PUNJABMAILUSA.COM

ਕੋਹਲੀ ਦਾ ਸੈਂਕੜਾ, ਭਾਰਤ ਨੇ ਦੱਖਣੀ ਅਫਰੀਕਾ ਨੂੰ 6 ਵਿਕਟਾਂ ਨਾਲ ਹਰਾਇਆ

ਕੋਹਲੀ ਦਾ ਸੈਂਕੜਾ, ਭਾਰਤ ਨੇ ਦੱਖਣੀ ਅਫਰੀਕਾ ਨੂੰ 6 ਵਿਕਟਾਂ ਨਾਲ ਹਰਾਇਆ

ਕੋਹਲੀ ਦਾ ਸੈਂਕੜਾ, ਭਾਰਤ ਨੇ ਦੱਖਣੀ ਅਫਰੀਕਾ ਨੂੰ 6 ਵਿਕਟਾਂ ਨਾਲ ਹਰਾਇਆ
February 01
21:07 2018

ਡਰਬਨ, 1 ਫਰਵਰੀ (ਪੰਜਾਬ ਮੇਲ)- ਸਪਿਨਰਾਂ ਦੀ ਜਾਦੂਗਰੀ ਵਿਚਾਲੇ ਫਾਫ ਡੂ ਪਲੇਸਿਸ ਦੀ ਸ਼ਾਨਦਾਰ ਪਾਰੀ ਆਖਿਰ ਵਿਚ ਵਿਰਾਟ ਕੋਹਲੀ ਦੇ ਸ਼ਾਨਦਾਰ ਸੈਂਕੜੇ ਅੱਗੇ ਫਿੱਕੀ ਪੈ ਗਈ, ਜਿਸ ਦੇ ਦਮ ‘ਤੇ ਭਾਰਤ ਨੇ ਪਹਿਲੇ ਇਕ ਦਿਨਾ ਕੌਮਾਂਤਰੀ ਕ੍ਰਿਕਟ ਮੈਚ ਵਿਚ ਦੱਖਣੀ ਅਫਰੀਕਾ ‘ਤੇ ਵੀਰਵਾਰ ਨੂੰ ਇੱਥੇ 27 ਗੇਂਦਾਂ ਬਾਕੀ ਰਹਿੰਦਿਆਂ 6 ਵਿਕਟਾਂ ਨਾਲ ਆਸਾਨ ਜਿੱਤ ਦਰਜ ਕੀਤੀ। ਕੁਲਦੀਪ ਯਾਦਵ (34 ਦੌੜਾਂ ‘ਤੇ 3 ਵਿਕਟਾਂ) ਤੇ ਯੁਜਵੇਂਦਰ ਚਾਹਲ (45 ਦੌੜਾਂ ‘ਤੇ 2 ਵਿਕਟਾਂ) ਨੇ ਮਿਲ ਕੇ 20 ਓਵਰਾਂ ਵਿਚ 79 ਦੌੜਾਂ ਦੇ ਕੇ ਪੰਜ ਵਿਕਟਾਂ ਲਈਆਂ ਪਰ ਪਲੇਸਿਸ ਨੇ ਇਨ੍ਹਾਂ ਦੋਵਾਂ ਦਾ ਡਟ ਕੇ ਸਾਹਮਣਾ ਕਰ ਕੇ 112 ਗੇਂਦਾਂ ‘ਤੇ 120 ਦੌੜਾਂ ਦੀ ਕਪਤਾਨੀ ਪਾਰੀ ਖੇਡੀ। ਉਸ ਨੇ 11 ਚੌਕੇ ਤੇ 2 ਛੱਕੇ ਲਾਏ ਅਤੇ ਹੇਠਲੇ ਕ੍ਰਮ ਵਿਚ ਕ੍ਰਿਸ ਮੌਰਿਸ (37) ਨਾਲ ਛੇਵੀਂ ਵਿਕਟ ਲਈ 74 ਦੌੜਾਂ ਤੇ ਐਡਮ ਫੇਲਕਾਵਓ (ਅਜੇਤੂ 27) ਨਾਲ ਸੱਤਵੀਂ ਵਿਕਟ ਲਈ 56 ਦੌੜਾਂ ਦੀਆਂ ਦੋ ਉਪਯੋਗੀ ਸਾਂਝੇਦਾਰੀਆਂ ਕੀਤੀਆਂ, ਜਿਸ ਨਾਲ ਦੱਖਣੀ ਅਫਰੀਕਾ ਅੱਠ ਵਿਕਟਾਂ ‘ਤੇ 269 ਦੌੜਾਂ ਬਣਾਉਣ ਵਿਚ ਸਫਲ ਰਿਹਾ।
ਟੀਚੇ ਦਾ ਪਿੱਛਾ ਕਰਨ ਵਿਚ ਮਾਹਿਰ ਕੋਹਲੀ ਨੇ ਫਿਰ ਤੋਂ ਰੰਗ ਬਿਖੇਰਿਆ ਤੇ 119 ਗੇਂਦਾਂ ‘ਤੇ 112 ਦੌੜਾਂ ਦੀ ਸ਼ਾਨਦਾਰ ਪਾਰੀ ਖੇਡ ਕੇ ਭਾਰਤ ਦੀ ਜਿੱਤ ‘ਚ ਅਹਿਮ ਭੂਮਿਕਾ ਨਿਭਾਈ। ਕੋਹਲੀ ਨੇ ਅਜਿੰਕਯ ਰਹਾਨੇ (86 ਗੇਂਦਾਂ ‘ਤੇ 79 ਦੌੜਾਂ) ਨਾਲ ਤੀਜੀ ਵਿਕਟ ਲਈ 189 ਦੌੜਾਂ ਦੀ ਸਾਂਝੇਦਾਰੀ ਕੀਤੀ, ਜਿਸ ਨਾਲ ਭਾਰਤ ਨੇ 45.3 ਓਵਰਾਂ ਵਿਚ 4 ਵਿਕਟਾਂ ‘ਤੇ 270 ਦੌੜਾਂ ਬਣਾ ਕੇ ਛੇ ਮੈਚਾਂ ਦੀ ਲੜੀ ਵਿਚ 1-0 ਦੀ ਬੜ੍ਹਤ ਹਾਸਲ ਕਰ ਲਈ।
ਕੋਹਲੀ ਨੇ ਵਨ ਡੇ ਵਿਚ ਆਪਣਾ 33ਵਾਂ ਸੈਂਕੜਾ ਪੂਰਾ ਕੀਤਾ।ਕੋਹਲੀ ਦਾ ਦੱਖਣੀ ਅਫਰੀਕੀ ਧਰਤੀ ‘ਤੇ ਉਸਦਾ ਵਨ ਡੇ ਵਿਚ ਇਹ ਪਹਿਲਾ ਸੈਕੰੜਾ ਹੈ। ਉਹ ਉਨ੍ਹਾਂ ਸਾਰੇ ਦੇਸ਼ਾਂ ਵਿਚ ਸੈਂਕੜੇ ਲਾ ਚੁੱਕਾ ਹੈ, ਜਿੱਤੇ ਉਸ ਨੇ ਬੱਲੇਬਾਜ਼ੀ ਕੀਤੀ। ਉਸ ਨੇ ਆਪਣੀ ਪਾਰੀ ਵਿਚ 10 ਚੌਕੇ ਲਾਏ ਜਦਕਿ ਰਹਾਨੇ ਦੀ ਪਾਰੀ ਵਿਚ ਪੰਜ ਚੌਕੇ ਤੇ ਦੋ ਛੱਕੇ ਸ਼ਾਮਲ ਹਨ। ਰੋਹਿਤ ਸ਼ਰਮਾ (20) ਨੇ ਚੰਗੀ ਸ਼ੁਰੂਆਤ ਕਰਨ ਤੋਂ ਬਾਅਦ ਮੋਰਨੇ ਮੋਰਕਲ ਦੀ ਗੇਂਦ ਹਵਾ ਵਿਚ ਲਹਿਰਾ ਕੇ ਆਪਣੀ ਵਿਕਟ ਇਨਾਮ ਵਿਚ ਦੇ ਦਿੱਤੀ। ਰੋਹਿਤ ਨੇ ਦੱਖਣੀ ਅਫਰੀਕਾ ਵਿਰੁੱਧ ਉਸ ਦੀ ਧਰਤੀ ‘ਤੇ ਹੁਣ ਤੱਕ 8 ਪਾਰੀਆਂ ਵਿਚ 13.25 ਦੀ ਔਸਤ ਨਾਲ ਸਿਰਫ 106 ਦੌੜਾਂ ਬਣਾਈਆਂ ਹਨ।
ਕੋਹਲੀ ਦਾ ਡੂ ਪਲੇਸਿਸ ਨੇ ਸ਼ੁਰੂ ਵਿਚ ਹੀ ਕੈਚ ਛੱਡਿਆ ਪਰ ਭਾਰਤੀ ਕਪਤਾਨ ਨੇ ਸ਼ਿਖਰ ਧਵਨ (35) ਨੂੰ ਤਦ ਰਨ ਆਊਟ ਕਰਵਾਇਆ ਜਦੋਂ ਖੱਬੇ ਹੱਥ ਦਾ ਇਹ ਬੱਲੇਬਾਜ਼ ਆਪਣੇ ਪੂਰੇ ਸ਼ਬਾਬ ਨਾਲ ਬੱਲੇਬਾਜ਼ੀ ਕਰ ਰਿਹਾ ਸੀ।
ਕੋਹਲੀ ਨੇ ਫਿਰ ਆਪਣੀ ਜ਼ਿੰਮੇਵਾਰੀ ਚੰਗੀ ਤਰ੍ਹਾਂ ਨਾਲ ਨਿਭਾਈ ਤੇ ਉਸ ਦਾ ਰਹਾਨੇ ਨੇ ਬਾਖੂਬੀ ਸਾਥ ਦਿੱਤਾ। ਰਹਾਨੇ ਨੇ ਆਪਣੇ ਕਰੀਅਰ ਦਾ 24ਵਾਂ ਤੇ ਲਗਾਤਾਰ ਪੰਜਵਾਂ ਅਰਧ ਸੈਂਕੜਾ ਪੂਰਾ ਕੀਤਾ। ਉਹ ਸਚਿਨ ਤੇਂਦੁਲਕਰ, ਰਾਹੁਲ ਦ੍ਰਾਵਿੜ ਤੇ ਕੋਹਲੀ ਤੋਂ ਬਾਅਦ ਚੌਥਾ ਭਾਰਤੀ ਹੈ, ਜਿਸ ਨੇ ਵਨ ਡੇ ਵਿਚ ਲਗਾਤਾਰ ਪੰਜ ਮੈਚਾਂ ਵਿਚ ਅਰਧ ਸੈਂਕੜੇ ਲਾਏ ਹਨ।

About Author

Punjab Mail USA

Punjab Mail USA

Related Articles

ads

Latest Category Posts

    ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

Read Full Article
    ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

Read Full Article
    ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

Read Full Article
    ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

Read Full Article
    ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

Read Full Article
    ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

Read Full Article
    ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

Read Full Article
    ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

Read Full Article
    ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

Read Full Article
    ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Read Full Article
    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

Read Full Article
    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

Read Full Article
    ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

Read Full Article