ਪਟਿਆਲਾ, 1 ਜੂਨ (ਪੰਜਾਬ ਮੇਲ) – ਪਟਿਆਲੇ ਜ਼ਿਲ੍ਹੇ ‘ਚ 4 ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚ ਆਸ਼ਾ ਵਰਕਰ ਵੀ ਸ਼ਾਮਲ ਹੈ। ਇਸ ਦੇ ਨਾਲ ਹੀ ਹੁਣ ਪਟਿਆਲੇ ‘ਚ ਕੁੱਲ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 126 ਤੱਕ ਪਹੁੰਚ ਚੁੱਕੀ ਹੈ। ਇਹ ਜਾਣਕਾਰੀ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦਿੱਤੀ। ਡਾ. ਮਲਹੋਤਰਾ ਨੇ ਦੱਸਿਆ ਕਿ ਕੁਵੈਤ ਤੋਂ ਵਾਪਸ ਪਰਤੇ ਦੋ ਵਿਅਕਤੀਆਂ ਦੀਆਂ ਕੋਰੋਨਾ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ। ਇਨ੍ਹਾਂ ਨੂੰ ਘਰ ਪਰਤਣ ਤੋਂ ਪਹਿਲਾਂ ਹੀ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਇਕਾਂਤਵਾਸ ‘ਚ ਰੱਖਿਆ ਹੋਇਆ ਸੀ।