PUNJABMAILUSA.COM

ਖਹਿਰਾ ਖਿਲਾਫ ਕਾਰਵਾਈ ਲਈ ਕੇਜਰੀਵਾਲ ਪਏ ਠੰਢੇ

ਖਹਿਰਾ ਖਿਲਾਫ ਕਾਰਵਾਈ ਲਈ ਕੇਜਰੀਵਾਲ ਪਏ ਠੰਢੇ

ਖਹਿਰਾ ਖਿਲਾਫ ਕਾਰਵਾਈ ਲਈ ਕੇਜਰੀਵਾਲ ਪਏ ਠੰਢੇ
September 06
21:46 2018

ਚੰਡੀਗੜ੍ਹ, 6 ਸਤੰਬਰ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਵਿੱਚ ਲੀਡਰਾਂ ਦਰਮਿਆਨ ਜਾਰੀ ਖਿੱਚੋਤਾਣ ਨੂੰ ਸ਼ਾਂਤ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇੱਕ ਵਾਰ ਫਿਰ ਬਿਆਨ ਦਿੱਤਾ ਹੈ। ਜਿੱਥੇ ਪੰਜਾਬ ਇਕਾਈ ਦੇ ਮੋਹਰੀ ਤੇ ਹਾਈਕਮਾਨ ਦੇ ਤਰਜ਼ਮਾਨ ਭਗਵੰਤ ਮਾਨ, ਖਹਿਰਾ ਵਿਰੁੱਧ ਕਾਰਵਾਈ ਜਲਦ ਹੋਣ ਦਾ ਐਲਾਨ ਕੀਤਾ ਹੋਇਆ ਹੈ, ਉੱਥੇ ਪਾਰਟੀ ਦੇ ਸੁਪਰੀਮੋ ਨੇ ਇੱਕ ਵਾਰ ਫਿਰ ਇਸ ਸੰਕਟ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਕੇਜਰੀਵਾਲ ਨੇ ਬੁੱਧਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖਹਿਰਾ ਦੇ ਮਾਮਲੇ ਵਿੱਚ ਕਿਹਾ ਕਿ ਸਿਆਸੀ ਪਾਰਟੀਆਂ ਤੇ ਕਿਸੇ ਵੀ ਪਰਿਵਾਰ ਵਿੱਚ ਵਖਰੇਵੇਂ ਹੁੰਦੇ ਹੀ ਰਹਿੰਦੇ ਹਨ, ਪਰ ਜਲਦ ਹੀ ਇਸ ਨੂੰ ਸੁਲਝਾ ਲਿਆ ਜਾਵੇਗਾ। ਇਹ ਪਹਿਲੀ ਵਾਰ ਨਹੀਂ ਕਿ ਕੇਜਰੀਵਾਲ ਨੇ ਸਭ ਠੀਕ ਕਰਨ ਦੀ ਗੱਲ ਕਹੀ ਹੋਵੇ। ਉੱਧਰੋਂ ਭਗਵੰਤ ਮਾਨ ਵੀ ਮੀਡੀਆ ਦੇ ਨਾਲ-ਨਾਲ ਆਪਣੀਆਂ ਸਿਆਸੀ ਸਟੇਜਾਂ ਤੋਂ ਖਹਿਰਾ ਵਿਰੁੱਧ ਕਾਰਵਾਈ ਛੇਤੀ ਹੋਣ ਦੀ ਗੱਲ ਕਰ ਚੁੱਕੇ ਹਨ। ਮੀਡੀਆ ਨਾਲ ਤਾਜ਼ਾ ਗੱਲਬਾਤ ਦੌਰਾਨ ਵੀ ਕੇਜਰੀਵਾਲ ਨੇ ਪੰਜਾਬ ਸੰਕਟ ਨੂੰ ਛੇਤੀ ਹੱਲ ਕਰਨ ਦੀ ਗੱਲ ਦੁਹਰਾਈ ਹੈ। ਇੱਥੇ ਹੁਣ ਸਵਾਲ ਇਹ ਉੱਠਦਾ ਹੈ ਕਿ ਪਾਰਟੀ ਹਾਈਕਮਾਨ ਦੇ ‘ਸੀਲ’ ਲੀਡਰ ਭਗਵੰਤ ਮਾਨ ਕਿਉਂ ਖਹਿਰਾ ਵਿਰੁੱਧ ਕਾਰਵਾਈ ਦੀ ਗੱਲ ਕਹਿੰਦੇ ਰਹਿੰਦੇ ਹਨ, ਜਦਕਿ ਉਨ੍ਹਾਂ ਦੇ ਲੀਡਰ ਅਜਿਹਾ ਕੋਈ ਸੰਕੇਤ ਨਹੀਂ ਦਿੰਦੇ। ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਵਿੱਚ ਜੇਕਰ ਕਿਸੇ ਆਗੂ ਨਾਲ ਹਾਈਕਮਾਨ ਦੀ ਵਿਗੜੀ ਹੈ ਤਾਂ ਉਸ ਵਿਰੁੱਧ ਕਾਰਵਾਈ ਕਰਨ ਵਿੱਚ ਬਿਲਕੁਲ ਵੀ ਢਿੱਲ ਨਹੀਂ ਵਰਤੀ ਜਾਂਦੀ ਪਰ ਪਾਰਟੀ ਦੇ ਐਨਆਰਆਈ ਸਮਰਥਕਾਂ ਤੇ ਪੰਜਾਬੀ ਵਰਕਰਾਂ ਦੇ ਸੁਖਪਾਲ ਖਹਿਰਾ ਨੂੰ ਦਿੱਤੇ ਸਮਰਥਨ ਨੇ ਕਾਰਵਾਈ ਕਰਨ ਲਈ ਦੁਚਿੱਤੀ ਵਿੱਚ ਪਾ ਦਿੱਤਾ ਹੈ। ਇਸੇ ਕਰਕੇ ਬਾਗ਼ੀਆਂ ਵਿੱਚ ‘ਤਾਨਾਸ਼ਾਹ’ ਦੇ ਨਾਂ ਨਾਲ ਮਸ਼ਹੂਰ ਕੇਜਰੀਵਾਲ ਵੀ ਖਹਿਰਾ ਦੇ ਮਾਮਲੇ ਵਿੱਚ ਨਰਮ ਪਏ ਹੋਏ ਹਨ।

About Author

Punjab Mail USA

Punjab Mail USA

Related Articles

ads

Latest Category Posts

    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article