PUNJABMAILUSA.COM

ਖਾਪ ਪੰਚਾਇਤਾਂ ਵੱਲੋਂ ਆਪਸੀ ਵਿਆਹਾਂ ਨੂੰ ਰੋਕਣ ਲਈ ਹਿੰਦੂ ਮੈਰਿਜ ਐਕਟ ਵਿੱਚ ਸੋਧ ਦੀ ਮੰਗ

ਖਾਪ ਪੰਚਾਇਤਾਂ ਵੱਲੋਂ ਆਪਸੀ ਵਿਆਹਾਂ ਨੂੰ ਰੋਕਣ ਲਈ ਹਿੰਦੂ ਮੈਰਿਜ ਐਕਟ ਵਿੱਚ ਸੋਧ ਦੀ ਮੰਗ

ਖਾਪ ਪੰਚਾਇਤਾਂ ਵੱਲੋਂ ਆਪਸੀ ਵਿਆਹਾਂ ਨੂੰ ਰੋਕਣ ਲਈ ਹਿੰਦੂ ਮੈਰਿਜ ਐਕਟ ਵਿੱਚ ਸੋਧ ਦੀ ਮੰਗ
August 13
07:10 2017

ਚੰਡੀਗੜ੍ਹ, 13 ਅਗਸਤ (ਪੰਜਾਬ ਮੇਲ)– ਖਾਪ ਪੰਚਾਇਤਾਂ ਨੇ ਇਕੋ ਪਿੰਡ ਤੇ ਇਕੋ ਗੋਤ ਦੇ ਲੋਕਾਂ ਦੇ ਆਪਸੀ ਵਿਆਹਾਂ ਨੂੰ ਰੋਕਣ ਲਈ ਹਿੰਦੂ ਮੈਰਿਜ ਐਕਟ ਵਿੱਚ ਸੋਧ ਕਰਨ ਦੀ ਮੰਗ ਕੀਤੀ ਹੈ। ਖਾਪ ਨੇ ਇਸ ਮਾਮਲੇ ਨੂੰ ਵਿਚਾਰਣ ਤੇ ਇਸ ਸਬੰਧੀ ਸਰਕਾਰ ’ਤੇ ਦਬਾਅ ਬਣਾਉਣ ਲਈ ਸਤੰਬਰ ਮਹੀਨੇ ਦੇ ਆਖਰੀ ਹਫਤੇ ਵਿੱਚ ਜੀਂਦ ਜ਼ਿਲ੍ਹੇ ’ਚ ਕੰਡੇਲਾ ਖਾਪ ਦੇ ਇਤਿਹਾਸਕ ਚੌਂਤਰੇ ’ਤੇ ਉੱਤਰ ਭਾਰਤ ਦੀਆਂ ਸਾਰੀਆਂ ਖਾਪ ਪੰਚਾਇਤਾਂ ਦੀ ਇਕ ਮੀਟਿੰਗ ਕਰਨ ਦਾ ਐਲਾਨ ਵੀ ਕੀਤਾ ਹੈ।
ਕੰਡੇਲਾ ਖਾਪ ਦੇ ਪ੍ਰਧਾਨ ਤੇ ਸਰਵ ਜਾਤਿ ਖਾਪ ਪੰਚਾਇਤ ਹਰਿਆਣਾ ਦੇ ਕੌਮੀ ਕਨਵੀਨਰ ਟੇਕ ਰਾਮ ਕੰਡੇਲਾ ਦੀ ਅਗਵਾਈ ਹੇਠ ਅੱਜ ਕੰਡੇਲਾ ਵਿਖੇ ਵੱਖ ਵੱਖ ਖਾਪ ਪੰਚਾਇਤਾਂ ਦੇ ਨੁਮਾਇੰਦੇ ਇਕੱਤਰ ਹੋਏ। ਇਸ ਦੌਰਾਨ ਸ੍ਰੀ ਕੰਡੇਲਾ ਨੇ ਕਿਹਾ ਕਿ ਇਕੋ ਗੋਤ ਅਤੇ ਅਜਿਹੇ ਪਿੰਡ ਜਿੱਥੇ ਜ਼ਿਆਦਾਤਰ ਇਕ ਹੀ ਗੋਤ ਦੇ ਲੋਕ ਹਨ, ਵਿਚਕਾਰ ਹੁੰਦੇ ਆਪਸੀ ਵਿਆਹ ਭਾਈਚਾਰਕ ਸਾਂਝ ਨੂੰ ਖ਼ਤਮ ਕਰ ਰਹੇ ਹਨ ਜੋ ਕਿ ਤਣਾਅ ਦਾ ਕਾਰਨ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਗਿਆਨਕ ਤੌਰ ’ਤੇ ਵੀ ਇਹ ਗੱਲ ਸਾਬਿਤ ਹੋ ਚੁੱਕੀ ਹੈ ਕਿ ਇਕ ਹੀ ਗੋਤ ਦੇ ਲੋਕਾਂ ਵਿੱਚ ਵਿਆਹ ਹੋਣ ਕਾਰਨ ਬੱਚੇ ਤੰਦਰੁਸਤ ਪੈਦਾ ਨਹੀਂ ਹੁੰਦੇ। ਉਨ੍ਹਾਂ ਕਿਹਾ ਕਿ ਕੰਡੇਲਾ ਖਾਪ ਪਹਿਲਾਂ ਵੀ ਸਮਾਜਿਕ ਮਾਮਲਿਆਂ ਵਿੱਚ ਸੁਧਾਰ ਸਬੰਧੀ ਕਦਮ ਚੁੱਕਦੀ ਰਹੀ ਹੈ ਅਤੇ ਹੁਣ ਹਾਲ ਹੀ ਵਿੱਚ ਇਸ ਵੱਲੋਂ ਲਏ ਗਏ ਫੈਸਲਿਆਂ ਵਿੱਚ ਵਿਆਹ ਸਮਾਗਮਾਂ ’ਚ ਡੀ.ਜੇ. ਚਲਾਉਣ ਤੇ ਗੋਲੀਆਂ ਚਲਾਉਣ ’ਤੇ ਪੂਰਨ ਪਾਬੰਦੀ ਦਾ ਫੈਸਲਾ ਸ਼ਾਮਲ ਹੈ। ਖਾਪ ਨੇ ਅੱਜ ਕਿਸੇ ਵਿਅਕਤੀ ਦੀ ਮੌਤ ’ਤੇ ਰੋਟੀ ਕਰਨ ’ਤੇ ਵੀ ਪਾਬੰਦੀ ਲਾ ਦਿੱਤੀ ਹੈ। ਇਸ ਤੋਂ ਇਲਾਵਾ ਸੋਗ ਦਾ ਸਮਾਂ ਵੀ 13 ਦਿਨਾਂ ਤੋਂ ਘਟਾ ਕੇ ਸੱਤ ਦਿਨ ਕਰ ਦਿੱਤਾ ਗਿਆ ਹੈ।
ਖਾਪ ਆਗੂਆਂ ਨੇ ਨੌਜਵਾਨ ਪੀੜ੍ਹੀ ਵਿੱਚ ਵੱਧ ਰਹੇ ਨਸ਼ੇ ਦੇ ਰੁਝਾਨ ਅਤੇ ਰਾਜ ਵਿੱਚ ਡਿੱਗ ਰਹੇ ਧਰਤੀ ਹੇਠਲੇ ਪਾਣੀ ਦੇ ਪੱਧਰ ’ਤੇ ਵੀ ਚਿੰਤਾ ਜ਼ਾਹਿਰ ਕੀਤੀ ਹੈ। ਉਨ੍ਹਾਂ ਕਿਹਾ ਕਿ ਸਤੰਬਰ ਵਿੱਚ ਹੋਣ ਵਾਲੀ ਮੀਟਿੰਗ ਵਿੱਚ ਇਨ੍ਹਾਂ ਮਸਲਿਆਂ ਬਾਰੇ ਵੀ ਚਰਚਾ ਕੀਤੀ ਜਾਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article
    ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

Read Full Article
    ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

Read Full Article