PUNJABMAILUSA.COM

ਕੋਲਿਆਂਵਾਲੀ ਨੇ ਲੀਖਿਆ ਡੀਜੀਪੀ ਨੂੰ ਪੱਤਰ, ਕਿਹਾ ਕਾਂਗਰਸੀ ਆਗੂਆਂ ਤੋਂ ਜਾਨ ਨੂੰ ਖ਼ਤਰਾ:

ਕੋਲਿਆਂਵਾਲੀ ਨੇ ਲੀਖਿਆ ਡੀਜੀਪੀ ਨੂੰ ਪੱਤਰ, ਕਿਹਾ ਕਾਂਗਰਸੀ ਆਗੂਆਂ ਤੋਂ ਜਾਨ ਨੂੰ ਖ਼ਤਰਾ:

ਕੋਲਿਆਂਵਾਲੀ ਨੇ ਲੀਖਿਆ ਡੀਜੀਪੀ ਨੂੰ ਪੱਤਰ, ਕਿਹਾ ਕਾਂਗਰਸੀ ਆਗੂਆਂ ਤੋਂ ਜਾਨ ਨੂੰ ਖ਼ਤਰਾ:
October 26
21:45 2017

ਬਠਿੰਡਾ, 26 ਅਕਤੂਬਰ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਦਿਆਲ ਸਿੰਘ ਕੋਲਿਆਂਵਾਲੀ ਨੇ ਅੱਜ ਡੀਜੀਪੀ ਨੂੰ ਪੱਤਰ ਭੇਜ ਕੇ ਕਾਂਗਰਸੀ ਆਗੂਆਂ ਤੋਂ ਆਪਣੀ ਜਾਨ ਨੂੰ ਖ਼ਤਰਾ ਦੱਸਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੁਝ ਦਿਨ ਪਹਿਲਾਂ ਮਲੋਟ ਦੇ ਕਾਂਗਰਸੀ ਆਗੂਆਂ ਨੇ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ’ਤੇ ਹਮਲਾ ਕਰ ਕੇ ਉਸ ਦੀਆਂ ਲੱਤਾਂ ਤੋੜ ਦਿੱਤੀਆਂ ਸਨ। ਹੁਣ ਉਹੀ ਕਾਂਗਰਸੀ ਆਗੂ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਦੀ ਤਾਕ ਵਿੱਚ ਹਨ ਅਤੇ ਸ਼ਰੇਆਮ ਧਮਕੀਆਂ ਦੇ ਰਹੇ ਹਨ। ਉਨ੍ਹਾਂ ਖ਼ਦਸ਼ਾ ਪ੍ਰਗਟਾਇਆ ਕਿ ਭਵਿੱਖ ਵਿੱਚ ਉਨ੍ਹਾਂ ’ਤੇ ਅਜਿਹੇ ਹਮਲੇ ਹੋ ਸਕਦੇ ਹਨ। ਉਨ੍ਹਾਂ ਨੇ ਮੁਕਤਸਰ ਪੁਲੀਸ ਨੂੰ ਵੀ ਪੱਤਰ ਭੇਜਿਆ ਹੈ।
ਜਥੇਦਾਰ ਕੋਲਿਆਂਵਾਲੀ ਨੇ ਦੱਸਿਆ ਕਿ ਉਨ੍ਹਾਂ ਨੇ ਪੱਤਰ ਨਾਲ ਐਫ.ਆਈ.ਆਰ. ਦੀ ਕਾਪੀ ਵੀ ਭੇਜੀ ਹੈ ਅਤੇ ਸੁਰੱਖਿਆ ਦੀ ਮੰਗ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੁਰੱਖਿਆ ਲੈਣ ਲਈ ਉਹ ਪਹਿਲਾਂ ਵੀ ਕਈ ਅਪੀਲਾਂ ਕਰ ਚੁੱਕੇ ਹਨ। ਉਨ੍ਹਾਂ ਖ਼ਦਸ਼ਾ ਜਤਾਇਆ ਕਿ ਜੋ ਹਮਲਾਵਰ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹਨ, ਉਹ ਉਨ੍ਹਾਂ ’ਤੇ ਹਮਲਾ ਕਰ ਸਕਦੇ ਹਨ, ਕਿਉਂਕਿ ਇਹ ਹਮਲਾਵਰ ਸ਼ਰੇਆਮ ਆਖ ਰਹੇ ਹਨ ਕਿ ਉਹ ਉਸ ’ਤੇ ਹਮਲਾ ਕਰਨ ਮਗਰੋਂ ਹੀ ਪੁਲੀਸ ਕੋਲ ਪੇਸ਼ ਹੋਣਗੇ। ਦੱਸਣਯੋਗ ਹੈ ਕਿ ਇਸ ਵੇਲੇ ਮੁਕਤਸਰ ਪੁਲੀਸ ਨੇ ਕੋਲਿਆਂਵਾਲੀ ਨੂੰ ਤਿੰਨ ਗੰਨਮੈਨ ਦਿੱਤੇ ਹੋਏ ਹਨ।
ਐਸ.ਐਸ.ਪੀ. ਮੁਕਤਸਰ ਸੁਸ਼ੀਲ ਕੁਮਾਰ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਜਥੇਦਾਰ ਕੋਲਿਆਂਵਾਲੀ ਦਾ ਸੁਰੱਖਿਆ ਲੈਣ ਦੀ ਮੰਗ ਵਾਲਾ ਕੋਈ ਪੱਤਰ ਨਹੀਂ ਪੁੱਜਿਆ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਕੋਲਿਆਂਵਾਲੀ ਨੂੰ ਜੋ ਸੁਰੱਖਿਆ ਦਿੱਤੀ ਹੋਈ ਹੈ, ਉਹ ਏਡੀਜੀਪੀ (ਸੁਰੱਖਿਆ) ਵੱਲੋਂ ਦਿੱਤੀ ਹੋਈ ਹੈ ਅਤੇ ਹੁਣ ਵੀ ਇਸ ਸਬੰਧੀ ਸੁਰੱਖਿਆ ਵਿੰਗ ਨੇ ਹੀ ਫ਼ੈਸਲਾ ਲੈਣਾ ਹੈ। ਇਸੇ ਦੌਰਾਨ ਜਥੇਦਾਰ ਕੋਲਿਆਂਵਾਲੀ ਦੇ ਪੁੱਤਰ ਪਰਮਿੰਦਰ ਸਿੰਘ ਦਾ ਇੱਥੇ ਮੈਕਸ ਹਸਪਤਾਲ ਵਿੱਚ ਲੱਤ ਦਾ ਅਪਰੇਸ਼ਨ ਹੋਇਆ ਹੈ ਤੇ ਪਲੇਟ ਪਾਈ ਗਈ ਹੈ। ਜਾਣਕਾਰੀ ਅਨੁਸਾਰ ਘਟਨਾ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕੋਲਿਆਂਵਾਲੀ ਨੂੰ ਫੋਨ ਕਰ ਕੇ ਥਾਪੜਾ ਦਿੱਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article