PUNJABMAILUSA.COM

ਕੋਟਕਪੂਰਾ ਗੋਲੀ ਕਾਂਡ: ਉਮਰਾਨੰਗਲ ਵਲੋਂ ਵਿਸ਼ੇਸ਼ ਜਾਂਚ ਟੀਮ ਖਿਲਾਫ਼ ਕਾਰਵਾਈ ਦੀ ਮੰਗ ਸਬੰਧੀ ਦਿੱਤੀਆਂ ਦਰਖਾਸਤਾਂ ਖਾਰਜ

ਕੋਟਕਪੂਰਾ ਗੋਲੀ ਕਾਂਡ: ਉਮਰਾਨੰਗਲ ਵਲੋਂ ਵਿਸ਼ੇਸ਼ ਜਾਂਚ ਟੀਮ ਖਿਲਾਫ਼ ਕਾਰਵਾਈ ਦੀ ਮੰਗ ਸਬੰਧੀ ਦਿੱਤੀਆਂ ਦਰਖਾਸਤਾਂ ਖਾਰਜ

ਕੋਟਕਪੂਰਾ ਗੋਲੀ ਕਾਂਡ: ਉਮਰਾਨੰਗਲ ਵਲੋਂ ਵਿਸ਼ੇਸ਼ ਜਾਂਚ ਟੀਮ ਖਿਲਾਫ਼ ਕਾਰਵਾਈ ਦੀ ਮੰਗ ਸਬੰਧੀ ਦਿੱਤੀਆਂ ਦਰਖਾਸਤਾਂ ਖਾਰਜ
November 16
08:00 2019

ਫ਼ਰੀਦਕੋਟ, 16 ਨਵੰਬਰ (ਪੰਜਾਬ ਮੇਲ)- ਕੋਟਕਪੂਰਾ ਗੋਲੀ ਕਾਂਡ ਸਬੰਧੀ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਵਲੋਂ ਵਿਸ਼ੇਸ਼ ਜਾਂਚ ਟੀਮ ਖਿਲਾਫ਼ ਕਾਰਵਾਈ ਦੀ ਮੰਗ ਸਬੰਧੀ ਦਿੱਤੀਆਂ ਦਰਖਾਸਤਾਂ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਕੋਟਕਪੂਰਾ ਗੋਲੀ ਕਾਂਡ ਸਬੰਧੀ ਅਦਾਲਤ ਵਿੱਚ ਦੋਸ਼ ਪੱਤਰ ਪੇਸ਼ ਕੀਤੇ ਜਾਣ ਤੋਂ ਬਾਅਦ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੇ ਵਿਸ਼ੇਸ਼ ਜਾਂਚ ਟੀਮ ਦੀ ਜਾਂਚ ਪ੍ਰਕਿਰਿਆ ’ਤੇ ਸਵਾਲ ਉਠਾਉਂਦਿਆਂ ਅਦਾਲਤ ਵਿੱਚ ਲਿਖਤੀ ਦਰਖ਼ਾਸਤ ਦੇ ਕੇ ਜਾਂਚ ਟੀਮ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ। ਇਸ ਤੋਂ ਇਲਾਵਾ ਉਮਰਾਨੰਗਲ ਨੇ ਅਦਾਲਤ ਰਾਹੀਂ ਜਾਂਚ ਟੀਮ ਤੋਂ ਕੁਝ ਦਸਤਾਵੇਜ਼ਾਂ ਦੀ ਵੀ ਮੰਗ ਕੀਤੀ ਸੀ। ਸੈਸ਼ਨ ਜੱਜ ਹਰਪਾਲ ਸਿੰਘ ਨੇ ਇਨ੍ਹਾਂ ਦਰਖਾਸਤਾਂ ’ਤੇ ਬਹਿਸ ਸੁਣੀ। ਵਿਸ਼ੇਸ਼ ਜਾਂਚ ਟੀਮ ਵੱਲੋਂ ਪੇਸ਼ ਹੋਏ ਜ਼ਿਲ੍ਹਾ ਅਟਾਰਨੀ ਰਜਨੀਸ਼ ਗੋਇਲ ਨੇ ਕਿਹਾ ਕਿ ਜਾਂਚ ਟੀਮ ਨੇ ਨਿਰਪੱਖ ਅਤੇ ਕਾਨੂੰਨੀ ਤਰੀਕੇ ਨਾਲ ਪੜਤਾਲ ਕੀਤੀ ਹੈ ਅਤੇ ਹਾਲ ਦੀ ਘੜੀ ਮੁਲਜ਼ਮ ਵਜੋਂ ਨਾਮਜ਼ਦ ਹੋਏ ਪੁਲੀਸ ਅਧਿਕਾਰੀਆਂ ਨੂੰ ਪੁਲੀਸ ਦੀ ਜਾਂਚ ਰਿਪੋਰਟ ਉੱਪਰ ਇਤਰਾਜ਼ ਕਰਨ ਦਾ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਜਾਂਚ ਟੀਮ ਮੁਕੰਮਲ ਰਿਕਾਰਡ ਪਹਿਲਾਂ ਹੀ ਅਦਾਲਤ ਸਾਹਮਣੇ ਪੇਸ਼ ਕਰ ਚੁੱਕੀ ਹੈ ਅਤੇ ਕਾਨੂੰਨ ਮੁਤਾਬਿਕ ਇਸ ਦੀਆਂ ਨਕਲਾਂ ਇਸ ਮਾਮਲੇ ਵਿਚ ਨਾਮਜ਼ਦ ਮੁਲਜ਼ਮਾਂ ਨੂੰ ਹੀ ਦਿੱਤੀਆਂ ਗਈਆਂ ਹਨ। ਬਹਿਸ ਮੁਕੰਮਲ ਹੋਣ ਤੋਂ ਬਾਅਦ ਅਦਾਲਤ ਨੇ ਪੁਲੀਸ ਅਧਿਕਾਰੀਆਂ ਦੀਆਂ ਇਨ੍ਹਾਂ ਦਰਖਾਸਤਾਂ ਨੂੰ ਖਾਰਜ ਕਰ ਦਿੱਤਾ। ਅਦਾਲਤ 29 ਨਵੰਬਰ ਨੂੰ ਦੋਸ਼ ਆਇਦ ਕਰਨ ਦੇ ਮੁੱਦੇ ’ਤੇ ਵਿਸ਼ੇਸ਼ ਜਾਂਚ ਟੀਮ, ਪੰਜਾਬ ਸਰਕਾਰ ਅਤੇ ਇਸ ਮਾਮਲੇ ਵਿੱਚ ਨਾਮਜ਼ਦ ਪੁਲੀਸ ਅਧਿਕਾਰੀਆਂ ਦਾ ਪੱਖ ਸੁਣੇਗੀ। ਅੱਜ ਅਦਾਲਤ ਵਿੱਚ ਸੁਣਵਾਈ ਦੌਰਾਨ ਪਰਮਰਾਜ ਸਿੰਘ ਉਮਰਾਨੰਗਲ ਅਤੇ ਪੰਜਾਬ ਦੇ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਹਾਜ਼ਰ ਨਹੀਂ ਹੋਏ। ਅਦਾਲਤ ਨੇ ਉਮਰਾਨੰਗਲ ਅਤੇ ਮਨਤਾਰ ਸਿੰਘ ਬਰਾੜ ਦੀ ਅੱਜ ਲਈ ਹਾਜ਼ਰੀ ਮੁਆਫ਼ ਕਰ ਦਿੱਤੀ। ਇਸ ਤੋਂ ਪਹਿਲਾਂ ਅਦਾਲਤ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਦੀਆਂ ਅਜਿਹੀਆਂ ਹੀ ਦਰਖਾਸਤਾਂ ਰੱਦ ਕਰ ਚੁੱਕੀ ਹੈ।
ਕੋਟਕਪੂਰਾ ਗੋਲੀ ਕਾਂਡ ਵਿੱਚ ਆਈ.ਜੀ. ਉਮਰਾਨੰਗਲ, ਮਨਤਾਰ ਸਿੰਘ ਬਰਾੜ, ਚਰਨਜੀਤ ਸ਼ਰਮਾ, ਇੰਸਪੈਕਟਰ ਗੁਰਦੀਪ ਸਿੰਘ ਪੰਧੇਰ, ਐੱਸ.ਪੀ. ਬਲਜੀਤ ਸਿੰਘ ਸਿੱਧੂ ਅਤੇ ਐੱਸ.ਪੀ. ਪਰਮਜੀਤ ਸਿੰਘ ਦੋਸ਼ੀ ਵਜੋਂ ਨਾਮਜ਼ਦ ਕੀਤੇ ਗਏ ਹਨ।

About Author

Punjab Mail USA

Punjab Mail USA

Related Articles

ads

Latest Category Posts

    ਸਵੀਡਨ ਦੀ 16 ਸਾਲ ਦੀ ਗ੍ਰੇਟਾ ਥਨਬਰਗ ਬਣੀ ਟਾਈਮ ਮੈਗਜ਼ੀਨ ਦੀ ‘ਪਰਸਨ ਆਫ ਦਿ ਈਅਰ’

ਸਵੀਡਨ ਦੀ 16 ਸਾਲ ਦੀ ਗ੍ਰੇਟਾ ਥਨਬਰਗ ਬਣੀ ਟਾਈਮ ਮੈਗਜ਼ੀਨ ਦੀ ‘ਪਰਸਨ ਆਫ ਦਿ ਈਅਰ’

Read Full Article
    ਟਰੰਪ ਪ੍ਰਸ਼ਾਸਨ ਨੇ ਈਰਾਨ ‘ਤੇ ਲਗਾਈਆਂ ਨਵੀਆਂ ਪਾਬੰਦੀਆਂ

ਟਰੰਪ ਪ੍ਰਸ਼ਾਸਨ ਨੇ ਈਰਾਨ ‘ਤੇ ਲਗਾਈਆਂ ਨਵੀਆਂ ਪਾਬੰਦੀਆਂ

Read Full Article
    ਟਰੰਪ ਦੇ ਮੈਕਸਿਕੋ ਸਰਹੱਦ ‘ਤੇ 450 ਮੀਲ ਲੰਬੀ ਦੀਵਾਰ ਬਣਾਉਣ ਦੇ ਯਤਨਾਂ ਨੂੰ ਜ਼ੋਰਦਾਰ ਝਟਕਾ

ਟਰੰਪ ਦੇ ਮੈਕਸਿਕੋ ਸਰਹੱਦ ‘ਤੇ 450 ਮੀਲ ਲੰਬੀ ਦੀਵਾਰ ਬਣਾਉਣ ਦੇ ਯਤਨਾਂ ਨੂੰ ਜ਼ੋਰਦਾਰ ਝਟਕਾ

Read Full Article
    ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

Read Full Article
    ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

Read Full Article
    ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

Read Full Article
    ਰੋਜ਼ਵਿਲ ਸਿਟੀ ਵੱਲੋਂ ਨਵੰਬਰ ਮਹੀਨੇ ਸਿੱਖ ਜਾਗਰੂਕਤਾ ਅਤੇ ਧੰਨਵਾਦ ਮਹੀਨੇ ਵਜੋਂ ਮਿਲੀ ਮਾਨਤਾ

ਰੋਜ਼ਵਿਲ ਸਿਟੀ ਵੱਲੋਂ ਨਵੰਬਰ ਮਹੀਨੇ ਸਿੱਖ ਜਾਗਰੂਕਤਾ ਅਤੇ ਧੰਨਵਾਦ ਮਹੀਨੇ ਵਜੋਂ ਮਿਲੀ ਮਾਨਤਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਉਮੀਦਵਾਰੀ ਦੀ ਦੌੜ ‘ਚ ਬਿਡੇਨ ਸਭ ਤੋਂ ਅੱਗੇ

ਅਮਰੀਕੀ ਰਾਸ਼ਟਰਪਤੀ ਚੋਣਾਂ; ਉਮੀਦਵਾਰੀ ਦੀ ਦੌੜ ‘ਚ ਬਿਡੇਨ ਸਭ ਤੋਂ ਅੱਗੇ

Read Full Article
    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਜਗਪਾਲ ਸਿੰਘ ਪਾਲ ਨੂੰ 3 ਸਾਲ ਦੀ ਸਜ਼ਾ

ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਜਗਪਾਲ ਸਿੰਘ ਪਾਲ ਨੂੰ 3 ਸਾਲ ਦੀ ਸਜ਼ਾ

Read Full Article
    ਅਮਰੀਕਾ ਵਿੱਚ ਸਿੱਖ ਡਰਾਈਵਰ ਨਸਲੀ ਹਮਲੇ ਦਾ ਹੋਇਆ ਸ਼ਿਕਾਰ

ਅਮਰੀਕਾ ਵਿੱਚ ਸਿੱਖ ਡਰਾਈਵਰ ਨਸਲੀ ਹਮਲੇ ਦਾ ਹੋਇਆ ਸ਼ਿਕਾਰ

Read Full Article
    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

Read Full Article
    ਸਾਬਕਾ ਮਿਸ ਪਾਕਿਸਤਾਨ ਵਰਲਡ ਜਾਨਿਬ ਦੀ ਕਾਰ ਹਾਦਸੇ ਵਿਚ ਮੌਤ

ਸਾਬਕਾ ਮਿਸ ਪਾਕਿਸਤਾਨ ਵਰਲਡ ਜਾਨਿਬ ਦੀ ਕਾਰ ਹਾਦਸੇ ਵਿਚ ਮੌਤ

Read Full Article
    Driving School Owner Sentenced to over 3 Years in Prison for Bribing DMV Employees to Issue Commercial Driver’s Licenses to Unqualified Drivers

Driving School Owner Sentenced to over 3 Years in Prison for Bribing DMV Employees to Issue Commercial Driver’s Licenses to Unqualified Drivers

Read Full Article
    ਅਮਰੀਕਾ ਵੱਲੋਂ ਐੱਚ-1ਬੀ ਇਲੈਕਟ੍ਰੋਨਿਕ ਪੰਜੀਕਰਨ ਪ੍ਰਕਿਰਿਆ ਲਾਗੂ ਕਰਨ ਦੀ ਤਿਆਰੀ

ਅਮਰੀਕਾ ਵੱਲੋਂ ਐੱਚ-1ਬੀ ਇਲੈਕਟ੍ਰੋਨਿਕ ਪੰਜੀਕਰਨ ਪ੍ਰਕਿਰਿਆ ਲਾਗੂ ਕਰਨ ਦੀ ਤਿਆਰੀ

Read Full Article
    ਅਮਰੀਕੀ ਉੱਚ ਅਦਾਲਤ ਵੱਲੋਂ ਮੌਤ ਦੀ ਸਜ਼ਾ ‘ਤੇ ਲਗਾਈ ਰੋਕ ਹਟਾਉਣ ਤੋਂ ਇਨਕਾਰ

ਅਮਰੀਕੀ ਉੱਚ ਅਦਾਲਤ ਵੱਲੋਂ ਮੌਤ ਦੀ ਸਜ਼ਾ ‘ਤੇ ਲਗਾਈ ਰੋਕ ਹਟਾਉਣ ਤੋਂ ਇਨਕਾਰ

Read Full Article