PUNJABMAILUSA.COM

ਖਹਿਰਾ ਨੇ ਹੱਥ ਛੱਟ ਫੜਿਆ ਛਾੜੂ

ਖਹਿਰਾ ਨੇ ਹੱਥ ਛੱਟ ਫੜਿਆ ਛਾੜੂ

ਖਹਿਰਾ ਨੇ ਹੱਥ ਛੱਟ ਫੜਿਆ ਛਾੜੂ
December 25
20:17 2015

sukpal kehra
ਕੈਪਟਨ ਤੇ ਲਾਲ ਸਿੰਘ ’ਤੇ ੳੁਡਾੲੀ ਭ੍ਰਿਸ਼ਟਾਚਾਰ ਦੀ ਗ਼ਰਦ;
ਰਾਹੁਲ ਉਪਰ ਵੀ ਆਦਰਸ਼ਾਂ ਤੇ ਵਿਚਾਰਧਾਰਾ ਨਾਲ ਸਮਝੌਤਾ ਕਰਨ ਦੇ ਲਾਏ ਦੋਸ਼

ਚੰਡੀਗੜ੍ਹ, 25 ਦਸੰਬਰ (ਪੰਜਾਬ ਮੇਲ)- ਪੰਜਾਬ ਕਾਂਗਰਸ ਦੇ ਬੁਲਾਰੇ ਤੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਅੱਜ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ।
ਸ੍ਰੀ ਖਹਿਰਾ ਨੇ ਅੱਜ ਇੱਥੇ ‘ਆਪ’ ਪੰਜਾਬ ਦੇ ਇੰਚਾਰਜ ਸੰਜੈ ਸਿੰਘ, ਕਨਵੀਨਰ ਸੁੱਚਾ ਸਿੰਘ ਛੋਟੇਪੁਰ, ਸੰਸਦ ਮੈਂਬਰ ਤੇ ਪੰਜਾਬ ਪ੍ਰਚਾਰ ਕਮੇਟੀ ਦੇ ਚੇਅਰਮੈਨ ਭਗਵੰਤ ਸਿੰਘ ਮਾਨ, ਯੂਥ ਵਿੰਗ ਦੇ ਪ੍ਰਧਾਨ ਹਰਜੋਤ ਬੈਂਸ, ਕਾਨੂੰਨੀ ਸੈੱਲ ਦੇ ਚੇਅਰਮੈਨ ਹਿੰਮਤ ਸਿੰਘ ਸ਼ੇਰਗਿੱਲ ਅਤੇ ਬੁੱਧੀਜੀਵੀ ਸੈੱਲ ਦੇ ਮੁਖੀ ਆਰ.ਆਰ. ਭਾਰਦਵਾਜ ਦੀ ਹਾਜ਼ਰੀ ਵਿੱਚ ‘ਆਪ’ ਦੀ ਮੈਂਬਰਸ਼ਿਪ ਹਾਸਲ ਕੀਤੀ। ਇਸ ਮੌਕੇ ਸੰਜੈ ਸਿੰਘ ਨੇ ਕਿਹਾ ਕਿ ਸ੍ਰੀ ਖਹਿਰਾ ਬਿਨਾਂ ਸ਼ਰਤ ਪਾਰਟੀ ਵਿੱਚ ਸ਼ਾਮਲ ਹੋਏ ਹਨ ਅਤੇ ਉਨ੍ਹਾਂ ਨੂੰ ਕੋਈ ਜ਼ਿੰਮੇਵਾਰੀ ਦੇਣ ਬਾਰੇ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਉਪਰ ਤਾਨਾਸ਼ਾਹ ਹੋਣ ਦੇ ਦੋਸ਼ ਲਾਉਣ ਵਾਲੇ ਖ਼ੁਦ ਅਨੁਸ਼ਾਸਨਹੀਣਤਾ ਦੇ ਦੋਸ਼ੀ ਹਨ ਅਤੇ ਸਾਲ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ‘ਆਪ’ ਘੱਟੋ ਘੱਟ 100 ਸੀਟਾਂ ਉਪਰ ਜਿੱਤ ਦਰਜ ਕਰੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕੋਲ ਮੁੱਖ ਮੰਤਰੀ ਦੇ ਅਹੁਦੇ ਲੲੀ ਆਗੂਆਂ ਦੀ ਕੋਈ ਕਮੀ ਨਹੀਂ ਹੈ ਅਤੇ ਪਾਰਟੀ ਵਿੱਚੋਂ ਮੁਅੱਤਲ ਦੋ ਸੰਸਦ ਮੈਂਬਰ ਧਰਮਵੀਰ ਗਾਂਧੀ ਤੇ ਹਰਿੰਦਰ ਸਿੰਘ ਖਾਲਸਾ ਬਾਰੇ ਅਨੁਸ਼ਾਸਨੀ ਕਮੇਟੀ ਫੈਸਲਾ ਕਰੇਗੀ।
ਦੋ ਦਹਾਕੇ ਕਾਂਗਰਸ ਦਾ ਗੁਣਗਾਣ ਕਰਨ ਵਾਲੇ ਸ੍ਰੀ ਖਹਿਰਾ ਨੇ ਅੱਜ ਸ੍ਰੀ ਕੇਜਰੀਵਾਲ ਦੇ ਸੋਹਲੇ ਗਾਉਂਦਿਆਂ ਦੋਸ਼ ਲਾਇਆ ਕਿ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਪੰਜਾਬ ਦੀ ਕਮਾਂਡ ਤਿੰਨ ਆਗੂਆਂ ਕੈਪਟਨ ਅਮਰਿੰਦਰ ਸਿੰਘ, ਅੰਬਿਕਾ ਸੋਨੀ ਅਤੇ ਲਾਲ ਸਿੰਘ ਨੂੰ ਸੌਂਪ ਕੇ ਆਪਣੇ ਆਦਰਸ਼ਾਂ ਅਤੇ ਵਿਚਾਰਧਾਰਾ ਨਾਲ ਸਮਝੌਤਾ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਪਾਰਟੀ ਵਿੱਚ ਨੌਜਵਾਨਾਂ, ਇਮਾਨਦਾਰਾਂ ਅਤੇ ਪੜ੍ਹੇ ਲਿਖੇ ਆਗੂਆਂ ਨੂੰ ਅੱਗੇ ਲਿਆਉਣ ਦੇ ਦਾਅਵੇ ਕਰਦੇ ਸਨ ਪਰ ਇਨ੍ਹਾਂ ਤਿੰਨੇ ਨੇਤਾਵਾਂ ਨੇ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ 75-75 ਸਾਲਾਂ ਦੇ ਹੋ ਜਾਣਾ ਹੈ। ਇਨ੍ਹਾਂ ਵਿੱਚੋਂ ਕੈਪਟਨ ਅਤੇ ਲਾਲ ਸਿੰਘ ਭ੍ਰਿਸ਼ਟਾਚਾਰ ਦੇ ਕੇਸਾਂ ਵਿੱਚ ਸ਼ਾਮਲ ਹਨ। ਕੈਪਟਨ ਉਪਰ ਲੁਧਿਆਣਾ ਸਿਟੀ ਸੈਂਟਰ ਅਤੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਘਪਲਿਆਂ ਦੇ ਕੇਸ ਚੱਲ ਰਹੇ ਹਨ। ਉਨ੍ਹਾਂ ਦੀ ਪਤਨੀ ਪ੍ਰਨੀਤ ਕੌਰ ਅਤੇ ਪੁੱਤਰ ਰਣਇੰਦਰ ਸਿੰਘ ਉਪਰ ਸਵਿੱਸ ਖਾਤਿਆਂ ਵਿੱਚ ਕਾਲਾ ਧਨ ਜਮ੍ਹਾਂ ਕਰਵਾਉਣ ਦੇ ਦੋਸ਼ ਲੱਗ ਰਹੇ ਹਨ। ਦੂਜੇ ਪਾਸੇ ਲਾਲ ਸਿੰਘ ਉਪਰ ਲੋਕਪਾਲ ਨੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਦੋਸ਼ ਲਾਏ ਸਨ।
ਸ੍ਰੀ ਖਹਿਰਾ ਨੇ ਦੋਸ਼ ਲਾਇਆ ਕਿ ਕੈਪਟਨ ਅਤੇ ਬਾਦਲਾਂ ਵਿਚਕਾਰ ਰਾਜ ਦੀ ਸੱਤਾ ਆਪਣੇ ਦੋਵਾਂ ਪਰਿਵਾਰਾਂ ਤੱਕ ਸੀਮਤ ਰੱਖਣ ਦਾ ਸਮਝੌਤਾ ਹੋਇਆ ਹੈ ਕਿਉਂਕਿ ਦੋਵਾਂ ਨੇ ਇਕ-ਦੂਜੇ ਦੇ ਭ੍ਰਿਸ਼ਟਾਚਾਰ ਦੇ ਕੇਸਾਂ ਉਪਰ ਆਪੋ-ਆਪਣੇ ਸਮੇਂ ਮਿੱਟੀ ਪਾਈ ਹੈ। ਕੈਪਟਨ ਨੇ ਮੰਤਰੀ ਬਿਕਰਮ ਮਜੀਠੀਆ ਨਾਲ ਜੁੜਿਆ ਨਸ਼ਿਆਂ ਦਾ ਕੇਸ ਸੀਬੀਆਈ ਨੂੰ ਦੇਣ ਦਾ ਵਿਰੋਧ ਕਰ ਕੇ ਬਾਦਲਾਂ ਨਾਲ ਆਪਣੀ ਸਾਂਝ ਪਹਿਲਾਂ ਹੀ ਜੱਗ ਜ਼ਾਹਿਰ ਕਰ ਦਿੱਤੀ ਹੈ। ਇਸ ਤਰ੍ਹਾਂ ਦੋਵਾਂ ਨੇ ਸਹਿਮਤੀ ਨਾਲ ਪਟਿਆਲਾ ਜ਼ਿਮਨੀ ਚੋਣ ਪ੍ਰਨੀਤ ਕੌਰ ਅਤੇ ਤਲਵੰਡੀ ਸਾਬੋ ਦੀ ਜ਼ਿਮਨੀ ਚੋਣ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਜਿਤਾਈ। ਇਸ ਸਮਝੌਤੇ ਤਹਿਤ ਹੀ ਕੈਪਟਨ ਨੇ ਸ੍ਰੀ ਸਿੱਧੂ ਨੂੰ ਅਕਾਲੀ ਦਲ ਵਿੱਚ ਸ਼ਾਮਲ ਕਰਵਾਇਆ ਅਤੇ ਆਪਣੇ ਚਹੇਤੇ ਵਿਧਾਇਕ ਅਰਵਿੰਦ ਖੰਨਾ ਦਾ ਅਸਤੀਫ਼ਾ ਦਿਵਾਇਆ। ਕੈਪਟਨ ਨੇ ਆਪਣੇ ਨਾਲ ਕੇਵਲ ਧਨਾਢਾਂ, ਰਜਵਾੜਿਆਂ ਅਤੇ ਖੁਸ਼ਆਮਦੀਆਂ ਦੀ ਫੌਜ ਖੜੀ ਕੀਤੀ ਹੈ, ਜਿਨ੍ਹਾਂ ਦਾ ਪੰਜਾਬ ਦੇ ਹਿੱਤਾਂ ਨਾਲ ਕੋਈ ਸਰੋਕਾਰ ਨਹੀਂ ਹੈ। ਸ੍ਰੀ ਖਹਿਰਾ ਨੇ ਤਿੱਖੀ ਸ਼ਬਦਾਵਲੀ ਵਾਲਾ ਆਪਣਾ ਅਸਤੀਫ਼ਾ ਅੱਜ ਰਾਹੁਲ ਗਾਂਧੀ ਨੂੰ ਭੇਜ ਦਿੱਤਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article