ਕੋਰੋਨਾ ਵਾਇਰਸ : ਮੋਹਾਲੀ ‘ਚ ਇਕ ਨਵਾਂ ਮਰੀਜ਼ ਆਇਆ ਸਾਹਮਣੇ

294
Share

ਪੰਜਾਬ ‘ਚ ਕੁੱਲ 39 ਮਾਮਲੇ ਆਏ ਸਾਹਮਣੇ

ਮੋਹਾਲੀ, 29 ਮਾਰਚ (ਪੰਜਾਬ ਮੇਲ) : ਮੋਹਾਲੀ ‘ਚ ਸੋਮਵਾਰ ਨੂੰ ਕੋਰੋਨਾ ਵਾਇਰਸ ਦਾ ਇਕ ਨਵਾਂ ਮਰੀਜ਼ ਸਾਹਮਣੇ ਆਇਆ ਹੈ। ਇੱਥੇ 65 ਸਾਲਾ ਬਜ਼ੁਰਗ ‘ਚ ਕੋਰੋਨਾ ਵਾਇਰਸ ਦੀ ਪੁਸ਼ਟੀ ਕੀਤੀ ਗਈ ਹੈ, ਜਿਸ ਤੋਂ ਬਾਅਦ ਮੋਹਾਲੀ ‘ਚ ਕੋਰੋਨਾ ਦੇ ਕੁੱਲ 7 ਮਰੀਜ਼ ਹੋ ਗਏ ਹਨ। ਮੋਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਉਕਤ ਬਜ਼ੁਰਗ ਨੂੰ 6 ਦਿਨ ਪਹਿਲਾਂ ਸੀਨੇ ‘ਚ ਦਰਦ ਅਤੇ ਸਾਹ ਲੈਣ ਦੀ ਤਕਲੀਫ ਕਾਰਨ ਪੀ. ਜੀ. ਆਈ. ‘ਚ ਭਰਤੀ ਕਰਾਇਆ ਗਿਆ ਸੀ ਅਤੇ ਹੁਣ ਉਸ ਦੀ ਕੋਰੋਨਾ ਵਾਇਰਸ ਸਬੰਧੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਗਿਰੀਸ਼ ਦਿਆਲਨ ਨੇ ਕਿਹਾ ਕਿ ਅਸੀਂ ਉਕਤ ਬਜ਼ੁਰਗ ਦੇ ਸੰਪਰਕ ‘ਚ ਆਏ ਸਾਰੇ ਲੋਕਾਂ ਦਾ ਪਤਾ ਲਾ ਰਹੇ ਹਾਂ, ਜਿਸ ਤੋਂ ਬਾਅਦ ਉਨ੍ਹਾਂ ਸਭ ਦੀ ਜਾਂਚ ਕਰਾਈ ਜਾਵੇਗੀ।


Share