ਕੋਰੋਨਾ ਵਾਇਰਸ ਕਾਰਨ ਸਾਨ ਫਰਾਂਸਿਸਕੋ ‘ਚ ਸਥਾਨਕ ਐਮਰਜੈਂਸੀ ਦਾ ਐਲਾਨ

278
Share

ਵਾਸ਼ਿੰਗਟਨ, 26 ਫਰਵਰੀ (ਪੰਜਾਬ ਮੇਲ)- ਸਾਨ ਫਰਾਂਸਿਸਕੋ ‘ਚ ਕੋਰੋਨਾ ਵਾਇਰਸ ਦੇ ਵਧਦੇ ਖਤਰਿਆਂ ਦੇ ਮੱਦੇਨਜ਼ਰ ਸਥਾਨਕ ਐਮਰਜੈਂਸੀ ਦਾ ਐਲਾਨ ਕੀਤਾ ਗਿਆ ਹੈ। ਸਾਨ ਫਰਾਂਸਿਸਕੋ ਦੀ ਮੇਅਰ ਲੰਡਨ ਬ੍ਰੀਡ ਨੇ ਮੰਗਲਵਾਰ ਨੂੰ ਪੱਤਰਕਾਰਾਂ ਨੂੰ ਇਸ ਸਬੰਧੀ ਦੱਸਿਆ।
ਬ੍ਰੀਡ ਨੇ ਮੰਗਲਵਾਰ ਨੂੰ ਪੱਤਰਕਾਰਾਂ ਨੂੰ ਕਿਹਾ, ”ਵਿਸ਼ਵ ‘ਚ ਕੋਰੋਨਾ ਵਾਇਰਸ ਦੇ ਲਗਾਤਾਰ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਸਾਨੂੰ ਇਸ ਨਾਲ ਨਜਿੱਠਣ ਦੀ ਤਿਆਰੀ ਨਿਸ਼ਚਿਤ ਕਰਨ ਲਈ ਹੋਰ ਵਧੇਰੇ ਸਰੋਤ ਵੰਡਣ ਦੀ ਜ਼ਰੂਰਤ ਹੈ। ਸਾਨੂੰ ਅਧਿਕਾਰਕ ਕਾਰਵਾਈ ਕਰਨ ਦੀ ਜ਼ਰੂਰਤ ਹੈ। ਇਸ ਲਈ ਮੈਂ ਅੱਜ ਇਸ ਵਾਇਰਸ ਨਾਲ ਨਜਿੱਠਣ ਦੇ ਮੱਦਨੇਜ਼ਰ ਸਥਾਨਕ ਐਮਰਜੈਂਸੀ ਦੀ ਘੋਸ਼ਣਾ ਕਰ ਰਹੀ ਹਾਂ।” ਸਾਨ ਫਰਾਂਸਿਸਕੋ ‘ਚ ਅਜੇ ਤੱਕ ਕੋਰੋਨਾ ਵਾਇਰਸ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ।
ਜ਼ਿਕਰਯੋਗ ਹੈ ਕਿ ਚੀਨ ‘ਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 2715 ਹੋ ਗਈ ਹੈ। ਹੁਣ ਤੱਕ ਕੁੱਲ 78,000 ਲੋਕਾਂ ਦੇ ਇਸ ਵਾਇਰਸ ਨਾਲ ਪੀੜਤ ਹੋਣ ਦੀ ਪੁਸ਼ਟੀ ਹੋ ਚੁੱਕੀ ਹੈ।


Share