PUNJABMAILUSA.COM

ਖਹਿਰਾ ਨੇ ਦਿੱਤਾ ਭਗਵੰਤ ਮਾਨ ਦੇ ਦੋਸ਼ਾਂ ਦਾ ਜਵਾਬ

ਖਹਿਰਾ ਨੇ ਦਿੱਤਾ ਭਗਵੰਤ ਮਾਨ ਦੇ ਦੋਸ਼ਾਂ ਦਾ ਜਵਾਬ

ਖਹਿਰਾ ਨੇ ਦਿੱਤਾ ਭਗਵੰਤ ਮਾਨ ਦੇ ਦੋਸ਼ਾਂ ਦਾ ਜਵਾਬ
August 09
07:36 2018

ਕਿਹਾ, ਭਗਵੰਤ ਮਾਨ ਨੇ ਹੀ ਡੋਬੀ ਸੀ ਪੀਪੀਪੀ
ਚੰਡੀਗੜ੍ਹ, 9 ਅਗਸਤ (ਪੰਜਾਬ ਮੇਲ)- ਆਮ ਆਦਮੀ ਪਾਰਟੀ ‘ਚ ਕਲੇਸ਼ ਵਧਦਾ ਜਾ ਰਿਹਾ ਹੈ। ਬੁੱਧਵਾਰ ਨੂੰ ਇਕ ਪਾਸੇ ਸਾਬਕਾ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਪ੍ਰੈੱਸ ਕਾਨਫਰੰਸ ਕਰਕੇ ‘ਆਪ’ ਸੰਸਦ ਭਗਵੰਤ ਮਾਨ ਦੇ ਦੋਸ਼ਾਂ ਦਾ ਜਵਾਬ ਦਿੱਤਾ, ਤਾਂ ਦੂਜੇ ਪਾਸੇ ਫਰੀਦਕੋਟ ‘ਚ ਖਹਿਰਾ ਸਮਰਥਕਾਂ ਨੇ ਮਾਨ ਦੀ ਇਕ ਆਡੀਓ ਕਲਿੱਪ ਜਾਰੀ ਕਰਕੇ ਉਨ੍ਹਾਂ ‘ਤੇ ਪਾਰਟੀ ‘ਚ ਫੁੱਟ ਪਾਉਣ ਦਾ ਦੋਸ਼ ਲਗਾਇਆ। ਪੰਜਾਬ ‘ਚ ਆਪ ਦਾ ਵੱਖਰਾ ਧੜਾ ਬਣਾਉਣ ਵਾਲੇ ਸੁਖਪਾਲ ਸਿੰਘ ਖਹਿਰਾ ਨੇ ਮੀਡੀਆ ਦੇ ਸਾਹਮਣੇ ਕਿਹਾ, ‘ਮੈਂ ਭਗੋੜਾ ਨਹੀਂ, ਮਾਨ ਮੇਰਾ ਛੋਟਾ ਭਰਾ ਹੈ। ਮੇਰੇ ਪਿਤਾ ਅਕਾਲੀ ਸੀ। ਮੈਂ ਕਾਂਗਰਸ ‘ਚ ਹਾਂ। ਉਸ ਦੇ ਬਾਅਦ ‘ਆਪ’ ‘ਚ ਸ਼ਾਮਲ ਹੋਇਆ, ਪਰ ਮਾਨ ਨੇ ਤਾਂ ਰਾਮੂਵਾਲੀਆ ਦੀ ਲੋਕ ਭਲਾਈ ਪਾਰਟੀ ਅਤੇ ਮਨਪ੍ਰੀਤ ਬਾਦਲ ਦੀ ਪੀਪਲਜ਼ ਪਾਰਟੀ ਆਫ ਪੰਜਾਬ (ਪੀ.ਪੀ.ਪੀ.) ਨੂੰ ਡੁਬਾਉਣ ਦੇ ਬਾਅਦ ‘ਆਪ’ ਦਾ ਪੱਲਾ ਫੜ੍ਹ ਲਿਆ ਸੀ।
ਉਨ੍ਹਾਂ ਨੇ ਕਿਹਾ ਕਿ ਉਹ ਆਪਣੀ ਟੀਮ ਦੇ ਨਾਲ ‘ਆਪ’ ‘ਚ ਹਨ ਅਤੇ ਰਹਿਣਗੇ। ਅਸਤੀਫਾ ਨਹੀਂ ਦੇਣਗੇ। ਪੰਜਾਬ ‘ਚ ਖਤਮ ਹੋ ਚੁੱਕੀ ਆਪ ਨੂੰ ਫਿਰ ਖੜ੍ਹਾ ਕਰਨਗੇ। ਉਨ੍ਹਾਂ ਨੂੰ ਦੁੱਖ ਹੈ ਕਿ ਮਾਨ ਨੇ ਉਨ੍ਹਾਂ ਦੇ ਉੱਪਰ ਬੇਬੁਨਿਆਦ ਦੋਸ਼ ਲਗਾਏ। ਖੁਦਮੁਖਤਿਆਰੀ ਦੀ ਮੰਗ ਉਨ੍ਹਾਂ ਨੇ ਨਹੀਂ ਸਗੋਂ ਬਠਿੰਡਾ ਦੀ ਕਨਵੈਂਸ਼ਨ ‘ਚ ਹਜ਼ਾਰਾਂ ਕਾਰਜਕਰਤਾਵਾਂ ਨੇ ਕੀਤੀ ਹੈ। ਕਨਵੈਂਸ਼ਨ ‘ਚ ਲਏ ਗਏ ਸਾਰੇ 6 ਫੈਸਲਿਆਂ ‘ਤੇ ਉਨ੍ਹਾਂ ਦੀ ਟੀਮ ਅੜੀ ਹੋਈ ਹੈ। ਉਨ੍ਹਾਂ ਦੇ ਨਾਲ ਮੌਜੂਦ ਸੀਨੀਅਰ ਨੇਤਾ ਅਤੇ ਵਿਧਾਇਕ ਕੰਵਰ ਸੰਧੂ ਨੇ ਮਾਨ ਦੇ ਦੋਸ਼ਾਂ ‘ਤੇ ਕਿਹਾ ਕਿ, ਮੈਂ ਕਦੀ ਸਿਸੋਦੀਆਂ ਨਾਲ ਨੇਤਾ ਪ੍ਰਤੀਪੱਖ ਬਣਨ ਦੀ ਗੱਲ ਨਹੀਂ ਕੀਤੀ। ਮਾਨ ਕੇਜਰੀਵਾਲ ਦੇ ਇਸ਼ਾਰਿਆਂ ‘ਤੇ ਨਾਚ ਕਰਕੇ ਕਦੋਂ ਤੱਕ ਪੰਜਾਬ ‘ਚ ਖੁਦਮੁਖਤਿਆਰੀ ਦੀ ਮੰਗ ਦਾ ਵਿਰੋਧ ਕਰਦੇ ਰਹਿਣਗੇ। ਖਹਿਰਾ ਅਤੇ ਸੰਧੂ ਨੇ ਕਿਹਾ ਕਿ ਪਾਰਟੀ ਉਨ੍ਹਾਂ ਦੇ ਖਿਲਾਫ ਜੋ ਮਰਜੀ ਐਕਸ਼ਨ ਲਵੇ, ਉਹ ਕਨਵੈਂਸ਼ਨ ਦੇ ਫੈਸਲਿਆਂ ਨੂੰ ਮਨਵਾ ਕੇ ਹੀ ਰਹਿਣਗੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article