PUNJABMAILUSA.COM

ਕੋਰੀਆ ਓਪਨ ਸੁਪਰ ਸੀਰੀਜ਼; ਸਿੰਧੂ ਸਿਰ ਸਜਿਆ ਦਾ ਖ਼ਿਤਾਬ

ਕੋਰੀਆ ਓਪਨ ਸੁਪਰ ਸੀਰੀਜ਼; ਸਿੰਧੂ ਸਿਰ ਸਜਿਆ ਦਾ ਖ਼ਿਤਾਬ

ਕੋਰੀਆ ਓਪਨ ਸੁਪਰ ਸੀਰੀਜ਼; ਸਿੰਧੂ ਸਿਰ ਸਜਿਆ ਦਾ ਖ਼ਿਤਾਬ
September 18
06:20 2017

ਸਿਓਲ, 18 ਸਤੰਬਰ (ਪੰਜਾਬ ਮੇਲ)– ਓਲੰਪਿਕ ’ਚ ਚਾਂਦੀ ਦਾ ਤਗ਼ਮਾ ਜੇਤੂ ਭਾਰਤੀ ਸ਼ਟਲਰ ਪੀਵੀ ਸਿੰਧੂ ਨੇ ਅੱਜ ਇੱਥੇ ਵਿਸ਼ਵ ਚੈਂਪੀਅਨ ਨੋਜ਼ੋਮੀ ਓਕੂਹਾਰਾ ਨੂੰ ਰੁਮਾਂਚਕ ਫਾਈਨਲ ਮੁਕਾਬਲੇ ’ਚ ਹਰਾ ਕੇ ਕੋਰੀਆ ਓਪਨ ਸੁਪਰ ਸੀਰੀਜ਼ ਬੈਡਮਿੰਟਨ ਟੂਰਨਾਮੈਂਟ ਦਾ ਮਹਿਲਾ ਸਿੰਗਲ ਦਾ ਖ਼ਿਤਾਬ ਜਿੱਤਣ ਦੇ ਨਾਲ ਹੀ ਵਿਸ਼ਵ ਚੈਂਪੀਅਨਸ਼ਿਪ ਦੀ ਹਾਰ ਬਦਲਾ ਵੀ ਲੈ ਲਿਆ ਹੈ।
22 ਸਾਲਾ ਸਿੰਧੂ ਨੇ ਇਸ ਛੇ ਲੱਖ ਡਾਲਰ ਇਨਾਮੀ ਟੂਰਨਾਮੈਂਟ ਦੇ ਫਾਈਨਲ ’ਚ ਅੱਠਵਾਂ ਦਰਜਾ ਜਪਾਨੀ ਖਿਡਾਰੀ ਓਕੂਹਾਰਾ ਨੂੰ ਇੱਕ ਘੰਟਾ 23 ਮਿੰਝ ਤੱਕ ਚੱਲੇ ਰੁਮਾਂਚਕ ਮੈਚ ’ਚ 22-20, 11-21 ਤੇ 20-18 ਨਾਲ ਮਾਤ ਦਿੱਤੀ। ਸਿੰਧੂ ਪਿਛਲੇ ਮਹੀਨੇ ਗਲਾਸਗੋ ’ਚ ਵਿਸ਼ਵ ਚੈਂਪੀਅਨਸ਼ਿਪ ਦੇ ਬੇਹੱਦ ਰੁਮਾਂਚਕ ਮੁਕਾਬਲੇ ’ਚ ਓਕੂਹਾਰਾ ਤੋਂ ਹਾਰ ਗਈ ਸੀ। ਇਸ ਮੈਚ ਨੂੰ ਮਾਹਰਾਂ ਨੇ ਸਰਵੋਤਮ ਮੈਚਾਂ ’ਚੋਂ ਇੱਕ ਕਰਾਰ ਦਿੱਤਾ ਸੀ। ਅੱਜ ਉਸ ਨੇ ਜਪਾਨੀ ਖਿਡਾਰੀ ਤੋਂ ਬਦਲਾ ਲੈ ਲਿਆ ਹੈ ਤੇ ਕੋਰੀਆ ਓਪਨ ਸੁਪਰ ਸੀਰੀਜ਼ ਜਿੱਤਣ ਵਾਲੀ ਪਹਿਲੀ ਭਾਰਤੀ ਖਿਡਾਰੀ ਬਣ ਗਈ ਹੈ।
ਇੱਕ ਮਹੀਨੇ ਅੰਦਰ ਦੂਜੀ ਵਾਰੀ ਫਾਈਨਲ ’ਚ ਆਹਮੋ ਸਾਹਮਣੇ ਹੋਣ ਕਾਰਨ ਫਿਰ ਤੋਂ ਰੁਮਾਂਚਕ ਮੈਚ ਦੀ ਆਸ ਕੀਤੀ ਜਾ ਰਹੀ ਸੀ ਅਤੇ ਅੱਜ ਦੇ ਫਾਈਨਲ ’ਚ ਵੀ ਵਿਸ਼ਵ ਚੈਂਪੀਅਨਸ਼ਿਪ ਦੀ ਤਰ੍ਹਾਂ ਸਖ਼ਤ ਮੁਕਾਬਲਾ ਦੇਖਣ ਨੂੰ ਮਿਲਿਆ। ਸਿੰਧੂ ਨੇ ਮੁੜ ਤੋਂ ਜਜ਼ਬੇ ਦਾ ਸ਼ਾਨਦਾਰ ਨਮੂਨਾ ਪੇਸ਼ ਕੀਤਾ ਤੇ ਆਪਣੇ ਕਰੀਅਰ ਦਾ ਤੀਜਾ ਸੁਪਰ ਸੀਰੀਜ਼ ਖ਼ਿਤਾਬ ਜਿੱਤਿਆ। ਵਿਸ਼ਵ ’ਚ ਚੌਥੇ ਨੰਬਰ ਦੀ ਬੈਡਮਿੰਟਨ ਖਿਡਾਰਨ ਸਿੰਧੂ ਨੇ 2016 ’ਚ ਚਾਈਨਾ ਸੁਪਰ ਸੀਰੀਜ਼ ਪ੍ਰੀਮੀਅਰ ਤੇ ਇੰਡੀਅਨ ਓਪਨ ਸੁਪਰ ਸੀਰੀਜ਼ ਜਿੱਤੀ ਸੀ। ਉਸ ਨੇ ਓਕੂਹਾਰਾ ਦਾ ਆਸਟਰੇਲਿਆਈ ਓਪਨ ਤੇ ਵਿਸ਼ਵ ਚੈਂਪੀਅਨਸ਼ਿਪ ਤੋਂ ਬਾਅਦ ਲਗਾਤਾਰ ਤੀਜਾ ਖ਼ਿਤਾਬ ਜਿੱਤਣ ਦਾ ਸੁਪਨਾ ਵੀ ਪੂਰਾ ਨਹੀਂ ਹੋਣ ਦਿੱਤਾ। ਇਸ ਜਿੱਤ ਨਾਲ ਸਿੰਧੂ ਨੇ ਓਕੂਹਾਰਾ ਖ਼ਿਲਾਫ਼ ਆਪਣੇ ਰਿਕਾਰਡ ਦੀ ਬਰਾਬਰੀ ਵੀ ਕਰ ਲਈ ਹੈ। ਇਨ੍ਹਾ ਦੋਵਾਂ ਖਿਡਾਰੀਆਂ ਨੇ ਹੁਣ ਤੱਕ ਇੱਕ-ਦੂਜੇ ਖ਼ਿਲਾਫ਼ ਅੱਠ ਮੈਚ ਖੇਡੇ ਹਨ, ਜਿਨ੍ਹਾਂ ’ਚ ਚਾਰ-ਚਾਰ ’ਚ ਉਨ੍ਹਾਂ ਨੇ ਜਿੱਤ ਦਰਜ ਕੀਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article