PUNJABMAILUSA.COM

ਖਹਿਰਾ ਵਿਰੁੱਧ ਆਮ ਆਦਮੀ ਪਾਰਟੀ ਦੀ ਪੰਜਾਬ ਲੀਡਰਸ਼ਿਪ ਕਾਰਵਾਈ ਲਈ ਕਾਹਲੀ

ਖਹਿਰਾ ਵਿਰੁੱਧ ਆਮ ਆਦਮੀ ਪਾਰਟੀ ਦੀ ਪੰਜਾਬ ਲੀਡਰਸ਼ਿਪ ਕਾਰਵਾਈ ਲਈ ਕਾਹਲੀ

ਖਹਿਰਾ ਵਿਰੁੱਧ ਆਮ ਆਦਮੀ ਪਾਰਟੀ ਦੀ ਪੰਜਾਬ ਲੀਡਰਸ਼ਿਪ ਕਾਰਵਾਈ ਲਈ ਕਾਹਲੀ
September 03
21:46 2018

ਚੰਡੀਗੜ੍ਹ, 3 ਸਤੰਬਰ (ਪੰਜਾਬ ਮੇਲ)- ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਦੀ ਸੂਬਾਈ ਲੀਡਰਸ਼ਿਪ ਵਿਰੋਧੀ ਧਿਰ ਦੇ ਆਗੂ ਦੀ ਗੱਦੀ ਤੋਂ ਲਾਹੇ ਸੁਖਪਲ ਸਿੰਘ ਖਹਿਰਾ ਦੀਆਂ ਬਾਗੀ ਸਰਗਰਮੀਆਂ ਵਿਰੁੱਧ ਕਾਰਵਾਈ ਲਈ ਕਾਹਲੀ ਹੈ, ਪਰ ਹਾਈਕਮਾਂਡ ਫਿਲਹਾਲ ਇਸ ਮਾਮਲੇ ’ਤੇ ਜੱਕੋਤੱਕੀ ’ਚ ਹੈ। ਇਸ ਦੇ ਮੱਦੇਨਜ਼ਰ ਪੰਜਾਬ ਇਕਾਈ ਨੇ ਸੰਸਦ ਮੈਂਬਰ ਭਗਵੰਤ ਮਾਨ ਦੀ ਅਗਵਾਈ ਹੇਠ ਬਾਗੀ ਧਿਰ ਦੀਆਂ ਰੈਲੀਆਂ ਦਾ ਜਵਾਬ ਰੈਲੀਆਂ ਰਾਹੀਂ ਦੇਣ ਦੀ ਰਣਨੀਤੀ ਬਣਾਈ ਹੈ। ਸੂਤਰਾਂ ਅਨੁਸਾਰ ਕੱਲ੍ਹ ਸੰਗਰੂਰ ਵਿਚ ਪੰਜਾਬ ਇਕਾਈ ਦੀ ਮੀਟਿੰਗ ਵਿਚ ਕਰੀਬ ਸਾਰੇ ਆਗੂਆਂ ਨੇ ਸ੍ਰੀ ਖਹਿਰਾ ਵਿਰੁੱਧ ਜਲਦ ਕਾਰਵਾਈ ਕਰਕੇ ਇਹ ਰੱਫੜ ਇਕ ਪਾਸੇ ਲਾਉਣ ਦੇ ਸੁਝਾਅ ਦਿੱਤੇ ਹਨ। ਆਗੂਆਂ ਨੇ ਕਿਹਾ ਕਿ ਸ੍ਰੀ ਖਹਿਰਾ ਨੇ ਅਨੁਸ਼ਾਸਨਹੀਣਤਾ ਦੀਆਂ ਹੱਦਾਂ ਪਾਰ ਕਰ ਲਈਆਂ ਹਨ, ਇਸ ਲਈ ਵਾਲੰਟੀਅਰਾਂ ਦਾ ਭੰਬਲਭੂਸਾ ਖਤਮ ਕਰਨ ਲਈ ਉਸ ਵਿਰੁੱਧ ਤੁਰੰਤ ਕਾਰਵਾਈ ਜ਼ਰੂਰੀ ਹੈ। ਦੱਸਣਯੋਗ ਹੈ ਕਿ ਸ੍ਰੀ ਖਹਿਰਾ ਨੇ ਜਿਥੇ ਆਪਣੇ ਧੜੇ ਵੱਲੋਂ ਪਾਰਟੀ ਦੀ ਪੰਜਾਬ ਇਕਾਈ ਭੰਗ ਕਰਨ ਦਾ ਐਲਾਨ ਕੀਤਾ ਹੈ, ਉਥੇ ਹਰਪਾਲ ਸਿੰਘ ਚੀਮਾ ਵਿਰੋਧੀ ਧਿਰ ਦੇ ਆਗੂ ਵਜੋਂ ਨਿਯੁਕਤੀ ਨੂੰ ਵੀ ਰੱਦ ਕਰ ਦਿੱਤਾ ਹੈ। ਸ੍ਰੀ ਖਹਿਰਾ ਇਨ੍ਹਾਂ ਮਤਿਆਂ ਦੇ ਆਧਾਰ ’ਤੇ ਹੀ ਪਾਰਟੀ ਨਾਲ ਏਕੇ ਦੀ ਰਸਮੀ ਗੱਲ ਕਹਿ ਰਹੇ ਹਨ ਪਰ ਪਾਰਟੀ ਸ੍ਰੀ ਖਹਿਰਾ ਦੀਆਂ ਅਜਿਹੀਆਂ ਸ਼ਰਤਾਂ ਨੂੰ ਬੇਤੁਕੀਆਂ ਆਖ ਰਹੀ ਹੈ।
ਸੂਤਰਾਂ ਅਨੁਸਾਰ ਹਾਈਕਮਾਂਡ ਵੱਲੋਂ ਸ੍ਰੀ ਖਹਿਰਾ ਦੀਆਂ ਸਰਗਰਮੀਆਂ ’ਤੇ ਬਰੀਕੀ ਨਾਲ ਨਜ਼ਰ ਰੱਖੀ ਜਾ ਰਹੀ ਹੈ ਪਰ ਫਿਲਹਾਲ ਕਿਸੇ ਅਨੁਸ਼ਾਸਨੀ ਕਾਰਵਾਈ ਦਾ ਮਨ ਨਹੀਂ ਬਣਾਇਆ। ਦਰਅਸਲ ਹਾਈਕਮਾਂਡ ਸ੍ਰੀ ਖਹਿਰਾ ਨੂੰ ਸੰਸਦ ਮੈਂਬਰ ਧਰਮਵੀਰ ਗਾਂਧੀ ਅਤੇ ਹਰਿੰਦਰ ਸਿੰਘ ਖਾਲਸਾ ਵਾਂਗ ਥੋੜ੍ਹੇ ਕੀਤੇ ਪਾਰਟੀ ਵਿਚੋਂ ਮੁਅੱਤਲ ਕਰਨ ਦੇ ਰੌਂਅ ਵਿਚ ਨਹੀਂ ਹੈ। ਪਾਰਟੀ ਹਾਈਕਮਾਂਡ ਅਤੇ ਪੰਜਾਬ ਲੀਡਰਸ਼ਿਪ ਜਿਥੇ ਕਿਸੇ ਵੀ ਕਾਰਵਾਈ ਲਈ ਤਕਨੀਕੀ ਨੁਕਤਿਆਂ ਦਾ ਖਿਆਲ ਰੱਖ ਰਹੀ ਹੈ, ਉਥੇ ਬਾਗੀ ਧੜਾ ਵੀ ਕਾਨੂੰਨੀ ਪੱਖਾਂ ਦਾ ਖਿਆਲ ਰੱਖ ਕੇ ਚੱਲ ਰਿਹਾ ਹੈ। ਦੋਵਾਂ ਧਿਰਾਂ ਦੇ ਇਸ ਰੌਂਅ ਤੋਂ ਏਕੇ ਦੇ ਆਸਾਰ ਬੜੇ ਘੱਟ ਜਾਪਦੇ ਹਨ, ਪਰ ਦੋਵਾਂ ਧਿਰਾਂ ਦੇ ਕੁਝ ਆਗੂ ਇਧਰ-ਉਧਰ ਹੋ ਸਕਦੇ ਹਨ।
ਸ੍ਰੀ ਭਗੰਵਤ ਮਾਨ ਨੇ ਇਸ ਸਬੰਧੀ ਕਿਹਾ ਕਿ ਜਾਪਦਾ ਹੈ ਕਿ ਸ੍ਰੀ ਖਹਿਰਾ ਦੀ ਕਿਸੇ ਹੋਰ ਪਾਰਟੀ ਨਾਲ ਗਿੱਟਮਿੱਟ ਹੋ ਗਈ ਹੈ, ਕਿਉਂਕਿ ਉਹ ਰੋਜ਼ਾਨਾ ਹੀ ਅਨੁਸ਼ਾਸਨ ਤੋੜ ਰਹੇ ਹਨ ਤੇ ਜਾਪਦਾ ਹੈ ਕਿ ਉਹ ਪਾਰਟੀ ’ਚੋਂ ਨਿਕਲਣ ਲਈ ਕਾਹਲੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਵੀ ਸ੍ਰੀ ਖਹਿਰਾ ਵੱਲ ਏਕੇ ਲਈ ਉਨ੍ਹਾਂ ਦੀ ਕੋਠੀ ਪੰਜ ਵਿਧਾਇਕ ਭੇਜੇ ਸਨ ਪਰ ਸ੍ਰੀ ਖਹਿਰਾ ਨੇ ਕੋਈ ਹੁੰਗਾਰਾ ਨਹੀਂ ਦਿੱਤਾ। ਸ੍ਰੀ ਮਾਨ ਨੇ ਕਿਹਾ ਕਿ ਉਨ੍ਹਾਂ ਸੂਬੇ ਵਿਚ ਰੈਲੀਆਂ ਦੀ ਲੜੀ ਚਲਾ ਦਿੱਤੀ ਹੈ, ਜਿਸ ਤਹਿਤ 8 ਸਤੰਬਰ ਨੂੰ ਬਾਗੀ ਵਿਧਾਇਕ ਕੰਵਰ ਸੰਧੂ ਦੇ ਹਲਕਾ ਖਰੜ ਵਿਚ ਕੁਰਾਲੀ ਵਿਖੇ ਰੈਲੀ ਕੀਤੀ ਜਾ ਰਹੀ ਹੈ। ਪਾਰਟੀ 9 ਸਤੰਬਰ ਨੂੰ ਹਲਕਾ ਦਿੜ੍ਹਬਾ ਦੇ ਪਿੰਡ ਛਾਜਲੀ, 12 ਨੂੰ ਜਗਰਾਓਂ, 15 ਨੂੰ ਹਲਕਾ ਭੁੱਚੋ ਮੰਡੀ ਦੇ ਪਿੰਡ ਸਿਬੀਆ, 19 ਨੂੰ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਫਿਰੋਜ਼ਸਾਹ ਅਤੇ 23 ਸਤੰਬਰ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦੇ ਚੱਬੇਵਾਲ ਜਾਂ ਗੜ੍ਹਸ਼ੰਕਰ ਵਿਚ ਰੈਲੀਆਂ ਕਰੇਗੀ। ਹਲਕਾ ਭਦੌੜ ਵਿਚ 29 ਸਤੰਬਰ ਨੂੰ ਰੈਲੀ ਕੀਤੀ ਜਾ ਰਹੀ ਹੈ। ਪਾਰਟੀ ਨੇ ਛਪਾਰ ਮੇਲੇ ਅਤੇ ਖਡੂਰ ਸਾਹਿਬ ਵਿਚ ਕਾਨਫਰੰਸਾਂ ਦਾ ਐਲਾਨ ਕੀਤਾ ਹੈ।
ਦੂਜੇ ਪਾਸੇ ਖਹਿਰਾ ਧੜਾ ਪਹਿਲਾਂ ਹੀ ਪੰਜਾਬ ਵਿਚ ਵਾਲੰਟੀਅਰ ਕਨਵੈਨਸ਼ਨਾਂ ਕਰਨ ਦੀ ਲੜੀ ਚਲਾ ਰਿਹਾ ਹੈ। ਇਸ ਧੜੇ ਦੀ ਅਗਲੀ ਕਨਵੈਨਸ਼ਨ 9 ਸਤੰਬਰ ਨੂੰ ਪਟਿਆਲੇ ਹੋ ਰਹੀ ਹੈ। ਅਗਲੇ ਦਿਨੀਂ ‘ਆਪ’ ਵਿਚਲੀ ਫੁੱਟ ਹੋਰ ਉਭਰਨ ਦੇ ਅਸਾਰ ਹਨ।

About Author

Punjab Mail USA

Punjab Mail USA

Related Articles

ads

Latest Category Posts

    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article