ਕੋਰੋਨਾ ਵਾਇਰਸ : ਅਮਰੀਕਾ ‘ਚ ਪਿਛਲੇ 24 ਘੰਟਿਆਂ ‘ਚ 1,117 ਲੋਕਾਂ ਦੀ ਮੌਤ

482
Share

68 ਹਜ਼ਾਰ ਤੋਂ ਜ਼ਿਆਦਾ ਕੇਸ ਆਏ

ਨਵੀਂ ਦਿੱਲੀ, 24 ਜੁਲਾਈ (ਪੰਜਾਬ ਮੇਲ)- ਦੁਨੀਆਂ ‘ਚ ਕੋਰੋਨਾ ਵਾਇਰਸ ‘ਤੇ ਫਿਲਹਾਲ ਕੋਈ ਰੋਕ ਨਹੀਂ ਲੱਗ ਰਹੀ। ਵਰਲਡੋਮੀਟਰ ਮੁਤਾਬਕ ਦੁਨੀਆਂ ਦੇ ਵੱਖ-ਵੱਖ ਦੇਸ਼ਾਂ ‘ਚ ਹੁਣ ਤਕ ਇਕ ਕਰੋੜ 56 ਲੱਖ ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਦੌਰਾਨ ਛੇ ਲੱਖ, 35 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਰਾਹਤ ਦੀ ਗੱਲ ਇਹ ਹੈ ਕਿ ਹੁਣ ਤਕ 95 ਲੱਖ ਤੋਂ ਜ਼ਿਆਦਾ ਲੋਕ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ ਯਾਨੀ ਕਿ ਇਸ ਬਿਮਾਰੀ ਤੋਂ ਠੀਕ ਹੋ ਚੁੱਕੇ ਹਨ। ਦੁਨੀਆਂ ਦੇ ਵੱਖ-ਵੱਖ ਦੇਸ਼ਾਂ ‘ਚ ਅਜੇ ਵੀ 53 ਲੱਖ ਦੇ ਕਰੀਬ ਐਕਟਿਵ ਕੇਸ ਹਨ ਜਿੰਨ੍ਹਾਂ ਦਾ ਇਲਾਜ ਜਾਰੀ ਹੈ।

ਅਮਰੀਕਾ ਅਜੇ ਵੀ ਕੋਰੋਨਾ ਪ੍ਰਭਾਵਿਤ ਮੁਲਕਾਂ ‘ਚ ਪਹਿਲੇ ਨੰਬਰ ‘ਤੇ ਹੈ। ਇੱਥੇ ਹੁਣ ਤਕ 41.69 ਲੱਖ ਤੋਂ ਜ਼ਿਆਦਾ ਲੋਕ ਵਾਇਰਸ ਦਾ ਸ਼ਿਕਾਰ ਹੋ ਚੁੱਕੇ ਹਨ, ਜਦਕਿ ਇਕ ਲੱਖ 47 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਜਾਨ ਜਾ ਚੁੱਕੀ ਹੈ। ਅਮਰੀਕਾ ‘ਚ ਪਿਛਲੇ 24 ਘੰਟਿਆਂ ‘ਚ 68 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਹਨ। 1,117 ਲੋਕਾਂ ਦੀ ਮੌਤ ਹੋ ਗਈ।

ਓਧਰ ਬ੍ਰਾਜ਼ੀਲ ‘ਚ ਵੀ ਨਵੇਂ ਕੇਸਾਂ ਤੇ ਮੌਤਾਂ ਦਾ ਸਿਲਸਿਲਾ ਜਾਰੀ ਹੈ। ਬ੍ਰਾਜ਼ੀਲ ‘ਚ 22 ਲੱਖ, 89 ਹਜ਼ਾਰ ਕੁੱਲ ਮਾਮਲੇ ਹੋ ਚੁੱਕੇ ਹਨ ਤੇ 84 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਚੁੱਕੀ ਹੈ। ਕੋਰੋਨਾ ਪ੍ਰਭਾਵਿਤ ਮੁਲਕਾਂ ‘ਚ ਭਾਰਤ ਦਾ ਤੀਜਾ ਸਥਾਨ ਹੈ।


Share