PUNJABMAILUSA.COM

ਖਡੂਰ ਸਾਹਿਬ ਵਿਧਾਨ ਸਭਾ ਸੀਟ ਲਈ ਅਕਾਲੀਆਂ ਵੱਲੋਂ ਤਿਆਰੀ ਸ਼ੁਰੂ

ਖਡੂਰ ਸਾਹਿਬ ਵਿਧਾਨ ਸਭਾ ਸੀਟ ਲਈ ਅਕਾਲੀਆਂ ਵੱਲੋਂ ਤਿਆਰੀ ਸ਼ੁਰੂ

ਖਡੂਰ ਸਾਹਿਬ ਵਿਧਾਨ ਸਭਾ ਸੀਟ ਲਈ ਅਕਾਲੀਆਂ ਵੱਲੋਂ ਤਿਆਰੀ ਸ਼ੁਰੂ
December 09
09:47 2015

8
ਖਡੂਰ ਸਾਹਿਬ, 9 ਦਸੰਬਰ (ਪੰਜਾਬ ਮੇਲ)- ਕਾਂਗਰਸ ਦੇ ਰਮਨਜੀਤ ਸਿੰਘ ਸਿੱਕੀ ਵੱਲੋਂ ਅਸਤੀਫਾ ਦੇਣ ਕਾਰਨ ਖਾਲੀ ਹੋਈ ਖਡੂਰ ਸਾਹਿਬ ਵਿਧਾਨ ਸਭਾ ਸੀਟ ਦੀ ਉਪ ਚੋਣ ਨੂੰ ਲੈ ਕੇ ਹਾਕਮ ਸ਼੍ਰੋਮਣੀ ਅਕਾਲੀ ਦਲ ਵੱਲੋਂ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹਲਕੇ ਵਿਚ ਸਿਆਸੀ ਸਰਗਰਮੀਆਂ ਵਧ ਗਈਆਂ ਹਨ। ਉਂਜ, ਕੈਪਟਨ ਅਮਰਿੰਦਰ ਸਿੰਘ ਦੇ ਪ੍ਰਦੇਸ਼ ਕਾਂਗਰਸ ਪ੍ਰਧਾਨ ਬਣਨ ਨਾਲ ਇਸ ਹਲਕੇ ਦੀ ਉਪ ਚੋਣ ਹਾਕਮ ਧਿਰ ਲਈ ਹੁਣ ਇਕ ਵੱਡੀ ਚੁਣੌਤੀ ਬਣ ਗਈ ਹੈ, ਜੋ ਕਿ ਦੋਵਾਂ ਧਿਰਾਂ ਲਈ ਵਕਾਰ ਦਾ ਮੁੱਦਾ ਬਣੇਗੀ। ਹਾਕਮ ਧਿਰ ਨੇ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਇਸ ਹਲਕੇ ਵੱਲ ਧਿਆਨ ਕੇਂਦਰਿਤ ਕੀਤਾ ਹੋਇਆ ਹੈ। ਇਸ ਹਲਕੇ ਵਿਚ ਉਤੋੜਿੱਤੀ ਸੰਗਤ ਦਰਸ਼ਨ ਪ੍ਰੋਗਰਾਮ ਕਰਕੇ ਗਰਾਂਟਾਂ ਦੇ ਗੱਫੇ ਵੰਡੇ ਗਏ ਹਨ। ਉਪ ਚੋਣ ਨੂੰ ਧਿਆਨ ਵਿਚ ਰੱਖਦਿਆਂ ਹੀ ਸਦਭਾਵਨਾ ਰੈਲੀ ਦੀ ਥਾਂ ਵੀ ਅੰਮ੍ਰਿਤਸਰ ਤੋਂ ਬਦਲ ਕੇ ਖਡੂਰ ਸਾਹਿਬ ਕਰ ਦਿੱਤੀ ਗਈ, ਤਾਂ ਜੋ ਇਕ ਵੱਡਾ ਇਕੱਠ ਵੀ ਇਸੇ ਹਲਕੇ ਵਿਚ ਆਪਣਾ ਪ੍ਰਭਾਵ ਕਾਇਮ ਰੱਖਿਆ ਜਾਵੇ। ਖਡੂਰ ਸਾਹਿਬ ਨੂੰ ਬੁਨਿਆਦੀ ਤੌਰ ‘ਤੇ ਪੰਥਕ ਹਲਕਾ ਮੰਨਿਆ ਜਾਂਦਾ ਹੈ। ਪਿਛਲੀ ਵਾਰ ਰਮਨਜੀਤ ਸਿੰਘ ਸਿੱਕੀ ਇਥੋਂ ਕਾਂਗਰਸੀ ਉਮੀਦਵਾਰ ਹੋਣ ਦੇ ਬਾਵਜੂਦ ਜਿੱਤ ਇਸ ਕਰਕੇ ਗਏ ਸਨ ਕਿਉਂਕਿ ਇਕ ਤਾਂ ਉਨ੍ਹਾਂ ਦਾ ਅਕਸ ਪੱਕੇ ਗੁਰਸਿੱਖ ਵਾਲਾ ਹੈ, ਦੂਜਾ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦੀ ਚੋਣ ਮੁਹਿੰਮ ਅੰਦਰਖਾਤੇ ਇਕ ਅਹਿਮ ਆਗੂ ਨੇ ਸਾਬੋਤਾਜ ਕੀਤਾ ਸੀ। ਉਹ ਚੋਣ ਹਾਰਨ ਦੇ ਬਾਵਜੂਦ ਪਿਛਲੇ ਸਾਲ ਲੋਕ ਸਭਾ ਚੋਣਾਂ ਵਿਚ ਸ੍ਰੀ ਬ੍ਰਹਮਪੁਰਾ ਨੇ ਖਡੂਰ ਸਾਹਿਬ ਵਿਧਾਨ ਸਭਾ ਖੇਤਰ ਵਿਚੋਂ 25 ਹਜ਼ਾਰ ਤੋਂ ਵੱਧ ਵੋਟਾਂ ਦੀ ਲੀਡ ਲਈ ਸੀ। ਉਸੇ ਲੀਡ ਨੇ ਹੀ ਅਕਾਲੀ ਦਲ ਨੂੰ ਹੁਣ ਇਸ ਹਲਕੇ ਤੋਂ ਉਪ ਚੋਣ ਛੇਤੀ ਕਰਵਾਉਣ ਦਾ ਦਾਅ ਖੇਡਣ ਦੇ ਰਾਹ ਪਾਇਆ ਹੈ। ਭਾਵੇਂ ਸਰਬੱਤ ਖਾਲਸਾ ਸੱਦਣ ਮਗਰੋਂ ਦੇਸ਼ ਧਰੋਹ ਦੇ ਦੋਸ਼ਾਂ ਹੇਠ ਜੇਲ੍ਹਾਂ ਵਿਚ ਡੱਕੇ ਆਗੂ ਖਾਲਿਸਤਾਨ ਦੇ ਮੁੱਦੇ ਤੋਂ ਵਾਰ-ਵਾਰ ਆਪਣਾ ਨਾਤਾ ਤੋੜ ਰਹੇ ਹਨ ਪਰ ਬਾਦਲਾਂ ਵੱਲੋਂ ਆਪਣੀਆਂ ਸਦਭਾਵਨਾ ਰੈਲੀਆਂ ਵਿੱਚ ਇਸ ਦਾ ਖੂਬ ਪ੍ਰਚਾਰ ਕੀਤਾ ਜਾ ਰਿਹਾ ਹੈ। ਵੱਡੇ ਬਾਦਲ ਤਾਂ ਹਰੇਕ ਰੈਲੀ ਵਿਚ ਬੜੇ ਪੋਲੇ ਅੰਦਾਜ਼ ਵਿਚ ਡਰਾ ਰਹੇ ਹਨ ਕਿ ਖਾਲਿਸਤਾਨ ਦੀ ਮੰਗ ਕਰਨ ਵਾਲੇ ਹੋਰ ਰਾਜਾਂ ‘ਚ ਵਸਦੇ ਸਿੱਖਾਂ ਤੇ ਪੰਜਾਬੀਆਂ ਲਈ ਵੱਡੀ ਬਿਪਤਾ ਖੜ੍ਹੀ ਕਰ ਰਹੇ ਹਨ ਕਿਉਂਕਿ ਖਾਲਿਸਤਾਨ ਬਣਨ ਦੀ ਸੂਰਤ ਵਿਚ ਬਾਹਰਲੇ ਰਾਜਾਂ ਵਿਚ ਵਸਦੇ ਸਿੱਖਾਂ ਨੂੰ ਪੰਜਾਬ ਵਿਚ ਆਉਣਾ ਪਵੇਗਾ। ਵੱਡੇ ਬਾਦਲ ਰੈਲੀਆਂ ਵਿਚ ਅਕਸਰ ਸਵਾਲ ਕਰਦੇ ਹਨ ਕਿ ਕੀ ਹੋਰ ਰਾਜਾਂ ਵਿਚ ਵਸਦੇ ਸਿੱਖਾਂ ਨੂੰ ਪੰਜਾਬ ਵਿਚ ਵਸਾਇਆ ਜਾ ਸਕਦਾ ਹੈ? ਫਿਰ ਆਪ ਹੀ ਜਵਾਬ ਦਿੰਦਿਆਂ ਕਹਿੰਦੇ ਹਨ ਕਿ ਪੰਜਾਬ ਵਿਚ ਤਾਂ ਪਹਿਲਾਂ ਵਸਦੀ ਆਬਾਦੀ ਨੂੰ ਮਸਾਂ ਹੀ ਸਾਂਭਿਆ ਜਾ ਰਿਹਾ ਹੈ। ਦਿਲਚਸਪ ਗੱਲ ਇਹ ਹੈ ਕਿ ਵੱਡੇ ਬਾਦਲ, ਜਿਨ੍ਹਾਂ ਦਾ ਨਾਂ ਲੈ ਕੇ ਖਾਲਿਸਤਾਨ ਦਾ ਹਊਆ ਖੜ੍ਹਾ ਕਰ ਰਹੇ ਹਨ, ਉਹ ਵਾਰ-ਵਾਰ ਸਪੱਸ਼ਟ ਕਰ ਰਹੇ ਹਨ ਕਿ ਖਾਲਿਸਤਾਨ ਉਨ੍ਹਾਂ ਦਾ ਕੋਈ ਮੁੱਦਾ ਨਹੀਂ ਹੈ। ਜੇਲ੍ਹ ਵਿਚ ਬੰਦ ਸਰਬੱਤ ਖਾਲਸਾ ਦੇ ਪ੍ਰਬੰਧਕ ਗੁਰਦੀਪ ਸਿੰਘ ਬਠਿੰਡਾ ਨੇ ਪਿਛਲੇ ਦਿਨੀਂ ਅਦਾਲਤ ਵਿਚ ਪੇਸ਼ੀ ਮੌਕੇ ਬੜਾ ਸਾਫ ਕਿਹਾ ਸੀ ਕਿ ਨਾ ਤਾਂ ਉਹ ਖਾਲਿਸਤਾਨ ਦੀ ਮੰਗ ਕਰ ਰਹੇ ਹਨ ਅਤੇ ਨਾ ਹੀ ਸਰਬੱਤ ਖਾਲਸਾ ਵਿਚ ਪਾਸ ਕੀਤੇ ਮਤਿਆਂ ਵਿਚ ਅਜਿਹਾ ਕੋਈ ਮਤਾ ਪਾਸ ਕੀਤਾ ਗਿਆ ਹੈ। ਹਾਂ, ਸਰਬੱਤ ਖਾਲਸਾ ਨਾਲ ਜੁੜੇ ਸਿਮਰਨਜੀਤ ਸਿੰਘ ਮਾਨ ਇਹ ਗੱਲ ਜ਼ਰੂਰ ਕਹਿ ਰਹੇ ਹਨ ਕਿ ਉਹ ਤਾਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪਿਛਲੇ ਸਮਿਆਂ ਦੌਰਾਨ ਖਾਲਿਸਤਾਨ ਦੇ ਹੱਕ ਵਿਚ ਲਏ ਸਟੈਂਡ ਅਨੁਸਾਰ ਇਸ ਦੀ ਮੰਗ ਕਰ ਰਹੇ ਹਨ।
ਆਮ ਆਦਮੀ ਪਾਰਟੀ ਦੇ ਆਗੂ ਅਤੇ ਗੀਤਕਾਰ ਬਚਨ ਬੇਦਿਲ ਨੇ ਨਕੋਦਰ ਸਦਭਾਵਨਾ ਰੈਲੀ ਸਮੇਂ ਪ੍ਰਕਾਸ਼ ਸਿੰਘ ਬਾਦਲ ਦੀ ਉਸ ਤਕਰੀਰ, ਜਿਸ ਵਿਚ ਉਨ੍ਹਾਂ ਆਪਣੇ ਆਪ ਨੂੰ ਕੈਪਟਨ ਅਮਰਿੰਦਰ ਸਿੰਘ ਨਾਲੋਂ ਵੱਧ ਸ਼ਰਧਾਵਾਨ ਹੋਣ ਦਾ ਦਾਅਵਾ ਕੀਤਾ ਸੀ, ਉਤੇ ਤਿੱਖੀ ਟਿੱਪਣੀ ਕੀਤੀ ਹੈ। ਸ਼੍ਰੀ ਬਾਦਲ ਨੇ ਆਪਣੀ ਸ਼ਰਧਾ ਦੀ ਮਿਸਾਲ ਦਿੰਦਿਆਂ ਦਾਅਵਾ ਕੀਤਾ ਸੀ ਕਿ ਕੈਪਟਨ ਨੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵਿਚ ਸ਼ਰਾਬ ਦੀ ਬਾਰ ਖੋਲ੍ਹ ਰੱਖੀ ਸੀ, ਪਰ ਹੁਣ ਇਸ ਰਿਹਾਇਸ਼ ਵਿਚ ਉਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਵਾ ਰੱਖਿਆ ਹੈ। ਬਚਨ ਬੇਦਿਲ ਨੇ ਇਥੇ ਮੀਡੀਆ ਨਾਲ ਗੈਰਰਸਮੀ ਗੱਲਬਾਤ ਦੌਰਾਨ ਕਿਹਾ ਕਿ ‘ਆਪ’ ਦੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਅਕਾਲੀਆਂ ਨੇ ਬਗੈਰ ਪੀਤਿਆਂ ਹੀ ਬਦਨਾਮ ਕਰਕੇ ਧਰ ਦਿੱਤਾ, ਹੁਣ ਮੁੱਖ ਮੰਤਰੀ ਬਾਦਲ ਨੂੰ ਏਨਾ ਜ਼ਰੂਰ ਦੱਸਣਾ ਚਾਹੀਦਾ ਹੈ ਕਿ ਸ਼ਰਾਬ ਦੀ ਬਾਰ ਵਾਲੀ ਥਾਂ ਪਾਵਨ ਬੀੜ ਦਾ ਪ੍ਰਕਾਸ਼, ਕੀ ਗੁਰ-ਮਰਿਯਾਦਾ ਦੇ ਅਨੁਕੂਲ ਹੈ?

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਐਲਕ ਗਰੋਵ ਪਾਰਕ ਦੀਆਂ ਤੀਆਂ ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

ਐਲਕ ਗਰੋਵ ਪਾਰਕ ਦੀਆਂ ਤੀਆਂ ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

Read Full Article
    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article
    ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

Read Full Article
    ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

Read Full Article
    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article