ਕੋਰੋਨਾ ਦਾ ਕਹਿਰ : ਚੰਡੀਗੜ੍ਹ ‘ਚ ਮੰਗਲਵਾਰ ਨੂੰ 9 ਨਵੇਂ ਕੋਰੋਨਾ ਕੇਸਾਂ ਦੀ ਪੁਸ਼ਟੀ

270
Share

111 ਹੋਈ ਮਰੀਜ਼ਾ ਦੀ ਗਿਣਤੀ

ਚੰਡੀਗੜ੍ਹ, 5 ਮਈ (ਪੰਜਾਬ ਮੇਲ)- ਚੰਡੀਗੜ੍ਹ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਮੰਗਲਵਾਰ ਨੂੰ ਸ਼ਹਿਰ ‘ਚ 9 ਨਵੇਂ ਕੋਰੋਨਾ ਕੇਸਾਂ ਦੀ ਪੁਸ਼ਟੀ ਕੀਤੀ ਗਈ ਹੈ। ਇਨ੍ਹਾਂ ‘ਚੋਂ 7 ਕੇਸ ਬਾਪੂਧਾਮ ਕਾਲੋਨੀ, ਜਦੋਂ ਕਿ ਇਕ ਕੇਸ ਸੈਕਟਰ-30 ਅਤੇ ਇਕ ਕੇਸ ਦੀ ਧਨਾਸ ‘ਚੋਂ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ‘ਚ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 111 ਤੱਕ ਪੁੱਜ ਗਈ ਹੈ, ਜਿਸ ਕਾਰਨ ਸ਼ਹਿਰ ਦੇ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।ਚੰਡੀਗੜ੍ਹ ਦੇ ਪ੍ਰਸ਼ਾਸਕ ਨੇ ਸੀਨੀਅਰ ਅਧਿਕਾਰੀਆਂ ਨੂੰ ਬਾਪੂਧਾਮ, ਸੈਕਟਰ-30 ਬੀ ਅਤੇ ਹੋਰ ਕੰਟੇਂਨਮੈਂਟ ਜ਼ੋਨ ‘ਤੇ ਧਿਆਨ ਕੇਂਦਰਿਤ ਕਰਨ ਦਾ ਨਿਰਦੇਸ਼ ਦਿੱਤਾ ਹੈ। ਉਨ੍ਹਾਂ ਨੇ ਡਾਇਰੈਕਟਰ ਸਿਹਤ ਸੇਵਾਵਾਂ ਨੂੰ ਖੇਤਰ ‘ਚ ਸ਼ੱਕੀ ਮਾਮਲਿਆਂ ਦੀ ਜਾਂਚ ਅਤੇ ਟੈਸਟ ਲਈ ਇਕ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦਾ ਨਿਰਦੇਸ਼ ਦਿੱਤਾ। ਉਨ੍ਹਾਂ ਨੇ ਕਰਮਚਾਰੀਆਂ ਨੂੰ ਇੰਫੈਕਸ਼ਨ ਦੇ ਜ਼ੋਖਮ ਨੂੰ ਘੱਟ ਕਰਨ ਲਈ ਫੀਲਡ ਆਪਰੇਸ਼ਨ ਲਈ ਉਚਿਤ ਸੁਰੱਖਿਆਤਮਕ ਗਿਅਰ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ। ਪ੍ਰਸ਼ਾਸਕ ਨੇ ਬਾਪੂਧਾਮ ਕਾਲੋਨੀ ‘ਚ ਕੰਟੇਂਨਮੈਂਟ ਜ਼ੋਨ ਦਾ ਵਿਸਥਾਰ ਕਰਨ ਦਾ ਫੈਸਲਾ ਲਿਆ ਤਾਂ ਕਿ ਜ਼ਿਆਦਾ ਲੋਕਾਂ ਨੂੰ ਜਾਂਚ ਦੇ ਦਾਇਰੇ ‘ਚ ਲਿਆਂਦਾ ਜਾਵੇ ਅਤੇ ਉਨ੍ਹਾਂ ਦੀ ਹਲਚਲ ‘ਤੇ ਵੀ ਨਜ਼ਰ ਰੱਖੀ ਜਾ ਸਕੇ।


Share