PUNJABMAILUSA.COM

ਖਡੂਰ ਸਾਹਿਬ ਜ਼ਿਮਨੀ ਚੋਣ – ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਵਿੰਦਰ ਸਿੰਘ ਬ੍ਰਹਮਪੁਰਾ ਵੱਲੋਂ ਕਾਗਜ਼ ਦਾਖ਼ਲ

ਖਡੂਰ ਸਾਹਿਬ ਜ਼ਿਮਨੀ ਚੋਣ – ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਵਿੰਦਰ ਸਿੰਘ ਬ੍ਰਹਮਪੁਰਾ ਵੱਲੋਂ ਕਾਗਜ਼ ਦਾਖ਼ਲ

ਖਡੂਰ ਸਾਹਿਬ ਜ਼ਿਮਨੀ ਚੋਣ – ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਵਿੰਦਰ ਸਿੰਘ ਬ੍ਰਹਮਪੁਰਾ ਵੱਲੋਂ ਕਾਗਜ਼ ਦਾਖ਼ਲ
January 25
21:33 2016

sukhi
ਖਡੂਰ ਸਾਹਿਬ, 25 ਜਨਵਰੀ (ਪੰਜਾਬ ਮੇਲ)- ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੀ ਹੋ ਰਹੀ ਜ਼ਿਮਨੀ ਚੋਣ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਆਪਣੇ ਨਾਮਜ਼ਦਗੀ ਕਾਗਜ਼ ਸਥਾਨਕ ਐਸ.ਡੀ.ਐਮ. ਰਵਿੰਦਰ ਸਿੰਘ ਕੋਲ ਦਾਖਲ ਕੀਤੇ। ਇਸ ਮੌਕੇ ਉਪ-ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ, ਜਥੇ: ਰਣਜੀਤ ਸਿੰਘ ਬ੍ਰਹਮਪੁਰਾ ਸੰਸਦ ਮੈਂਬਰ, ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਅਜੀਤ ਸਿੰਘ ਕੋਹਾੜ, ਸਿੱਖਿਆ ਮੰਤਰੀ ਡਾ: ਦਲਜੀਤ ਸਿੰਘ ਚੀਮਾ, ਵਿਧਾਇਕ ਮਨਜੀਤ ਸਿੰਘ ਮੰਨਾ, ਵਿਧਾਇਕ ਹਰਮੀਤ ਸਿੰਘ ਸੰਧੂ, ਵਿਧਾਇਕ ਵਿਰਸਾ ਸਿੰਘ ਵਲਟੋਹਾ ਆਦਿ ਮੌਜੂਦ ਸਨ। ਇਸ ਮੌਕੇ ਰਵਿੰਦਰ ਸਿੰਘ ਬ੍ਰਹਮਪੁਰਾ ਦੇ ਕਵਰਿੰਗ ਉਮੀਦਵਾਰ ਵਜੋਂ ਉਨ੍ਹਾਂ ਦੀ ਪਤਨੀ ਰਵਿੰਦਰ ਕੌਰ ਨੇ ਵੀ ਆਪਣੇ ਕਾਗਜ਼ ਦਾਖਲ ਕੀਤੇ। ਇਸ ਮੌਕੇ ਸਾਰੇ ਅਗੂਆਂ ਨੇ ਗੱਲਬਾਤ ਦੌਰਾਨ ਦਾਅਵਾ ਕੀਤਾ ਕਿ ਖਡੂਰ ਸਾਹਿਬ ਦੀ ਵਿਧਾਨ ਸਭਾ ਚੋਣ ਸ਼੍ਰੋਮਣੀ ਅਕਾਲੀ ਦਲ ਵੱਡੀ ਲੀਡ ਨਾਲ ਜਿੱਤੇਗਾ। ਇਸ ਮੌਕੇ ਵੀਰ ਸਿੰਘ ਲੋਪੋਕੇ, ਵਿਧਾਇਕ ਬਲਜੀਤ ਸਿੰਘ ਜਲਾਲਉਸਮਾ, ਬੀਬੀ ਉਪਿੰਦਰਜੀਤ ਕੌਰ, ਹਰੀ ਸਿੰਘ ਜੀਰਾ ਵਿਧਾਇਕ, ਹੀਰਾ ਸਿੰਘ ਗਾਬੜੀਆ, ਰਾਜਮਹਿੰਦਰ ਸਿੰਘ ਮਜੀਠਾ , ਅਲਵਿੰਦਰਪਾਲ ਸਿੰਘ ਪਖੋਕੇ ਜ਼ਿਲ੍ਹਾ ਪ੍ਰਧਾਨ, ਇਕਬਾਲ ਸਿੰਘ ਸੰਧੂ ਮੈਂਬਰ ਐਸ.ਐਸ.ਬੋਰਡ, ਅਜੈਪਾਲ ਸਿੰਘ ਮੀਰਾਂਕੋਟ, ਖੁਸ਼ਵਿੰਦਰ ਸਿੰਘ ਭਾਟੀਆ, ਗੁਰਮੁਖ ਸਿੰਘ ਘੁੱਲਾ, ਇਕਬਾਲ ਸਿੰਘ ਮੈਣ, ਜਥੇ: ਛਤਰਪਾਲ ਸਿੰਘ ਦੁਬਲੀ, ਰਮਨਦੀਪ ਸਿੰਘ ਭਰੋਵਾਲ, ਗੁਰਬਚਨ ਸਿੰਘ ਕਰਮੂਵਾਲਾ, ਦਲਬੀਰ ਸਿੰਘ ਜਹਾਂਗੀਰ, ਪਰਮਜੀਤ ਸਿੰਘ ਸਿਧਵਾਂ, ਯਾਦਵਿੰਦਰ ਸਿੰਘ ਮਾਣੋਚਾਹਲ, ਕੁਲਦੀਪ ਸਿੰਘ ਔਲਖ, ਸੁਖਜਿੰਦਰ ਸਿੰਘ ਲਾਡੀ, ਜਥੇ: ਮੇਘ ਸਿੰਘ, ਨਛੱਤਰ ਸਿੰਘ ਖਹਿਰਾ, ਭੁਪਿੰਦਰ ਸਿੰਘ ਭਿੰਦਾ ਫਤਿਆਬਾਦ, ਗਿਆਨੀ ਹਰਦੀਪ ਸਿੰਘ, ਸਰੂਪ ਸਿੰਘ, ਗੁਰਿੰਦਰ ਸਿੰਘ ਟੋਨੀ ਭੱਠਿਆਂ ਵਾਲੇ ਆਦਿ ਮੌਜੂਦ ਸਨ। 2 ਉਮੀਦਵਾਰਾਂ ਵੱਲੋਂ ਕਾਗਜ਼ ਦਾਖਲ ਚੰਡੀਗੜ੍ਹ, 25 ਜਨਵਰੀ (ਐਨ.ਐਸ. ਪਰਵਾਨਾ)-ਪੰਜਾਬ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੀ ਉਪ-ਚੋਣ ਸਬੰਧੀ ਅੱਜ 6ਵੇਂ ਦਿਨ ਕੇਵਲ 2 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ। ਅਕਾਲੀ ਦਲ ਦੇ ਉਮੀਦਵਾਰ ਸ. ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅੱਜ ਆਪਣੇ ਕਾਗਜ਼ ਦਾਖਲ ਕੀਤੇ। ਕਾਗਜ਼ ਦਾਖਲ ਕਰਨ ਦੀ ਆਖਰੀ ਤਰੀਕ 27 ਜਨਵਰੀ ਹੈ। ਸੰਭਵ ਹੈ ਕਿ ਕਾਂਗਰਸੀ ਉਮੀਦਵਾਰ ਸ. ਰਮਨਜੀਤ ਸਿੰਘ ਸਿੱਕੀ, ਜੋ ਪਿਛਲੇ ਕਈ ਦਿਨਾਂ ਤੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ‘ਚ ਸੇਵਾ ਕਰਨ ‘ਚ 31 ਜਨਵਰੀ ਤੱਕ ਰੁਝੇ ਹੋਏ ਹਨ, ਆਪਣੇ ਕਾਗਜ਼ ਖਡੂਰ ਸਾਹਿਬ ਪਹੁੰਚ ਕੇ ਦਾਖਲ ਨਾ ਕਰ ਸਕਣ। ਕਾਨੂੰਨ ਅਨੁਸਾਰ ਚੋਣ ਲੜਨ ਵਾਲੇ ਹਰ ਉਮੀਦਵਾਰ ਨੂੰ ਆਪਣੇ ਕਾਗਜ਼ ਦਾਖਲ ਕਰਨ ਸਮੇਂ ਸਬੰਧਿਤ ਰਿਟਰਨਿੰਗ ਅਫਸਰ ਦੇ ਰੂਬਰੂ ਪੇਸ਼ ਹੋ ਕੇ ਸੰਵਿਧਾਨ ਦਾ ਵਫਾਦਾਰ ਰਹਿਣ ਦੀ ਸਹੁੰ ਖਾਣੀ ਪੈਂਦੀ ਹੈ, ਪਰ ਚੋਣ ਕਮਿਸ਼ਨ ਚਾਹੇ ਤਾਂ ਉਹ ਕਿਸੇ ਵੀ ਅਧਿਕਾਰੀ ਨੂੰ ਉਮੀਦਵਾਰਾਂ ਵੱਲੋਂ ਕਿਸੇ ਵੀ ਥਾਂ ਪੇਪਰ ਦਾਖਲ ਕਰਨ ਜਾਂ ਸਹੁੰ ਖਾਣ ਲਈ ਉਕਤ ਡਿਊਟੀ ਨਿਭਾਉਣ ਬਾਰੇ ਅਧਿਕਾਰ ਦੇ ਸਕਦਾ ਹੈ। ਇਸ ਦੌਰਾਨ ਪਤਾ ਲੱਗਾ ਹੈ ਕਿ ਭਾਈ ਬਲਦੀਪ ਸਿੰਘ, ਜਿਨ੍ਹਾਂ ਨੇ ਆਮ ਆਦਮੀ ਪਾਰਟੀ (ਆਪ) ਤੋਂ ਬਾਗੀ ਹੋ ਕੇ ਆਜ਼ਾਦ ਉਮੀਦਵਾਰ ਦੇ ਤੌਰ ‘ਤੇ ਇਹ ਉਪ-ਚੋਣ ਲੜਨ ਦਾ ਐਲਾਨ ਕੀਤਾ ਹੈ, ਨੇ 27 ਜਨਵਰੀ ਨੂੰ ਆਖਰੀ ਦਿਨ ਕਾਗਜ਼ ਦਾਖਲ ਕਰਨ ਦਾ ਫੈਸਲਾ ਕੀਤਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

Read Full Article
    ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

Read Full Article
    ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

Read Full Article
    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

Read Full Article
    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

Read Full Article
    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

Read Full Article
    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

Read Full Article
    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

Read Full Article
    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

Read Full Article
    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

Read Full Article
    ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

Read Full Article
    ਭਾਰਤ-ਅਮਰੀਕਾ ਵਿਚਕਾਰ ਜਲਦ ਹੀ ਨਵਾਂ ਵਪਾਰ ਸਮਝੌਤਾ ਹੋਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਕਾਰ ਜਲਦ ਹੀ ਨਵਾਂ ਵਪਾਰ ਸਮਝੌਤਾ ਹੋਣ ਦੀ ਸੰਭਾਵਨਾ

Read Full Article
    ਕੈਲੇਫੋਰਨੀਆਂ’ਚ ਸੜਕ ਹਾਦਸੇ ‘ਚ ਪੰਜਾਬੀ ਦੀ ਮੌਤ

ਕੈਲੇਫੋਰਨੀਆਂ’ਚ ਸੜਕ ਹਾਦਸੇ ‘ਚ ਪੰਜਾਬੀ ਦੀ ਮੌਤ

Read Full Article