ਕੋਰੋਨਾਵਾਇਰਸ : ਭਾਰਤ ‘ਚ 2 ਲੱਖ 66 ਹਜ਼ਾਰ 598 ਲੋਕ ਸੰਕਰਮਿਤ

189
Share

ਨਵੀਂ ਦਿੱਲੀ, 9 ਜੂਨ (ਪੰਜਾਬ ਮੇਲ)- ਦੇਸ਼ ਵਿੱਚ ਕੋਰੋਨਾਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਸਿਹਤ ਮੰਤਰਾਲੇ ਦੇ ਮੰਗਲਵਾਰ ਸਵੇਰ ਦੇ ਤਾਜ਼ਾ ਅੰਕੜਿਆਂ ਅਨੁਸਾਰ ਹੁਣ ਤੱਕ 2 ਲੱਖ 66 ਹਜ਼ਾਰ 598 ਲੋਕ ਕੋਰੋਨਾ ਨਾਲ ਸੰਕਰਮਿਤ ਹੋਏ ਹਨ। ਇਸ ‘ਚੋਂ 7466 ਦੀ ਮੌਤ ਹੋ ਚੁੱਕੀ ਹੈ, ਜਦਕਿ ਇੱਕ ਲੱਖ 29 ਹਜ਼ਾਰ ਲੋਕ ਠੀਕ ਵੀ ਹੋਏ ਹਨ।

ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾਵਾਇਰਸ ਦੇ 9987 ਨਵੇਂ ਕੇਸ ਸਾਹਮਣੇ ਆਏ ਹਨ ਤੇ 266 ਮੌਤਾਂ ਹੋਈਆਂ ਹਨ।

ਅਮਰੀਕਾ, ਬ੍ਰਾਜ਼ੀਲ, ਰੂਸ, ਸਪੇਨ, ਬ੍ਰਿਟੇਨ ਤੋਂ ਬਾਅਦ ਭਾਰਤ ਕੋਰੋਨਾ ਮਹਾਂਮਾਰੀ ਨਾਲ ਸਭ ਤੋਂ ਪ੍ਰਭਾਵਤ ਦੇਸ਼ਾਂ ਵਿੱਚ 6ਵੇਂ ਸਥਾਨ ‘ਤੇ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਭਾਰਤ ‘ਚ ਵੱਧ ਰਹੇ ਕੇਸਾਂ ਦੀ ਗਤੀ ਦੁਨੀਆ ‘ਚ ਤੀਜੇ ਜਾਂ ਚੌਥੇ ਨੰਬਰ ‘ਤੇ ਬਣੀ ਹੋਈ ਹੈ। ਮੰਗਲਵਾਰ ਨੂੰ ਅਮਰੀਕਾ, ਬ੍ਰਾਜ਼ੀਲ ਤੇ ਰੂਸ ਤੋਂ ਬਾਅਦ ਸਭ ਤੋਂ ਵੱਧ ਮਾਮਲੇ ਭਾਰਤ ਤੋਂ ਸਾਹਮਣੇ ਆਏ ਹਨ।
ਅੰਕੜਿਆਂ ਅਨੁਸਾਰ ਦੇਸ਼ ਵਿੱਚ ਇਸ ਵੇਲੇ 1 ਲੱਖ 29 ਹਜ਼ਾਰ 360 ਐਕਟਿਵ ਕੋਰੋਨਾ ਕੇਸ ਹਨ। ਸਭ ਤੋਂ ਵੱਧ ਸਰਗਰਮ ਮਾਮਲੇ ਮਹਾਰਾਸ਼ਟਰ ਵਿੱਚ ਹਨ। ਮਹਾਰਾਸ਼ਟਰ ਵਿੱਚ 44 ਹਜ਼ਾਰ ਤੋਂ ਵੱਧ ਸੰਕਰਮਿਤ ਲੋਕਾਂ ਦਾ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ। ਇਸ ਤੋਂ ਬਾਅਦ ਦਿੱਲੀ ਦੂਜੇ ਨੰਬਰ ‘ਤੇ, ਤਾਮਿਲਨਾਡੂ ਤੀਜੇ ਨੰਬਰ ‘ਤੇ, ਗੁਜਰਾਤ ਚੌਥੇ ਨੰਬਰ ‘ਤੇ ਹੈ ਤੇ ਪੱਛਮੀ ਬੰਗਾਲ 5ਵੇਂ ਨੰਬਰ‘ ਤੇ ਹੈ।


Share