PUNJABMAILUSA.COM

ਕੰਧ ਮਾਮਲਾ – ਨਾਰਾਜ਼ ਮੈਕਸਿਕੋ ਦੇ ਰਾਸ਼ਟਰਪਤੀ ਨੇ ਅਮਰੀਕਾ ਦੌਰਾ ਕੀਤਾ ਰੱਦ

ਕੰਧ ਮਾਮਲਾ – ਨਾਰਾਜ਼ ਮੈਕਸਿਕੋ ਦੇ ਰਾਸ਼ਟਰਪਤੀ ਨੇ ਅਮਰੀਕਾ ਦੌਰਾ ਕੀਤਾ ਰੱਦ

ਕੰਧ ਮਾਮਲਾ –  ਨਾਰਾਜ਼ ਮੈਕਸਿਕੋ ਦੇ ਰਾਸ਼ਟਰਪਤੀ ਨੇ ਅਮਰੀਕਾ ਦੌਰਾ ਕੀਤਾ ਰੱਦ
January 27
22:09 2017

diwar
ਵਾਸ਼ਿੰਗਟਨ, 27 ਜਨਵਰੀ (ਪੰਜਾਬ ਮੇਲ)- ਮੈਕਸਿਕੋ ਦੇ ਰਾਸ਼ਟਰਪਤੀ ਐਨਰਿਕ ਨੇ ਅਮਰੀਕਾ ਦਾ ਅਪਣਾ ਦੌਰਾ ਰੱਦ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਅਮਰੀਕੀ ਰਾਸ਼ਟਰਪਤੀ ਟਰੰਪ ਦੇ ਇਕ ਟਵੀਟ ਤੋਂ ਬੇਹੱਦ ਖਫ਼ਾ ਹਨ, ਜਿਸ ਤੋਂ ਬਾਅਦ ਉਨ੍ਹਾਂ ਨੇ ਇਹ ਫ਼ੈਸਲਾ ਕੀਤਾ ਹੈ। ਦਰਅਸਲ, ਟਰੰਪ ਨੇ ਟਵੀਟ ਵਿਚ ਲਿਖਿਆ ਸੀ ਕਿ ਜੇਕਰ ਮੈਕਸਿਕੋ ਦੋਵੇਂ ਦੇਸ਼ਾਂ ਦੀ ਸਰਹੱਦ ‘ਤੇ ਕੰਧ ਦੇ ਨਿਰਮਾਣ ਦੇ ਲਈ ਪੈਸੇ ਦੇਣਾ ਨਹੀਂ ਚਾਹੁੰਦਾ ਤਾਂ ਉਨ੍ਹਾਂ ਵਾਸ਼ਿੰਗਟਨ ਦੀ ਅਪਣੀ ਯਾਤਰਾ ਰੱਦ ਕਰ ਦੇਣੀ ਚਾਹੀਦੀ। ਇਸ ਤੋ ਬਾਅਦ ਐਨਰਿਕ ਨੇ ਟਵੀਟ ਕੀਤਾ : ਅਸੀਂ ਵਾਈਟ ਹਾਊਸ ਨੂੰ ਸੂਚਿਤ ਕਰ ਦਿੱਤਾ ਕਿ ਮੈਂ ਅਗਲੇ ਮੰਗਲਵਾਰ ਨੂੰ ਵਾਸ਼ਿੰਗਟਨ ਵਿਚ ਟਰੰਪ ਦੇ ਨਾਲ ਬੈਠਕ ਵਿਚ ਸ਼ਾਮਲ ਨਹੀਂ ਹੋਵਾਂਗਾ। ਨੀਟੋ ਦੇ ਫ਼ੈਸਲੇ ਤੋਂ ਕੁਝ ਹੀ ਘੰਟੇ ਪਹਿਲਾਂ ਟਰੰਪ ਨੇ ਟਵੀਟ ਕੀਤਾ ਸੀ ਕਿ ਜੇਕਰ ਮੈਕਸਿਕੋ ਇਸ ਬੇਹੰਦ ਜ਼ਰੂਰੀ ਕੰਧ ਦੇ ਨਿਰਮਾਣ ਦੇ ਲਈ ਪੈਸੇ ਨਹੀਂ ਦੇਣਾ ਚਾਹੁੰਦਾ ਤਾਂ ਚੰਗਾ ਹੋਵੇਗਾ ਕਿ ਅਗਾਮੀ ਬੈਠਕ ਰੱਦ ਕਰ ਦਿੱਤਾ ਜਾਵੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੈਕਸਿਕੋ ਅਤੇ ਅਮਰੀਕਾ ਦੀ ਸਰਹੱਦ ‘ਤੇ ਕੰਧ ਬਣਾਉਣ ਦੇ ਕਾਰਜਕਾਰੀ ਹੁਕਮ ‘ਤੇ ਦਸਤਖਤ ਕਰ ਦਿੱਤੇ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਤੁਰੰਤ ਇਸ ਯੋਜਨਾ ‘ਤੇ ਅਮਲ ਸ਼ੁਰੂ ਕਰ ਦੇਵੇਗੀ। ਡਿਪਾਰਟਮੈਂਟ ਆਫ਼ ਹੋਮਲੈਂਡ ਸਕਿਓਰਿਟੀ ਨੂੰ ਸੰਬੋਧਨ ਕਰਦੇ ਹੋਏ ਟਰੰਪ ਨੇ ਕਿਹਾ ਕਿ ਬੈਰੀਅਰ ਬਣਾਉਣ ਅਤੇ ਨਾਜਾਇਜ਼ ਪਰਵਾਸੀਆਂ ਅਤੇ ਨਸ਼ੀਲੀਆਂ ਦਵਾਈਆਂ ਦੇ ਤਸਕਰਾਂ ਨੂੰ ਰੋਕਿਆ ਜਾ ਸਕੇਗਾ। ਰਾਸ਼ਟਰਪਤੀ ਟਰੰਪ ਨੇ ਇੱਕ ਚੈਨਲ ਨੂੰ ਦਿੱਤੇ ਇੰਟਰਵਿਊ ਵਿਚ ਕਿਹਾ ਕਿ ਮੈਕਸਿਕੋ ਨੂੰ ਕੰਧ ਬਣਾਉਣ ਦਾ ਸੌ ਫ਼ੀਸਦੀ ਖ਼ਰਚਾ ਮੋੜਨਾ ਹੋਵੇਗਾ। ਹਾਲਾਂਕਿ ਮੈਕਸਿਕੋ ਸਰਕਾਰ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅਰਬਾਂ ਡਾਲਰਾਂ ਦੇ ਖ਼ਰਚ ਵਾਲੇ ਇਸ ਕੰਮ ਦੇ ਲਈ ਟਰੰਪ ਨੂੰ ਸੰਸਦ ਦੀ ਮਨਜ਼ੂਰੀ ਵੀ ਲੈਣੀ ਹੋਵੇਗੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

Read Full Article
    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article