ਕੋਰਨਾਵਾਇਰਸ : ਅਮਰੀਕਾ ਵਿਚਲੇ ਭਾਰਤੀ ਵਿਦਿਆਰਥੀਆਂ ਨੂੰ ਕਰਨਾ ਪੈ ਰਿਹਾ ਕਈ ਮੁਸ਼ਕਲਾਂ ਦਾ ਸਾਹਮਣਾ

148
Share

ਵਾਸ਼ਿੰਗਟਨ, 19 ਮਾਰਚ (ਪੰਜਾਬ ਮੇਲ)- ਭਾਰਤੀ ਦੂਤਾਵਾਸ ਨੇ ਅਮਰੀਕੀ ਸਰਕਾਰ ਨੂੰ ਭਾਰਤੀ ਵਿਦਿਆਰਥੀਆਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਹੱਲ ਕਰਨ ਦੀ ਅਪੀਲ ਕੀਤੀ ਹੈ। ਘਾਤਕ ਕੋਰਨਾਵਾਇਰਸ ਦੇ ਤੇਜ਼ੀ ਨਾਲ ਫੈਲਣ ਕਾਰਨ ਯੂਨੀਵਰਸਿਟੀਆਂ ਤੇ ਵਿਦਿਅਕ ਸੰਸਥਾਵਾਂ ਦੇ ਬੰਦ ਹੋਣ ਦੇ ਮੱਦੇਨਜ਼ਰ ਅਮਰੀਕਾ ਵਿਚਲੇ ਭਾਰਤੀ ਵਿਦਿਆਰਥੀਆਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਦੋ ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਵੱਖ-ਵੱਖ ਅਕਾਦਮਿਕ ਸੰਸਥਾਵਾਂ ਵਿੱਚ ਦਾਖਲ ਹਨ, ਜਿਨ੍ਹਾਂ ਵਿੱਚ ਜ਼ਿਆਦਾਤਰ ਵਿਗਿਆਨ, ਮੈਡੀਕਲ ਤੇ ਤਕਨਾਲੋਜੀ ਦੀਆਂ ਸਟ੍ਰੀਮਜ਼ ਹਨ। 300 ਤੋਂ ਵੱਧ ਪ੍ਰਮੁੱਖ ਅਮਰੀਕੀ ਯੂਨੀਵਰਸਿਟੀਆਂ ਤੇ ਕਾਲਜਾਂ ਨੇ ਕੈਂਪਸਾਂ ਨੂੰ ਬੰਦ ਕਰ ਦਿੱਤਾ ਹੈ, ਕਲਾਸਾਂ ਆਨ ਲਾਈਨ ਲਈਆਂ ਜਾ ਰਹੀਆਂ ਹਨ ਤੇ ਵਿਦਿਆਰਥੀਆਂ ਨੂੰ ਹੋਸਟਲ ਦੀ ਰਿਹਾਇਸ਼ ਛੱਡਣੀ ਪੈ ਰਹੀ ਹੈ।

ਹਿਉਸਟਨ, ਅਟਲਾਂਟਾ, ਸ਼ਿਕਾਗੋ, ਨਿਉਯਾਰਕ ਤੇ ਸੈਨ ਫ੍ਰਾਂਸਿਸਕੋ ਵਿਚਲੇ ਭਾਰਤੀ ਦੂਤਾਵਾਸ ਤੇ ਇਸ ਦੇ ਪੰਜਾਂ ਕੌਂਸਲੇਟ, ਜੋ ਪਿਛਲੇ ਕਈ ਦਿਨਾਂ ਤੋਂ ਸਰਗਰਮ ਰੂਪ ਵਿੱਚ ਹੈਲਪਲਾਈਨ ਚਲਾ ਰਹੇ ਹਨ। ਅਮਰੀਕਾ ਦਾ ਰਾਜ ਵਿਭਾਗ ਤੇ ਸਿਟੀਜ਼ਨਸ਼ਿਪ ਅਤੇ ਇਮੀਗ੍ਰੇਸ਼ਨ ਸੇਵਾਵਾਂ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਭਾਰਤ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।


Share