’ਤੇ ਵਾਪਰੀਆਂ ਘਟਨਾਵਾਂ ਨੇ ਅਕਾਲੀ ਦਲ ਨੂੰ ਰਾਜਸੀ ਤੇ ਧਾਰਮਿਕ ਤੌਰ ’ਤੇ ਕਸੂਤੀ ਸਥਿਤੀ ’ਚ ਫਸਾ ਦਿੱਤਾ ਹੈ। ਸੂਤਰਾਂ ਮੁਤਾਬਕ ਮੁੱਖ ਮੰਤਰੀ ਨਿਵਾਸ ’ਤੇ 12 ਵਜੇ ਦੇ ਕਰੀਬ ਸ਼ੁਰੂ ਹੋਈ ਮੀਟਿੰਗ ਦੇਰ ਸ਼ਾਮ ਤੱਕ ਚਲਦੀ ਰਹੀ। ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਅੱਜ ਸਰਗਰਮੀਆਂ ਦਾ ਕੇਂਦਰ ਬਣੀ ਰਹੀ।
ਸੂਤਰਾਂ ਮੁਤਾਬਕ ਕਿ ਇਸ ਮੀਟਿੰਗ ਦੌਰਾਨ ਪੰਜ ਤਖ਼ਤਾਂ ਦੇ ਜਥੇਦਾਰਾਂ ਨੂੰ ਬਦਲਣ, ਹਾਲੀਅਾ ਘਟਨਾਵਾਂ ਦੇ ਪਾਰਟੀ ’ਤੇ ਪੈਣ ਵਾਲੇ ਸਿਆਸੀ ਅਸਰ ਅਤੇ ਭਵਿੱਖ ਦੀ ਰਾਜਸੀ ਤੇ ਧਾਰਮਿਕ ਰਣਨੀਤੀ ਨੂੰ ਵਿਚਾਰਿਅਾ ਗਿਆ। ਪਾਰਟੀ ਅੰਦਰਲੀ ਬਗਾਵਤ ਨੂੰ ਠੱਲ੍ਹ ਪਾਉਣ ਤੇ ਹੋਣ ਵਾਲੇ ਨੁਕਸਾਨ ’ਤੇ ਵੀ ਚਰਚਾ ਕੀਤੀ ਗਈ। ਸੂਤਰਾਂ ਮੁਤਾਬਕ ਪਾਰਟੀ ਦੇ ਸੀਨੀਅਰ ਆਗੂਆਂ ਨੇ ਮੀਟਿੰਗ ਦੌਰਾਨ ਕਿਹਾ ਕਿ ਤਖ਼ਤਾਂ ਦੇ ਜਥੇਦਾਰਾਂ ਖਿਲਾਫ਼ ਲੋਕਾਂ ਵਿੱਚ ਰੋਸ ਹੈ, ਜਿਸ ਨੂੰ ਸ਼ਾਂਤ ਕਰਨ ਦਾ ਹੱਲ ਲੱਭਿਆ ਜਾਣਾ ਚਾਹੀਦਾ ਹੈ। ਅਕਾਲੀ ਆਗੂਆਂ ਨੇ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਦੀ ਕਾਰਵਾਈ ਦੀ ਤਾਂ ਭਾਵੇਂ ਹਮਾਇਤ ਨਹੀਂ ਕੀਤੀ ਪਰ ਇਹ ਵੀ ਕਿਹਾ ਕਿ ਮੌਜੂਦਾ ਹਾਲਾਤ ਵਿੱਚ ਜੇ ਪੰਜ ਪਿਆਰਿਆਂ ਖਿਲਾਫ਼ ਕੋਈ ਕਾਰਵਾਈ ਕੀਤੀ ਜਾਂਦੀ ਹੈ ਤਾਂ ਉਸ ਦਾ ਗਲਤ ਅਸਰ ਪਵੇਗਾ ਕਿਉਂਕਿ ਲੋਕਾਂ ਦੀ ਹਮਾਇਤ ੳੁਨ੍ਹਾਂ ਨਾਲ ਹੈ। ਦੂਜੇ ਪਾਸੇ ਜੇ ਸ਼੍ਰੋਮਣੀ ਕਮੇਟੀ ਨੇ ਪੰਜ ਪਿਆਰਿਆਂ ਦੇ ‘ਨਿਰਦੇਸ਼ਾਂ’ ਨੂੰ ਮੰਨ ਲਿਆ ਤਾਂ ਭਵਿੱਖ ਵਿੱਚ ਵੱਡੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੀਟਿੰਗ ਵਿੱਚ ਪਾਰਟੀ ਵਿਚਲੀ ਬਗਾਵਤ ਅਤੇ ਲੋਕਾਂ ਵੱਲੋਂ ਪਾਰਟੀ ਆਗੂਆਂ ਦੇ ਘਿਰਾਓ ਕੀਤੇ ਜਾਣ ’ਤੇ ਵੀ ਚਰਚਾ ਕੀਤੀ ਗਈ ਪਰ ਜ਼ਿਆਦਾ ਧਿਅਾਨ ਅਕਾਲ ਤਖ਼ਤ ਦੀਆਂ ਘਟਨਾਵਾਂ ’ਤੇ ਹੀ ਰਿਹਾ।
ਸੂਤਰਾਂ ਮੁਤਾਬਕ ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅੰਤ੍ਰਿੰਗ ਕਮੇਟੀ ਦੇ ਮੈਂਬਰ, ਜੋ ਮੀਟਿੰਗ ਵਿੱਚ ਹਾਜ਼ਰ ਸਨ, ਨੂੰ ਕਿਹਾ ਗਿਆ ਹੈ ਕਿ ਪੰਜ ਪਿਆਰਿਆਂ ਨਾਲ ਗੱਲਬਾਤ ਦਾ ਰਾਹ ਖੋਲ੍ਹ ਕੇ ਕੋਈ ਹੱਲ ਕੱਢਣ ਦਾ ਯਤਨ ਕੀਤਾ ਜਾਵੇ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ 26 ਅਕਤੂਬਰ ਵਾਲੀ ਮੀਟਿੰਗ ਵਿੱਚ ਨੂੰ ਵਿਚਾਰੇ ਜਾਣ ਵਾਲੇ ਏਜੰਡੇ ਬਾਰੇ ਵੀ ਵਿਚਾਰ ਕੀਤਾ ਗਿਆ। ਪਾਰਟੀ ਦੇ ਇੱਕ ਸੀਨੀਅਰ ਆਗੂ ਨੇ ਆਪਣਾ ਨਾਮ ਗੁਪਤ ਰਖਦਿਆਂ ਕਿਹਾ ਕਿ ਤਾਜ਼ਾ ਪੰਥਕ ਸੰਕਟ, ਰਾਜਸੀ ਤੇ ਸਿਆਸੀ ਪੱਖਾਂ ਤੋਂ ਬੇਹੱਦ ਗੰਭੀਰ ਹੈ। ਇਸ ਲਈ ਅਕਾਲੀ ਲੀਡਰਸ਼ਿਪ ਨੂੰ ਬੜਾ ਸੋਚ-ਵਿਚਾਰ ਕੇ ਹੀ ਫੈਸਲੇ ਲੈਣੇ ਪੈਣਗੇ। ਇੱਕ ਸੀਨੀਅਰ ਆਗੂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਤੋਂ ਲੋਕਾਂ ਵਿੱਚ ਹੋ ਰਹੀਆਂ ਟਿੱਪਣੀਆਂ ਦੀ ਵੀ ਚਰਚਾ ਕੀਤੀ ਤੇ ਕਿਹਾ ਕਿ ਇਸ ਧਾਰਮਿਕ ਸੰਸਥਾ ਨੂੰ ਧਾਰਮਿਕ ਰਵਾਇਤਾਂ ਮੁਤਾਬਕ ਹੀ ਚਲਾਇਆ ਜਾਵੇ ਤਾਂ ਜ਼ਿਆਦਾ ਠੀਕ ਹੈ। ਮੀਟਿੰਗ ਵਿੱਚ ਸੁਖਦੇਵ ਸਿੰਘ ਢੀਂਡਸਾ, ਰਣਜੀਤ ਸਿੰਘ ਬ੍ਰਹਮਪੁਰਾ, ਬਲਵਿੰਦਰ ਸਿੰਘ ਭੂੰਦੜ, ਸੇਵਾ ਸਿੰਘ ਸੇਖਵਾਂ, ਸੁੱਚਾ ਸਿੰਘ ਲੰਗਾਹ ਆਦਿ ਮੌਜੂਦ ਸਨ।
ਮੁੱਖ ਮੰਤਰੀ ਦੇ ਮੀਡੀਅਾ ਸਲਾਹਕਾਰ ਹਰਚਰਨ ਬੈਂਸ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿੱਚ ਪਾਰਟੀ ਵੱਲੋਂ ੳੁਲੀਕੇ ਗੲੇ ਪਸ਼ਚਾਤਾਪ ਪ੍ਰੋਗਰਾਮ ਨੂੰ ਅੱਗੇ ਵਧਾੳੁਣ ਲੲੀ ਵਿਚਾਰਾਂ ਕੀਤੀਅਾਂ ਗੲੀਅਾਂ।
ਅੰਤ੍ਰਿੰਗ ਕਮੇਟੀ ਦੀ ਭਲਕੇ ਹੋਣ ਵਾਲੀ ਬੈਠਕ ਰੱਦ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ 26 ਅਕਤੂਬਰ ਨੂੰ ਚੰਡੀਗਡ਼੍ਹ ’ਚ ਸੱਦੀ ਗੲੀ ਹੰਗਾਮੀ ਇਕੱਤਰਤਾ ਨੂੰ ਰੱਦ ਕਰ ਦਿੱਤਾ ਗਿਆ ਹੈ। ਇਹ ਫ਼ੈਸਲਾ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੀ ਚੰਡੀਗਡ਼੍ਹ ’ਚ ਹੋੲੀ ਮੀਟਿੰਗ ਤੋਂ ਬਾਅਦ ਲਿਆ ਗਿਆ। ੲਿਸ ਦੀ ਪੁਸ਼ਟੀ ਕਰਦਿਆਂ ਅੰਤ੍ਰਿੰਗ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਇਕ ਸਕੱਤਰ ਵੱਲੋਂ ੳੁਨ੍ਹਾਂ ਨੂੰ ਫੋਨ ਰਾਹੀਂ ਬੈਠਕ ਰੱਦ ਹੋਣ ਬਾਰੇ ਸੂਚਿਤ ਕੀਤਾ ਗਿਆ ਹੈ। ਬੈਠਕ ਦੀ ਅਗਲੀ ਤਰੀਕ ਬਾਰੇ ਅਜੇ ਕੋੲੀ ਫ਼ੈਸਲਾ ਨਹੀਂ ਹੋਇਆ ਹੈ। ਸ਼੍ਰੋਮਣੀ ਕਮੇਟੀ ਦੇ ਸੂਤਰਾਂ ਮੁਤਾਬਕ ਬੈਠਕ ਰੱਦ ਕਰਨ ਦਾ ਮੰਤਵ ਮੁਅੱਤਲ ਕੀਤੇ ਗਏ ਪੰਜ ਪਿਆਰਿਆਂ ਦੀ ਬਹਾਲੀ ਦਾ ਰਾਹ ਪੱਧਰਾ ਕਰਨਾ ਹੈ। -ਟ.ਨ.ਸ.
ਪੰਜਾਬ ਦੀਆਂ ਸੜਕਾਂ ’ਤੇ ਆਵਾਜਾਈ ਫਡ਼ਨ ਲੱਗੀ ਰਫ਼ਤਾਰ
ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਅਾਂ ਘਟਨਾਵਾਂ ਤੋਂ ਬਾਅਦ ਲੋਕ ਰੋਹ ਤਾਂ ਭਾਵੇਂ ਸ਼ਾਂਤ ਨਹੀਂ ਹੋਇਆ ਪਰ ਸੜਕਾਂ ’ਤੇ ਆਵਾਜਾਈ ਬਹਾਲ ਹੋਣ ਲੱਗੀ ਹੈ। ਪ੍ਰਮੁੱਖ ਮਾਰਗਾਂ ’ਤੇ ਅੱਜ ਕਈ ਦਿਨਾਂ ਬਾਅਦ ਬੱਸਾਂ ਚੱਲੀਆਂ। ਉਂਜ ਮਾਲਵੇ ਅਤੇ ਮਾਝੇ ਨੂੰ ਜੋੜਨ ਵਾਲੀ ਅੰਮ੍ਰਿਤਸਰ-ਮੱਖੂ ਮੁੱਖ ਸਡ਼ਕ ’ਤੇ ਅਾਵਾਜਾੲੀ ਬਹਾਲ ਨਹੀਂ ਹੋ ਸਕੀ, ਜੋ ਇੱਕ ਹਫ਼ਤੇ ਤੋਂ ਬੰਦ ਪਈ ਹੈ। ਫਿਰੋਜ਼ਪੁਰ ਦੇ ਐਸਐਸਪੀ ਹਰਦਿਆਲ ਸਿੰਘ ਮਾਨ ਨੇ ਕਿਹਾ ਕਿ ਹਰੀਕੇ ਪੁਲ ’ਤੇ ਬੈਠੇ ਵਿਖਾਵਾਕਾਰੀਆਂ ਨੂੰ ਮਨਾਉਣ ਦੇ ਯਤਨ ਕੀਤੇ ਜਾ ਰਹੇ ਹਨ। ਮਾਲਵੇ ’ਚ ਕਈ ਹੋਰਨੀਂ ਥਾਈਂ ਵੀ ਲੋਕਾਂ ਨੇ ਸੜਕਾਂ ਰੋਕੀਆਂ। ਬਰਗਾੜੀ ਵਿੱਚ ਵੱਡਾ ਇਕੱਠ ਹੋਇਆ। ਇਸ ਦੌਰਾਨ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬਰਗਾੜੀ ਵਿੱਚ ਅੈਤਵਾਰ ਨੂੰ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਨਮਿਤ ਅੰਤਿਮ ਅਰਦਾਸ ਹੋਣੀ ਹੈ। ਪ੍ਰਸ਼ਾਸਨ ਨੂੰ ੲਿਸ ’ਚ ਵੱਡਾ ਇਕੱਠ ਹੋਣ ਦਾ ਡਰ ਸਤਾ ਰਿਹਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article