PUNJABMAILUSA.COM

ਖਹਿਰਾ ਵੱਲੋਂ ਸੰਗਰੂਰ ਤੋਂ ਭਗਵੰਤ ਮਾਨ ਖਿਲਾਫ ਚੋਣ ਲੜਨ ਦੀ ਤਿਆਰੀ!

ਖਹਿਰਾ ਵੱਲੋਂ ਸੰਗਰੂਰ ਤੋਂ ਭਗਵੰਤ ਮਾਨ ਖਿਲਾਫ ਚੋਣ ਲੜਨ ਦੀ ਤਿਆਰੀ!

ਖਹਿਰਾ ਵੱਲੋਂ ਸੰਗਰੂਰ ਤੋਂ ਭਗਵੰਤ ਮਾਨ ਖਿਲਾਫ ਚੋਣ ਲੜਨ ਦੀ ਤਿਆਰੀ!
January 09
21:14 2019

ਚੰਡੀਗੜ੍ਹ, 9 ਜਨਵਰੀ (ਪੰਜਾਬ ਮੇਲ)- ਦੋ ਦਿਨ ਪਹਿਲਾਂ ਹੋਂਦ ਵਿੱਚ ਆਈ ‘ਪੰਜਾਬੀ ਏਕਤਾ ਪਾਰਟੀ’ ਦੇ ਪ੍ਰਧਾਨ ਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਦੇ ਥੰਮ੍ਹ ਕਹੇ ਜਾਂਦੇ ਸੰਸਦ ਮੈਂਬਰ ਭਗਵੰਤ ਮਾਨ ਵਿਰੁੱਧ ਹੀ ਚੋਣ ਲੜਨ ਦਾ ਮਨ ਬਣਾ ਲਿਆ ਹੈ। ਗੱਲਬਾਤ ਦੌਰਾਨ ਸੁਖਪਾਲ ਖਹਿਰਾ ਨੇ ਕਿਹਾ ਕਿ ਉਹ ਬਠਿੰਡਾ ਜਾਂ ਸੰਗਰੂਰ ਤੋਂ ਲੋਕ ਸਭਾ ਚੋਣ ਲੜਨਗੇ। ਇਸ ਦੇ ਨਾਲ ਹੀ ਉਨ੍ਹਾਂ ਆਪਣੀ ਮਾਤ-ਪਾਰਟੀ ਕਾਂਗਰਸ ਦੀ ਸ਼ਲਾਘਾ ਕਰਦਿਆਂ ਉਸ ਨੂੰ ‘ਆਪ’ ਨਾਲੋਂ ਬਿਹਤਰ ਦੱਸਿਆ।
ਦੋਵਾਂ ਥਾਵਾਂ ‘ਤੇ ਭਗਵੰਤ ਮਾਨ ਤੇ ਹਰਸਿਮਰਤ ਕੌਰ ਬਾਦਲ ਜਿਹੇ ਵੱਡੇ ਚਿਹਰੇ ਹਨ ਤੇ ਖਹਿਰਾ ਨੇ ਦੋਵਾਂ ਵਿੱਚੋਂ ਕਿਸੇ ਇੱਕ ਨੂੰ ਚੁਣੌਤੀ ਦੇਣ ਦਾ ਮਨ ਬਣਾ ਲਿਆ ਹੈ। ਗੱਲਬਾਤ ਕਰਦਿਆਂ ਖਹਿਰਾ ਨੇ ਕਿਹਾ ਕਿ ਲੋਕ ਕਹਿੰਦੇ ਤਾਕਤਵਰ ਪਰਿਵਾਰ ਖ਼ਿਲਾਫ਼ ਖੜ੍ਹਨਾ ਚਾਹੀਦਾ ਹੈ, ਇਸ ਲਈ ਉਹ ਬਾਦਲ ਪਰਿਵਾਰ ਵਿਰੁੱਧ ਡਟਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਸੰਗਰੂਰ ਤੋਂ ਵੀ ਚੋਣ ਲੜ ਸਕਦੇ ਹਨ।
ਸੁਖਪਾਲ ਖਹਿਰਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਸਾਰੇ ਹਮਖਿਆਲੀ ਇੱਕ ਮੰਚ ‘ਤੇ ਹੋਣਗੇ। ਆਪਣੀ ਤੇ ਪਾਰਟੀ ਦੀ ਸਿਆਸੀ ਸਫ਼ਲਤਾ ਬਾਰੇ ਬੋਲਦਿਆਂ ਖਹਿਰਾ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਨੂੰ ਖਹਿਰਾ ਪਸੰਦ ਨਹੀਂ ਆਉਂਦਾ ਪਰ ਪੰਜਾਬ ਦੇ ਲੋਕ ਮੇਰੇ ਨਾਲ ਹਨ, ਇਸ ਲਈ ਉਹ ਆਸਵੰਦ ਹਨ। ‘ਆਪ’ ਦੇ ਹਮਖਿਆਲੀ ਵਿਧਾਇਕਾਂ ਦੇ ਉਨ੍ਹਾਂ ਨਾਲ ਆਉਣ ਬਾਰੇ ਖਹਿਰਾ ਨੇ ਕਿਹਾ ਕਿ ਅਸੀਂ ਨਹੀਂ ਚਾਹੁੰਦੇ ਸਾਡੇ ਵਿਧਾਇਕ ਅਸਤੀਫਾ ਦੇਣ ਤੇ ਵਿਰੋਧੀ ਧਿਰ ਦਾ ਦਰਜਾ ਅਕਾਲੀ ਦਲ ਨੂੰ ਜਾਣ ਦਾ ਮੌਕਾ ਮਿਲੇ।
ਖਹਿਰਾ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਸੰਦਰਭ ਵਿੱਚ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੀ ਮੀਟਿੰਗ ਜਲਦ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਟਕਸਾਲੀ ਕਦੇ ਵੀ ‘ਆਪ’ ਨਾਲ ਨਹੀਂ ਜਾਣਗੇ ਤੇ ਨਾ ਹੀ ਕੋਈ ਵੀ ਹੋਰ ਪਾਰਟੀ ‘ਆਪ’ ਨਾਲ ਗੱਠਜੋੜ ਕਰੇਗੀ। ਹਾਲਾਂਕਿ, ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਦਲ ਤੇ ਕਾਂਗਰਸ ਫਿਕਸਡ ਮੈਚ ਖੇਡ ਰਹੀਆਂ ਪਰ ਫਿਰ ਵੀ ‘ਆਪ’ ਨੂੰ ਮਾੜਾ ਕਿਹਾ।
ਉਨ੍ਹਾਂ ਕਿਹਾ ਕਿ ‘ਆਪ’ ਨਾਲੋਂ ਕਾਂਗਰਸ 100 ਦਰਜੇ ਚੰਗੀ ਹੈ। ਖਹਿਰਾ ਨੇ ਕਿਹਾ ਕਿ ਕੇਜਰੀਵਾਲ ਦੋਗਲਾ ਇਨਸਾਨ ਪਰ ਰਾਹੁਲ ਗਾਂਧੀ ਚੰਗੇ ਹਨ। ਪੰਜਾਬ ਦੇ ਲੀਡਰਾਂ ਵਿੱਚ ਵੀ ਖਹਿਰਾ ਨੂੰ ਕੈਪਟਨ ਅਮਰਿੰਦਰ ਸਿੰਘ ਹੀ ਪਸੰਦ ਆਏ। ਆਪਣੇ ‘ਸੱਜਰੇ ਵਿਰੋਧੀ’ ਭਗਵੰਤ ਮਾਨ ਨੂੰ ਖਹਿਰਾ ਚੰਗਾ ਨਹੀਂ ਸਮਝਦੇ ਤੇ ਕਹਿੰਦੇ ਹਨ ਕਿ ਭਗਵੰਤ ਨੂੰ ਤਮੀਜ਼ ਨਹੀਂ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਨੂੰ ਕਾਂਗਰਸ ‘ਚ ਅੱਵਲ ਦਰਜਾ ਮਿਲ ਸਕਦੀ ਹੈ, ਪਰ ਸਿੱਧੂ ਕਿਸੇ ਵੇਲੇ ਵੀ ਸਾਡੇ ਨਾਲ ਆ ਸਕਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article
    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

Read Full Article
    ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

Read Full Article
    ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

Read Full Article
    ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

Read Full Article
    ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

Read Full Article