PUNJABMAILUSA.COM

ਕ੍ਰਾਈਸਟਚਰਚ ਗੋਲੀਕਾਂਡ ਦੇ 4 ਜ਼ਖ਼ਮੀ ਭਾਰਤੀਆਂ ਦੀ ਮੌਤ

ਕ੍ਰਾਈਸਟਚਰਚ ਗੋਲੀਕਾਂਡ ਦੇ 4 ਜ਼ਖ਼ਮੀ ਭਾਰਤੀਆਂ ਦੀ ਮੌਤ

ਕ੍ਰਾਈਸਟਚਰਚ ਗੋਲੀਕਾਂਡ ਦੇ 4 ਜ਼ਖ਼ਮੀ ਭਾਰਤੀਆਂ ਦੀ ਮੌਤ
March 16
17:26 2019

ਕ੍ਰਾਈਸਟਚਰਚ, 16 ਮਾਰਚ (ਪੰਜਾਬ ਮੇਲ)- ਸ਼ੁੱਕਰਵਾਰ ਨੂੰ ਦੋ ਮਸਜਿਦਾਂ ਵਿੱਚ ਹੋਈ ਗੋਲੀਬਾਰੀ ਦੌਰਾਨ ਫ਼ਰਹਾਜ਼ ਅਹਿਸਾਨ ਨਾਂਅ ਦਾ ਜਿਹੜਾ ਭਾਰਤੀ ਪਹਿਲਾਂ ਗੁੰਮਸ਼ੁਦਾ ਮੰਨਿਆ ਜਾ ਰਿਹਾ ਸੀ; ਉਹ ਅਸਲ ’ਚ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ। ਅੱਜ ਉਸ ਦੀ ਮੌਤ ਹੋ ਗਈ ਹੈ।
30 ਸਾਲਾ ਫ਼ਰਹਾਜ਼ ਅਹਿਸਾਨ ਇੱਕ ਇੰਜੀਨੀਅਰ ਸੀ ਤੇ ਉਹ ਪਿਛਲੇ ਸੱਤ ਸਾਲਾਂ ਤੋਂ ਨਿਊ ਜ਼ੀਲੈਂਡ ’ਚ ਰਹਿ ਰਿਹਾ ਸੀ। ਅਹਿਸਾਨ ਦੇ ਪਰਿਵਾਰ ਨੇ ਪੁਸ਼ਟੀ ਕੀਤੀ ਕਿ ਅੱਜ ਉਹ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਇਲਾਜ ਦੌਰਾਨ ਦਮ ਤੋੜ ਗਿਆ।
ਇਸ ਦੌਰਾਨ ਇੱਕ ਹੋਰ ਭਾਰਤੀ ਮੂਸਾ ਵਲੀ ਵੀ ਹਮਲੇ ਤੋਂ ਬਾਅਦ ਗੁੰਮ ਮੰਨਿਆ ਜਾ ਰਿਹਾ ਸੀ; ਉਸ ਦੀ ਵੀ ਇਲਾਜ ਦੌਰਾਨ ਮੌਤ ਹੋ ਗਈ ਹੈ। ਉਸ ਦੀ ਮੌਤ ਦੀ ਪੁਸ਼ਟੀ ਉਸ ਦੇ ਭਰਾ ਹਾਜੀ ਅਲੀ ਪਟੇਲ ਨੇ ਕੀਤੀ ਹੈ। ਦੋ ਹੋਰ ਭਾਰਤੀਆਂ ਮੁਹੰਮਦ ਇਮਰਾਨ ਖ਼ਾਨ (30) ਅਤੇ ਐਂਸੀ ਅਲੀ (25) ਦੀ ਵੀ ਇਸ ਗੋਲੀਕਾਂਡ ਦੌਰਾਨ ਮੌਤ ਹੋਈ ਹੈ। ਇੰਝ ਹੁਣ ਤੱਕ ਚਾਰ ਭਾਰਤੀਆਂ ਦੇ ਇਸ ਗੋਲੀਕਾਂਡ ਦੌਰਾਨ ਮਾਰੇ ਜਾਣ ਦੀ ਖ਼ਬਰ ਆ ਚੁੱਕੀ ਹੈ।
ਨਿਊ ਜ਼ੀਲੈਂਡ ’ਚ ਭਾਰਤੀ ਦੂਤ ਸੰਜੀਵ ਕੋਹਲੀ ਨੇ ਟਵੀਟ ਰਾਹੀਂ ਦੱਸਿਆ ਕਿ ਗੁੰਮਸ਼ੁਦਾ ਨੌਂ ਭਾਰਤੀਆਂ ਬਾਰੇ ਪਤਾ ਲਾਇਆ ਜਾ ਰਿਹਾ ਹੈ। ਛੇ ਭਾਰਤੀਆਂ ਨੂੰ ਡੀਨਜ਼ ਐਵੇਨਿਊ ’ਚ ਸਥਿਤ ਮਸਜਿਦ ਅਲ–ਨੂਰ ਨੇੜੇ ਵੇਖਿਆ ਗਿਆ ਸੀ। ਭਾਰਤੀ ਅਧਿਕਾਰੀ ਆਪਣੇ ਵਤਨ ਦੇ ਉਸ ਮਸਜਿਦ ਵਿੱਚ ਮੌਜੂਦ ਤੇ ਗੋਲੀਬਾਰੀ ਤੋਂ ਪੀੜਤ ਵਿਅਕਤੀਆਂ ਦੀ ਸ਼ਨਾਖ਼ਤ ਕਰਨ ਦੇ ਹਰ ਸੰਭਵ ਜਤਨ ਕਰ ਰਹੇ ਹਨ।
ਉੱਧਰ ਰੈੱਡ–ਕ੍ਰਾੱਸ ਨੇ ਛੇ ਗੁੰਮਸ਼ੁਦਾ ਭਾਰਤੀ ਨਾਗਰਿਕਾਂ ਦੀ ਸੂਚੀ ਪ੍ਰਕਾਸ਼ਿਤ ਕੀਤੀ ਹੈ। ਇਹ 15 ਤੋਂ 16 ਫ਼ਰਵਰੀ ਦੇ ਵਿਚਕਾਰ ਗ਼ਾਇਬ ਹੋਏ ਹਨ। ਉਨ੍ਹਾਂ ਦੇ ਨਾਂਅ ਇਸ ਪ੍ਰਕਾਰ ਦੱਸੇ ਗਏ ਹਨ – ਆਰਿਫ਼ ਵੋਰਾ, ਫ਼ਰਾਹ ਅਹਿਸਾਨ, ਫ਼ਰਹਾਜ਼ ਅਹਿਸਾਨ, ਮੁਹੰਮਦ ਇਮਰਾਨ ਖ਼ਾਨ, ਮੂਸਾ ਪਟੇਲ, ਰਮੀਜ਼ ਵੋਹਰਾ ਤੇ ਹਾਫ਼ਿਜ਼ ਮੂਸਾ ਵਲੀ ਸੁਲੇਮਾਨ।
ਸ਼ੁੱਕਰਵਾਰ ਨੂੰ ਜੁੰਮੇ (ਸ਼ੁੱਕਰਵਾਰ) ਦੀ ਵਿਸ਼ੇਸ਼ ਨਮਾਜ਼ ਮੌਕੇ ਇੱਕ ਸਨਕੀ ਕਿਸਮ ਦੇ ਬੰਦੂਕਧਾਰੀ ਹਮਲਾਵਰ ਨੇ ਦੋ ਮਸਜਿਦਾਂ ਉੱਤੇ ਅਚਾਨਕ ਹਮਲਾ ਬੋਲ ਦਿੱਤਾ ਸੀ; ਉਸ ਘਟਨਾ ਵਿੱਚ 49 ਸ਼ਰਧਾਲੂ ਮਾਰੇ ਗਏ ਸਨ। ਇਹ ਨਿਊਜ਼ੀ ਲੈਂਡ ਦੀਆਂ ਸਮੂਹਕ ਕਤਲੇਆਮ ਘਟਨਾਵਾਂ ਵਿੱਚੋਂ ਹੁਣ ਤੱਕ ਦੀ ਸਭ ਤੋਂ ਭੈੜੀ ਘਟਨਾ ਹੈ। ਹਮਲਾਵਰ ਨੇ ਆਪਣੀ ਘਿਨਾਉਣੀ ਕਾਰਵਾਈ ਦਾ ਬਾਕਾਇਦਾ ਸਿੱਧਾ ਪ੍ਰਸਾਰਣ ਵੀ ਕੀਤਾ। ਉਸ ਵਿਡੀਓ ਵਿੱਚ ਉਹ ਬਿਲਕੁਲ ਇੱਕ ਵਿਡੀਓ ਗੇਮ ਵਾਂਗ ਗੋਲੀਆਂ ਚਲਾ–ਚਲਾ ਕੇ ਲੋਕਾਂ ਨੂੰ ਮਾਰਦਾ ਵਿਖਾਈ ਦਿੰਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਹੁਣ ਜ਼ਿਮਨੀ ਚੋਣਾਂ ਦੀ ਹੋਵੇਗੀ ਅਗਨੀ ਪ੍ਰੀਖਿਆ

ਪੰਜਾਬ ‘ਚ ਹੁਣ ਜ਼ਿਮਨੀ ਚੋਣਾਂ ਦੀ ਹੋਵੇਗੀ ਅਗਨੀ ਪ੍ਰੀਖਿਆ

Read Full Article
    ਫਰਿਜ਼ਨੋ ‘ਚ ਲਾਪਤਾ ਪੰਜਾਬੀ ਟਰੱਕ ਡਰਾਈਵਰ ਦੀ ਮ੍ਰਿਤਕ ਦੇਹ ਨਹਿਰ ‘ਚੋਂ ਬਰਾਮਦ

ਫਰਿਜ਼ਨੋ ‘ਚ ਲਾਪਤਾ ਪੰਜਾਬੀ ਟਰੱਕ ਡਰਾਈਵਰ ਦੀ ਮ੍ਰਿਤਕ ਦੇਹ ਨਹਿਰ ‘ਚੋਂ ਬਰਾਮਦ

Read Full Article
    ਕੈਲੀਫੋਰਨੀਆ ਸੂਬੇ ਦੀ ਮੀਟਿੰਗ ਦੌਰਾਨ ਪੰਜਾਬੀ ਭਾਸ਼ਾ ਬਾਰੇ ਵੀ ਹੋਏ ਵਿਚਾਰ ਵਟਾਂਦਰੇ

ਕੈਲੀਫੋਰਨੀਆ ਸੂਬੇ ਦੀ ਮੀਟਿੰਗ ਦੌਰਾਨ ਪੰਜਾਬੀ ਭਾਸ਼ਾ ਬਾਰੇ ਵੀ ਹੋਏ ਵਿਚਾਰ ਵਟਾਂਦਰੇ

Read Full Article
    ਸ਼ਹੀਦ ਊਧਮ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੀ ਹੋਈ ਅਹਿਮ ਮੀਟਿੰਗ

ਸ਼ਹੀਦ ਊਧਮ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੀ ਹੋਈ ਅਹਿਮ ਮੀਟਿੰਗ

Read Full Article
    ਇੰਦਰਜੀਤ ਗਰੇਵਾਲ ਪੰਜਾਬੀ ਸਾਹਿਤ ਸਭਾ ਦੇ ਨਵੇਂ ਪ੍ਰਧਾਨ ਨਿਯੁਕਤ

ਇੰਦਰਜੀਤ ਗਰੇਵਾਲ ਪੰਜਾਬੀ ਸਾਹਿਤ ਸਭਾ ਦੇ ਨਵੇਂ ਪ੍ਰਧਾਨ ਨਿਯੁਕਤ

Read Full Article
    ‘ਆਸੀਸ਼ ਪ੍ਰੋਗਰਾਮ’ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

‘ਆਸੀਸ਼ ਪ੍ਰੋਗਰਾਮ’ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

Read Full Article
    ਅਮਰੀਕਾ ‘ਚ 2019 ਦਾ ਕਬੱਡੀ ਸੀਜ਼ਨ 7 ਸਤੰਬਰ ਤੋਂ 13 ਅਕਤੂਬਰ ਤੱਕ

ਅਮਰੀਕਾ ‘ਚ 2019 ਦਾ ਕਬੱਡੀ ਸੀਜ਼ਨ 7 ਸਤੰਬਰ ਤੋਂ 13 ਅਕਤੂਬਰ ਤੱਕ

Read Full Article
    ਨਿਊਜਰਸੀ ਵਿਖੇ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

ਨਿਊਜਰਸੀ ਵਿਖੇ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

Read Full Article
    ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

Read Full Article
    ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

Read Full Article
    ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

Read Full Article
    ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

Read Full Article
    ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

Read Full Article
    ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

Read Full Article
    ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

Read Full Article