PUNJABMAILUSA.COM

ਖਹਿਰਾ ਨੂੰ ਅਦਾਲਤ ਵੱਲੋਂ ਸੰਮਨ ਜਾਰੀ ਹੋਣ ਮਗਰੋਂ ‘ਆਪ’ ‘ਚ ਪਿਆ ਕਲੇਸ਼

ਖਹਿਰਾ ਨੂੰ ਅਦਾਲਤ ਵੱਲੋਂ ਸੰਮਨ ਜਾਰੀ ਹੋਣ ਮਗਰੋਂ ‘ਆਪ’ ‘ਚ ਪਿਆ ਕਲੇਸ਼

ਖਹਿਰਾ ਨੂੰ ਅਦਾਲਤ ਵੱਲੋਂ ਸੰਮਨ ਜਾਰੀ ਹੋਣ ਮਗਰੋਂ ‘ਆਪ’ ‘ਚ ਪਿਆ ਕਲੇਸ਼
November 04
05:30 2017

ਚੰਡੀਗੜ੍ਹ, 4 ਨਵੰਬਰ (ਪੰਜਾਬ ਮੇਲ)- ਆਮ ਆਦਮੀ ਪਾਰਟੀ (ਆਪ) ਦੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਅਦਾਲਤ ਵੱਲੋਂ ਡਰੱਗਜ਼ ਦੇ ਮਾਮਲੇ ਵਿੱਚ ਸੰਮਨ ਕਰਨ ਮਗਰੋਂ ਪਾਰਟੀ ’ਚ ਰੱਫੜ ਪੈ ਗਿਆ ਹੈ। ਸ੍ਰੀ ਖਹਿਰਾ ਦੀਆਂ ਮੁਸੀਬਤਾਂ ਵਧਦੀਆਂ ਜਾ ਰਹੀਆਂ ਹਨ ਕਿਉਂਕਿ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਉਨ੍ਹਾਂ ਦੇ ਅਸਤੀਫ਼ੇ ਲਈ ਪਹਿਲਾਂ ਹੀ ਦਬਾਅ ਬਣਾਇਆ ਹੋਇਆ ਹੈ। ਸ੍ਰੀ ਖਹਿਰਾ ਦੀ ਹਮਾਇਤ ਵਿੱਚ ਅੱਜ 19 ਵਿਧਾਇਕਾਂ ਵੱਲੋਂ ਪ੍ਰੈੱਸ ਬਿਆਨ ਜਾਰੀ ਕੀਤਾ ਗਿਆ। ਇਨ੍ਹਾਂ ਵਿੱਚ ਐਚ ਐਸ ਫੂਲਕਾ, ਪਾਰਟੀ ਦੇ ਸਹਿ ਪ੍ਰਧਾਨ ਤੇ ਵਿਧਾਇਕ ਅਮਨ ਅਰੋੜਾ, ਵਿਧਾਨ ਸਭਾ ਵਿੱਚ ਉਪ ਨੇਤਾ ਸਰਬਜੀਤ ਕੌਰ ਮਾਣੂਕੇ, ਕੰਵਰ ਸੰਧੂ, ਨਾਜਰ ਸਿੰਘ ਮਾਨਸ਼ਾਹੀਆ, ਪ੍ਰਿੰਸੀਪਲ ਬੁੱਧਰਾਮ, ਗੁਰਮੀਤ ਹੇਅਰ, ਜਗਦੇਵ ਸਿੰਘ ਕਮਾਲੂ, ਮਾਸਟਰ ਬਲਦੇਵ ਸਿੰਘ, ਰੁਪਿੰਦਰ ਕੌਰ ਰੂਬੀ, ਅਮਰਜੀਤ ਸਿੰਘ ਸੰਦੋਆ, ਜਗਤਾਰ ਸਿੰਘ ਹੀਸੋਵਾਲ, ਪਿਰਮਲ ਸਿੰਘ ਖਾਲਸਾ, ਕੁਲਵੰਤ ਸਿੰਘ ਪੰਡੋਰੀ, ਜੈ ਕਿਸ਼ਨ ਸਿੰਘ ਰੋੜੀ, ਮਨਜੀਤ ਸਿੰਘ ਬਿਲਾਸਪੁਰ ਅਤੇ ਹਰਪਾਲ ਸਿੰਘ ਚੀਮਾ ਦੇ ਨਾਮ ਸ਼ਾਮਲ ਹਨ। ਲੋਕ ਇਨਸਾਫ ਪਾਰਟੀ ਦੇ ਦੋ ਵਿਧਾਇਕਾਂ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਦੇ ਨਾਮ ਵੀ ਇਸ ’ਚ ਸ਼ਾਮਲ ਹਨ। ਦੋ ਵਿਧਾਇਕਾਂ ਪ੍ਰੋਫੈਸਰ ਬਲਜਿੰਦਰ ਕੌਰ ਅਤੇ ਕੁਲਤਾਰ ਸਿੰਘ ਸੰਧਵਾਂ ਦੇ ਨਾਮ ਇਸ ਪ੍ਰੈੱਸ ਬਿਆਨ ’ਚ ਸ਼ਾਮਲ ਨਹੀਂ ਹਨ। ਵਿਧਾਇਕਾਂ ਵੱਲੋਂ ਜਾਰੀ ਬਿਆਨ ਵਿੱਚ ਦੋਸ਼ ਲਾਇਆ ਗਿਆ ਹੈ ਕਿ ਸ੍ਰੀ ਖਹਿਰਾ ਨੂੰ ਸਿਆਸੀ ਬਦਲਾਖੋਰੀ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ। ਉਨ੍ਹਾਂ ਸ੍ਰੀ ਖਹਿਰਾ ਅਤੇ ਇਕ ਮੁਲਜ਼ਮ ਦਰਮਿਆਨ ਫੋਨ ’ਤੇ ਹੋਈ ਗੱਲਬਾਤ ਦੇ ਰਿਕਾਰਡ ਨੂੰ ਗਲਤ, ਫਰਜ਼ੀ ਅਤੇ ਝੂਠਾ ਕਰਾਰ ਦਿੱਤਾ ਹੈ। ਬਿਆਨ ਵਿੱਚ ਦੋਸ਼ ਲਾਇਆ ਗਿਆ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਧਿਕਾਰੀਆਂ ਰਾਹੀਂ ਸ੍ਰੀ ਖਹਿਰਾ ਨੂੰ ਫਸਾਉਣ ਦੀ ਸਾਜ਼ਿਸ਼ ਘੜੀ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਹਾਈ ਕੋਰਟ ਵਿੱਚ ਸ੍ਰੀ ਖਹਿਰਾ ਨੂੰ ਇਨਸਾਫ਼ ਮਿਲੇਗਾ। ਇਸ ਸਬੰਧ ’ਚ ਜਦੋਂ ਪੰਜਾਬ ਦੇ ਸਹਿ ਪ੍ਰਧਾਨ ਤੇ ਵਿਧਾਇਕ ਅਮਨ ਅਰੋੜਾ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਵੱਲੋਂ ਨਸ਼ਿਆਂ ਖਿਲਾਫ਼ ਸਭ ਤੋਂ ਵੱਡੀ ਮੁਹਿੰਮ ਚਲਾਈ ਗਈ ਹੈ, ਜਿਸ ਕਾਰਨ ਇਸ ਮੁੱਦੇ ਉਪਰ ਕਿਸੇ ਤਰ੍ਹਾਂ ਦਾ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਸ ਮੁੱਦੇ ’ਤੇ ਖੁਦ ਸ੍ਰੀ ਕੇਜਰੀਵਾਲ ਪੰਜਾਬੀਆਂ ਲਈ ਮਾਣਹਾਨੀ ਦੇ ਕੇਸ ਭੁਗਤ ਰਹੇ ਹਨ। ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਅਮਰਜੀਤ ਸਿੰਘ ਸੰਦੋਆ ਨੇ ਸਪੱਸ਼ਟ ਕੀਤਾ ਕਿ ਬਿਆਨ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ ਅਤੇ ਉਂਜ ਵੀ ਇਹ ਮਾਮਲਾ ਅਦਾਲਤ ਦੇ ਵਿਚਾਰਾਧੀਨ ਹੈ ਜਿਸ ਕਾਰਨ ਉਹ ਕੁਝ ਨਹੀਂ ਆਖ ਸਕਦੇ। ਉਨ੍ਹਾਂ ਕਿਹਾ ਕਿ ਪਾਰਟੀ ਦਾ ਡਰੱਗਜ਼ ਦੇ ਮੁੱਦੇ ਉਪਰ ਭੋਰਾ ਵੀ ਸਮਝੌਤਾ ਨਾ ਕਰਨ ਦਾ ਬੜਾ ਸਪੱਸ਼ਟ ਸਟੈਂਡ ਹੈ। ਦੂਸਰੇ ਪਾਸੇ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਖਹਿਰਾ ਦੇ ਮਾਮਲੇ ਬਾਰੇ ਪਾਰਟੀ ਨੇ ਕਾਨੂੰਨੀ ਸਲਾਹਕਾਰਾਂ ਕੋਲੋਂ ਰਾਏ ਮੰਗੀ ਹੈ। ਪਾਰਟੀ ਆਸ ਕਰਦੀ ਹੈ ਕਿ ਸ੍ਰੀ ਖਹਿਰਾ ਇਸ ਮਾਮਲੇ ਵਿੱਚੋਂ ਪਾਕ-ਸਾਫ ਨਿਕਲਣਗੇ। ਉਨ੍ਹਾਂ ਕਿਹਾ ਕਿ ਇਸ ਪਿੱਛੇ ਸਿਆਸੀ ਕਿੜ ਕੱਢਣ ਦੀ ਸਾਜ਼ਿਸ਼ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
ਖਹਿਰਾ ਵੱਲੋਂ ਹਾਈ ਕੋਰਟ ’ਚ ਨਜ਼ਰਸਾਨੀ ਪਟੀਸ਼ਨ ਦਾਇਰ
ਚੰਡੀਗੜ੍ਹ : ਫ਼ਾਜ਼ਿਲਕਾ ਦੇ ਵਧੀਕ ਸੈਸ਼ਨ ਜੱਜ ਵੱਲੋਂ ਤਿੰਨ ਦਿਨ ਪਹਿਲਾਂ ਨਸ਼ਾ ਤਸਕਰੀ ਦੇ ਇਕ ਮਾਮਲੇ ’ਚ ਵਧੀਕ ਮੁਲਜ਼ਮ ਵਜੋਂ ਸੰਮਨ ਕੀਤੇ ਜਾਣ ਮਗਰੋਂ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਖਹਿਰਾ ਅੱਜ ਇਨ੍ਹਾਂ ਹੁਕਮਾਂ ਖ਼ਿਲਾਫ਼ ਪੰਜਾਬ ਤੇ ਹਰਿਆਣਾ ਹਾਈ ਕੋਰਟ ਪੁੱਜ ਗਏ। ਆਪਣੀ ਨਜ਼ਰਸਾਨੀ ਪਟੀਸ਼ਨ ਵਿੱਚ ਆਮ ਆਦਮੀ ਪਾਰਟੀ ਆਗੂ ਨੇ ਇਸ ਕੇਸ ਨੂੰ ‘ਸਿਆਸੀ ਬਦਲਾਖੋਰੀ ਦੀ ਸਟੀਕ ਮਿਸਾਲ’ ਦੱਸਿਆ ਹੈ। ਸ੍ਰੀ ਖਹਿਰਾ ਨੇ ਕਿਹਾ ਕਿ ਇਹ ਸਭ ਕੁਝ ਉਸ ਦੀ ਸਾਖ਼ ਤੇ ਲੋਕਾਂ ਵਿੱਚ ਬਣੀ ਭੱਲ ਨੂੰ ਖ਼ਰਾਬ ਕਰਨ ਦੇ ਇਰਾਦੇ ਨਾਲ ਕੀਤਾ ਜਾ ਰਿਹੈ। ਖਹਿਰਾ ਨੂੰ ਮਾਰਚ 2015 ਵਿੱਚ ਜਲਾਲਾਬਾਦ ਦੇ ਸਦਰ ਪੁਲੀਸ ਸਟੇਸ਼ਨ ਵਿੱਚ ਦਰਜ ਇਕ ਕੇਸ ਵਿੱਚ ਵਧੀਕ ਮੁਲਜ਼ਮ ਵਜੋਂ ਸੰਮਨ ਕੀਤਾ ਗਿਆ ਹੈ। ਖਹਿਰਾ ਵੱਲੋਂ ਅੱਜ ਦਰਜ ਕੀਤੀ ਗਈ ਪਟੀਸ਼ਨ ’ਤੇ ਸੁਣਵਾਈ ਸੋਮਵਾਰ ਨੂੰ ਹੋਣ ਦੀ ਸੰਭਾਵਨਾ ਹੈ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article