PUNJABMAILUSA.COM

ਕੰਵਰ ਸੰਧੂ-ਰਾਜੋਆਣਾ ਝਡ਼ਪ : ਰਿਕਾਰਡ ਨਾਲ ਛੇੜਛੇੜ ਦੇ ਦੋਸ਼ਾਂ ਤਹਿਤ ਛੇ ਜੇਲ੍ਹ ਮੁਲਾਜਮਾਂ ਖ਼ਿਲਾਫ਼ ਕੇਸ

ਕੰਵਰ ਸੰਧੂ-ਰਾਜੋਆਣਾ ਝਡ਼ਪ : ਰਿਕਾਰਡ ਨਾਲ ਛੇੜਛੇੜ ਦੇ ਦੋਸ਼ਾਂ ਤਹਿਤ ਛੇ ਜੇਲ੍ਹ ਮੁਲਾਜਮਾਂ ਖ਼ਿਲਾਫ਼ ਕੇਸ

ਕੰਵਰ ਸੰਧੂ-ਰਾਜੋਆਣਾ ਝਡ਼ਪ : ਰਿਕਾਰਡ ਨਾਲ ਛੇੜਛੇੜ  ਦੇ  ਦੋਸ਼ਾਂ ਤਹਿਤ ਛੇ ਜੇਲ੍ਹ ਮੁਲਾਜਮਾਂ ਖ਼ਿਲਾਫ਼ ਕੇਸ
December 27
06:47 2015

Kanwar
ਪਟਿਆਲਾ, 26 ਦਸੰਬਰ (ਪੰਜਾਬ ਮੇਲ)- ਸੀਨੀਅਰ ਪੱਤਰਕਾਰ ਕੰਵਰ ਸੰਧੂ ਅਤੇ ਬਲਵੰਤ ਸਿੰਘ ਰਾਜੋਆਣਾ ਦਰਮਿਆਨ ਪਿਛਲੇ ਦਿਨੀਂ ਪਟਿਆਲਾ ਜੇਲ੍ਹ ਵਿਚ ਕਰਵਾਈ ਗਈ ਮੁਲਾਕਾਤ ਦੇ ਮਾਮਲੇ ਨੂੰ ਲੈ ਕੇ ਰਿਕਾਰਡ ਨਾਲ ਛੇੜਛੇੜ ਦੇ ਦੋਸ਼ਾਂ ਤਹਿਤ ਛੇ ਜੇਲ੍ਹ ਮੁਲਾਜਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ| ਜੇਲ੍ਹ ਸੁਪਰਡੈਂਟ ਭੁਪਿੰਦਰਜੀਤ ਸਿੰਘ ਵਿਰਕ ਦੀ ਸ਼ਿਕਾਇਤ ਦੇ ਆਧਾਰ ‘ਤੇ ਧਾਰਾ 166, 167, 218, 465, 466, 468, 471 ਅਤੇ 120-ਬੀ ਸਮੇਤ 54 ਜੇਲ੍ਹ ਐਕਟ ਤਹਿਤ ਥਾਣਾ ਤਿ੍ਪੜੀ ਵਿਖੇ ਦਰਜ ਕੀਤੇ ਗਏ ਇਸ ਕੇਸ ਵਿਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਗਮੇਲ ਸਿੰਘ, ਹੈੱਡ ਵਾਰਡਨ ਮਨੀ ਸਿੰਘ ਤੇ ਦਰਸ਼ਨ ਸਿੰਘ ਸਮੇਤ ਵਾਰਡਨ ਗੁਰਦੀਪ ਸਿੰਘ, ਕੇਵਲ ਸਿੰਘ ਅਤੇ ਨਿਰਭੈ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਹੈ |
ਜੇਲ੍ਹ ਪ੍ਰਸ਼ਾਸਨ ਦਾ ਤਰਕ ਹੈ ਕਿ ਮੁਲਾਕਾਤ ਨੂੰ ਅਧਿਕਾਰਤ ਬਣਾੳੁਣ ਲਈ ਮੁਲਾਕਾਤਾਂ ਲਿਖਣ ਵਾਲੇ ਰਜਿਸਟਰ ਵਿਚ ਨਵੇਂ ਇੰਦਰਾਜ ਦਰਜ ਕਰ ਦਿੱਤੇ ਗਏ ਜਿਸ ਮੁਤਾਬਕ ਮੁਲਾਕਾਤੀਆਂ ਵਜੋਂ ਕੰਵਰ ਸੰਧੂ ਅਤੇ ਗੁਰਮੀਤ ਸਿੰਘ ਪਿੰਕੀ ਦੇ ਨਾਮ ਵੀ ਲਿਖੇ ਪਾਏ ਗਏ ਹਨ। ਜੇਲ੍ਹ ਅਧਿਕਾਰੀਆਂ ਦੇ ਧਿਆਨ ਵਿਚ ਇਹ ਮਾਮਲਾ ਰਿਕਾਰਡ ਜ਼ਬਤ ਕਰਨ ਮੌਕੇ ਹੀ ਆ ਗਿਆ ਸੀ, ਪਰ ਹੁਣ ਤੱਕ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਸੀ | ਜੇਲ੍ਹ ਪ੍ਰਸ਼ਾਸਨ ਵੱਲੋਂ ਇਸ ਮਾਮਲੇ ‘ਤੇ ਡੀ.ਏ ਲੀਗਲ ਦੀ ਰਾਏ ਲੈਣ ਤੋਂ ਬਾਅਦ ਹੀ ਕੇਸ ਦਰਜ ਕਰਵਾਇਆ ਗਿਆ ਹੈ |
ਥਾਣਾ ਤਿ੍ਪੜੀ ਦੇ ਮੁਖੀ ਰਾਜੇਸ਼ ਛਿੱਬੜ ਦਾ ਕਹਿਣਾ ਸੀ ਕਿ ਇਹ ਤਫ਼ਤੀਸ਼ ਐਸ.ਆਈ ਦਰਸ਼ਨ ਸਿੰਘ ਵੱਲੋਂ ਕੀਤੀ ਜਾ ਰਹੀ ਹੈ | ਦੂਜੇ ਬੰਨ੍ਹੇ ਕੇਸ ਦਰਜ ਹੋਣ ਤੋਂ ਬਾਅਦ ਇਹ ਜੇਲ੍ਹ ਮੁਲਾਜ਼ਮ ਰੂਪੋਸ਼ ਹੋ ਗਏ ਹਨ ਪਰ ਪਤਾ ਲੱਗਾ ਹੈ ਕਿ ਨਿਰਧਾਰਤ ਨਿਯਮਾਂ ਅਨੁਸਾਰ ਗਿ੍ਫ਼ਤਾਰੀ ਤੋਂ ਪਹਿਲਾਂ ਪੁਲੀਸ ਵੱਲੋਂ ਇਨ੍ਹਾਂ ਨੂੰ ਦੋ ਹਫਤਿਆਂ ਦਾ ਨੋਟਿਸ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ | ਐਸਐਸਪੀ ਗੁਰਮੀਤ ਸਿੰਘ ਚੌਹਾਨ ਦਾ ਕਹਿਣਾ ਸੀ ਕਿ ਕਾਨੂੰਨੀ ਪ੍ਰਕਿਰਿਆ ਨਾਲ ਸਾਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |
ਇਹ ਘਟਨਾ 18 ਦਸੰਬਰ ਦੀ ਹੈ, ਜਿਸ ਦੌਰਾਨ ਕੰਵਰ ਸੰਧੂ ਤੇ ਰਾਜੋਆਣਾ ਦਰਮਿਆਨ ਝੜਪ ਹੋ ਗਈ ਸੀ | ਇਸ ਮੌਕੇ ਭਾਵੇਂ ਗੁਰਮੀਤ ਪਿੰਕੀ ਵੀ ਨਾਲ ਗਿਆ ਸੀ, ਪਰ ਉਹ ਜੇਲ੍ਹ ਦੀ ਡਿਊਢੀ ਵਿਚ ਹੀ ਖੜ੍ਹਾ ਰਿਹਾ ਤੇ ਮੁਲਾਕਾਤ ਵਾਲੇ ਕਮਰੇ ਵਿਚ ਨਹੀਂ ਸੀ ਗਿਆ | ਉਸ ਵਕਤ ਇਸ ਮੁਲਾਕਾਤ ਨੂੰ ਅਣ-ਅਧਿਕਾਰਤ ਕਰਾਰ ਦਿੰਦਿਆਂ, ਜੇਲ੍ਹ ਅਧਿਕਾਰੀਆਂ ਨੇ ਸਹਾਇਕ ਸੁਪਰਡੈਂਟ ਜਗਮੇਲ ਸਿੰਘ ਸਮੇਤ ਦੋ ਹੋਰ ਮੁਲਾਜ਼ਮਾਂ ਨੂੰ ਵੀ ਮੁਅੱਤਲ ਕਰ ਦਿੱਤਾ ਸੀ ਤੇ ਨਾਲ ਹੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ, ਮੁੁੱਖ ਮੰਤਰੀ ਪ੍ਰਕਾਸ਼ ਸਿੰਘ ਨੇ ਜਾਂਚ ਦੇ ਹੁਕਮ ਦਿੰਦਿਆਂ, ਗ੍ਰ੍ਰਹਿ ਵਿਭਾਗ ਦੇ ਵਧੀਕ ਪ੍ਰਿੰਸੀਪਲ ਸਕੱਤਰ ਜਗਪਾਲ ਸਿੰਘ ਨੂੰ ਜਾਂਚ ਅਧਿਕਾਰੀ ਨਿਯੁਕਤ ਕੀਤਾ ਸੀ | ੳੁਨ੍ਹਾਂ ਨੇ ਅਗਲੇ ਹੀ ਦਿਨ ਜੇਲ੍ਹ ਦਾ ਦੌਰਾ ਵੀ ਕੀਤਾ | ਉਨ੍ਹਾਂ ਦੇ ਪੱਧਰ ‘ਤੇ ਭਾਵੇਂ ਜਾਂਚ ਅਜੇ ਜਾਰੀ ਹੈ, ਪਰ ਸਥਾਨਕ ਅਧਿਕਾਰੀਆਂ ਦੀ ਸ਼ਿਕਾਇਤ ‘ਤੇ ਉਕਤ ਛੇ ਮੁਲਾਜਮਾਂ ਖ਼ਿਲਾਫ਼ ਇਹ ਕੇਸ ਦਰਜ ਕਰ ਲਿਆ ਗਿਆ ਹੈ |

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article