ਕੋਰੋਨਾ ਮਰੀਜ਼ਾਂ ਦੀ ਗਿਣਤੀ ਦੇ ਮਾਮਲੇ ਵਿੱਚ ਭਾਰਤ ਨੇ ਚੀਨ ਨੂੰ ਪਿੱਛੇ ਛੱਡਿਆ

245
Share

ਭਾਰਤ ਵਿਚ ਕੋਰੋਨਾ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ 85,760 ਹੋਈ

ਨਵੀਂ ਦਿੱਲੀ, 16 ਮਈ (ਪੰਜਾਬ ਮੇਲ)- ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਦੇ ਮਾਮਲੇ ਵਿੱਚ ਭਾਰਤ ਨੇ ਚੀਨ ਨੂੰ ਪਿੱਛੇ ਛੱਡ ਦਿੱਤਾ ਹੈ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਅੰਕੜਿਆਂ ਦੀ ਨਿਗਰਾਨੀ ਕਰਨ ਵਾਲੀ ਇਕ ਸੰਸਥਾ ਜੋਨਸ ਹੌਪਕਿਨਜ਼ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਭਾਰਤ ਵਿਚ ਕੋਰੋਨਾ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ 85,760 ਹੈ, ਜਦੋਂ ਕਿ ਚੀਨ ਵਿਚ ਇਹ 84,031 ਹੈ। ਹਾਲਾਂਕਿ ਮੌਤਾਂ ਦੀ ਗਿਣਤੀ ਵੇਖੀ ਜਾਵੇ ਤਾਂ ਭਾਰਤ ਹਾਲੇ ਵੀ ਚੀਨ ਨਾਲੋਂ ਕਿਤੇ ਬਿਹਤਰ ਹੈ। ਦੇਸ਼ ਵਿੱਚ ਹੁਣ ਤੱਕ ਕੋਰੋਨਾ ਤੋਂ 2753 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਥੇ ਹੀ ਚੀਨ ਵਿਚ ਇਸ ਬਿਮਾਰੀ ਕਾਰਨ ਕੁੱਲ 4637 ਲੋਕ ਆਪਣੀ ਜਾਨ ਗੁਆ ਚੁੱਕੇ ਹਨ।

Share