ਕੋਲਕਾਤਾ ‘ਚ ਮਸ਼ਹੂਰ ਫੈਸ਼ਨ ਡਿਜ਼ਾਈਨਰ ਸ਼ਰਬਰੀ ਦੱਤਾ ਦੀ ਭੇਤਭਰੀ ਹਾਲਤ ‘ਚ ਮੌਤ

298
Share

ਕੋਲਕਾਤਾ, 18 ਸਤੰਬਰ (ਪੰਜਾਬ ਮੇਲ)- ਕੋਲਕਾਤਾ ਪੁਲੀਸ ਨੇ ਸ਼ੁੱਕਰਵਾਰ ਨੂੰ ਮਸ਼ਹੂਰ ਫੈਸ਼ਨ ਡਿਜ਼ਾਈਨਰ ਸ਼ਰਬਰੀ ਦੱਤਾ ਦੀ ਮੌਤ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਤਾ (63) ਵੀਰਵਾਰ ਸ਼ਾਮ ਨੂੰ ਦੱਖਣੀ ਕੋਲਕਾਤਾ ਦੇ ਬ੍ਰੌਡ ਸਟ੍ਰੀਟ ਸਥਿਤ ਆਪਣੀ ਰਿਹਾਇਸ਼ ਦੇ ਬਾਥਰੂਮ ਵਿਚ ਮ੍ਰਿਤਕ ਮਿਲੀ ਸੀ। ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗੈਰ ਕੁਦਰਤੀ ਮੌਤ ਦਾ ਕੇਸ ਦਰਜ ਕੀਤਾ ਗਿਆ ਅਤੇ ਲਾਸ਼ ਨੂੰ ਪੋਸਟਮਾਰਟਮ ਕਰਵਾਉਣ ਲਈ ਭੇਜਿਆ ਗਿਆ। ਉਸ ਦੇ ਗਿੱਟੇ ‘ਤੇ ਸੱਟ ਦੇ ਨਿਸ਼ਾਨ ਹਨ। ਇਕ ਡਾਕਟਰ, ਜਿਸ ਨੂੰ ਦੱਤਾ ਦੇ ਪਰਿਵਾਰਕ ਮੈਂਬਰਾਂ ਨੇ ਬੁਲਾਇਆ ਸੀ, ਨੇ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਹੈ।


Share