PUNJABMAILUSA.COM

ਕੌਮ ਵੱਲੋਂ ਮਾਰਸ਼ਲ ਅਰਜਨ ਸਿੰਘ ਨੂੰ ਸਿਜਦਾ

ਕੌਮ ਵੱਲੋਂ ਮਾਰਸ਼ਲ ਅਰਜਨ ਸਿੰਘ ਨੂੰ ਸਿਜਦਾ

ਕੌਮ ਵੱਲੋਂ ਮਾਰਸ਼ਲ ਅਰਜਨ ਸਿੰਘ ਨੂੰ ਸਿਜਦਾ
September 17
19:32 2017

ਨਵੀਂ ਦਿੱਲੀ, 17 ਸਤੰਬਰ (ਪੰਜਾਬ ਮੇਲ)– ਭਾਰਤ ਅਤੇ ਪਾਕਿਸਤਾਨ ਵਿਚਕਾਰ 1965 ਦੀ ਹੋਈ ਜੰਗ ਦੇ ਨਾਇਕ ਅਤੇ ਹਵਾਈ ਫ਼ੌਜ ਦੇ ਇਕਲੌਤੇ ਪੰਜ ਤਾਰਾ ਰੈਂਕ ਤਕ ਤਰੱਕੀ ਹਾਸਲ ਕਰਨ ਵਾਲੇ ਮਾਰਸ਼ਲ ਅਰਜਨ ਸਿੰਘ ਨੂੰ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਸਮੇਤ ਰਾਸ਼ਟਰ ਨੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਮਾਰਸ਼ਲ ਅਰਜਨ ਸਿੰਘ ਦਾ ਸੋਮਵਾਰ ਸਵੇਰੇ ਸਾਢੇ 9 ਵਜੇ ਪੂਰੇ ਰਾਜਸੀ ਸਨਮਾਨਾਂ ਨਾਲ ਬਰਾੜ ਸਕੁਏਅਰ ’ਚ ਅੰਤਮ ਸਸਕਾਰ ਕੀਤਾ ਜਾਵੇਗਾ। ਇਸ ਦਭੋਈ ਕਸਬੇ ਵਿੱਚ ਦੌਰਾਨ ਕੌਮੀ ਰਾਜਧਾਨੀ ’ਚ ਸਾਰੀਆਂ ਸਰਕਾਰੀ ਇਮਾਰਤਾਂ ’ਤੇ ਕੱਲ ਕੌਮੀ ਝੰਡਾ ਅੱਧਾ ਝੁਕਿਆ ਰਹੇਗਾ। ਭਾਰਤੀ ਫ਼ੌਜੀ ਇਤਿਹਾਸ ਦੇ ਮਹਾ ਨਾਇਕਾਂ ’ਚ ਸ਼ੁਮਾਰ ਮਾਰਸ਼ਲ ਅਰਜਨ ਸਿੰਘ (98) ਨੇ ਸਨਿੱਚਰਵਾਰ ਰਾਤ ਫ਼ੌਜੀ ਹਸਪਤਾਲ ’ਚ ਅੰਤਮ ਸਾਹ ਲਏ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਾਮ ਨੂੰ ਮਾਰਸ਼ਲ ਅਰਜਨ ਸਿੰਘ ਦੀ ਰਿਹਾਇਸ਼ ’ਤੇ ਜਾ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸ੍ਰੀ ਮੋਦੀ ਸਿੱਧੇ ਗੁਜਰਾਤ ਦੌਰੇ ਤੋਂ ਉਨ੍ਹਾਂ ਦੀ ਰਿਹਾਇਸ਼ ’ਤੇ ਪੁੱਜੇ ਅਤੇ ਸ਼ਰਧਾਂਜਲੀ ਭੇਟ ਕਰਕੇ ਪਰਿਵਾਰ ਨਾਲ ਦੁਖ ਵੰਡਾਇਆ। ਉਥੇ ਰੱਖੀ ਕਿਤਾਬ ’ਚ ਗੁਜਰਾਤੀ ’ਚ ਲਿਖੇ ਸੁਨੇਹੇ ’ਚ ਉਨ੍ਹਾਂ ਮਾਰਸ਼ਲ ਅਰਜਨ ਸਿੰਘ ਦੀ ਬਹਾਦਰੀ ਦਾ ਗੁਣਗਾਨ ਕੀਤਾ ਅਤੇ ਕਿਹਾ ਕਿ ਉਨ੍ਹਾਂ ਦਾ ਜੀਵਨ ਭਾਰਤ ਮਾਤਾ ਨੂੰ ਸਮਰਪਿਤ ਸੀ। ਇਸ ਤੋਂ ਪਹਿਲਾਂ ਸਵੇਰੇ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਹਵਾਈ ਫ਼ੌਜ ਦੇ ਨਾਇਕ ਮਾਰਸ਼ਲ ਅਰਜਨ ਸਿੰਘ ਨੂੰ ਸ਼ਰਧਾਂਜਲੀ ਦਿੱਤੀ। ਸ੍ਰੀਮਤੀ ਸੀਤਾਰਮਨ ਨੇ ਦੱਸਿਆ ਕਿ ਜੇਕਰ ਮੌਸਮ ਠੀਕ ਰਿਹਾ ਤਾਂ ਹਵਾਈ ਜਹਾਜ਼ਾਂ ਰਾਹੀਂ ਵੀ ਉਨ੍ਹਾਂ ਨੂੰ ਸਲਾਮੀ ਦਿੱਤੀ ਜਾਵੇਗੀ। ਤਿਨੋਂ ਸੈਨਾਵਾਂ ਦੇ ਮੁਖੀ, ਹਵਾਈ ਸੈਨਾ ਦੇ ਮੁਖੀ ਬੀਰੇਂਦਰ ਸਿੰਘ ਧਨੋਆ, ਜਲ ਸੈਨਾ ਮੁਖੀ ਐਡਮਿਰਲ ਸੁਨੀਲ ਲਾਂਬਾ, ਥਲ ਸੈਨਾ ਮੁਖੀ ਜਨਰਲ ਬਿਪਿਨ ਰਾਵਤ, ਆਵਾਸ ਅਤੇ ਸ਼ਹਿਰੀ ਮਾਮਲਿਆਂ ਬਾਰੇ ਰਾਜ ਮੰਤਰੀ ਹਰਦੀਪ ਸਿੰਘ ਪੁਰੀ, ਵਿੱਤ ਮੰਤਰੀ ਅਰੁਣ ਜੇਤਲੀ, ਥਲ ਸੈਨਾ ਦੇ ਸਾਬਕਾ ਮੁਖੀ ਅਤੇ ਵਿਦੇਸ਼ ਰਾਜ ਮੰਤਰੀ ਵੀ ਕੇ ਸਿੰਘ, ਸਾਬਕਾ ਰੱਖਿਆ ਮੰਤਰੀ ਏ ਕੇ ਐਂਟਨੀ ਅਤੇ ਕਾਂਗਰਸ ਸੰਸਦ ਮੈਂਬਰ ਕਰਨ ਸਿੰਘ ਨੇ ਵੀ ਉਨ੍ਹਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ। ਮਾਰਸ਼ਲ ਅਰਜਨ ਸਿੰਘ ਦੀ ਧੀ ਆਸ਼ਾ ਸਿੰਘ ਅਤੇ ਅਦਾਕਾਰਾ ਮੰਦਿਰਾ ਬੇਦੀ ਸਮੇਤ ਪਰਿਵਾਰ ਦੇ ਹੋਰ ਮੈਂਬਰ ਉਨ੍ਹਾਂ ਦੀ ਰਿਹਾਇਸ਼ ’ਤੇ ਹਾਜ਼ਰ ਸਨ। ਉਨ੍ਹਾਂ ਦੇ ਬੇਟੇ ਅਰਵਿੰਦ ਸਿੰਘ ਦੇ ਅੱਜ ਐਰੀਜ਼ੋਨਾ (ਅਮਰੀਕਾ) ਤੋਂ ਆਉਣ ਦੀ ਸੰਭਾਵਨਾ ਹੈ। ਇਸ ਦੌਰਾਨ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਉਨ੍ਹਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਇਕਲੌਤੇ ਮਹਾ ਨਾਇਕ ਹਨ ਜਿਨ੍ਹਾਂ ਦੇ ਨਾਮ ’ਤੇ ਪਾਨਾਗੜ੍ਹ ਏਅਰ ਬੇਸ ਦਾ ਨਾਮ ਰੱਖਿਆ ਗਿਆ ਹੈ। ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੇ ਉਨ੍ਹਾਂ ਨੂੰ ਫ਼ੌਜ ਦੀ ਮਸ਼ਾਲ ਦੱਸਿਆ ਜੋ ਹੁਣ ਬੁਝ ਗਈ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਉਨ੍ਹਾਂ ਨੂੰ ਜ਼ਬਰਦਸਤ ਫ਼ੌਜੀ ਅਤੇ ਕੂਟਨੀਤਕ ਦੱਸਿਆ ਹੈ ਜਿਨ੍ਹਾਂ ਦੇ ਦੇਹਾਂਤ ਨਾਲ ਦੇਸ਼ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article