PUNJABMAILUSA.COM

ਖਾਲਸਾ ਦੀਵਾਨ ਦਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਅਕਾਲ ਤਖ਼ਤ ਵੱਲੋਂ ਤਲਬ

ਖਾਲਸਾ ਦੀਵਾਨ ਦਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਅਕਾਲ ਤਖ਼ਤ ਵੱਲੋਂ ਤਲਬ

ਖਾਲਸਾ ਦੀਵਾਨ ਦਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਅਕਾਲ ਤਖ਼ਤ ਵੱਲੋਂ ਤਲਬ
December 28
21:30 2017

ਅੰਮ੍ਰਿਤਸਰ, 28 ਦਸੰਬਰ (ਪੰਜਾਬ ਮੇਲ)- ਸਦੀ ਪੁਰਾਣੀ ਸਿੱਖ ਧਾਰਮਿਕ ਤੇ ਵਿਦਿਅਕ ਸੰਸਥਾ ਚੀਫ ਖ਼ਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਇਤਰਾਜ਼ਯੋਗ ਵੀਡੀਓ ਦਾ ਸਖ਼ਤ ਨੋਟਿਸ ਲੈਂਦਿਆਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਪ੍ਰਧਾਨ ਵਜੋਂ ਉਨ੍ਹਾਂ ਦੀਆਂ ਸਰਗਰਮੀਆਂ ਤੇ ਸੇਵਾਵਾਂ ’ਤੇ ਰੋਕ ਲਾ ਦਿੱਤੀ ਹੈ। ਜਥੇਦਾਰ ਨੇ ਸ੍ਰੀ ਚੱਢਾ ਨੂੰ ਆਪਣਾ ਪੱਖ ਰੱਖਣ ਲਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਤਲਬ ਕਰਨ ਦਾ ਵੀ ਆਦੇਸ਼ ਦਿੱਤਾ ਹੈ।
ਅੱਜ ਇਥੇ ਅਕਾਲ ਤਖ਼ਤ ਸਕੱਤਰੇਤ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਇਤਰਾਜ਼ਯੋਗ ਵੀਡੀਓ ਬਾਰੇ ਉਨ੍ਹਾਂ ਨੂੰ ਕਈ ਸ਼ਿਕਾਇਤਾਂ ਮਿਲੀਆਂ ਹਨ, ਜਿਨ੍ਹਾਂ ਨੂੰ ਧਿਆਨ ਵਿੱਚ ਰੱਖਦਿਆਂ ਅਕਾਲ ਤਖ਼ਤ ਨੇ ਸ੍ਰੀ ਚੱਢਾ ਦੀਆਂ ਸੇਵਾਵਾਂ ’ਤੇ ਤੁਰੰਤ ਰੋਕ ਲਾਉਣ ਲਈ ਆਦੇਸ਼ ਦਿੱਤੇ ਹਨ। ਸ੍ਰੀ ਚੱਢਾ ਦੇ ਕਿਸੇ ਧਾਰਮਿਕ ਮੰਚ ਤੋਂ ਬੋਲਣ ਸਮੇਤ ਦੀਵਾਨ ਨਾਲ ਸਬੰਧਤ ਹਰ ਤਰ੍ਹਾਂ ਦੀਆਂ ਸਰਗਰਮੀਆਂ ’ਤੇ ਰੋਕ ਲਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਪੰਜ ਸਿੰਘ ਸਾਹਿਬਾਨ ਦੀ ਹੋਣ ਵਾਲੀ ਇਕੱਤਰਤਾ ਵਿੱਚ ਵਿਚਾਰਿਆ ਜਾਵੇਗਾ। ਇਹ ਇਕੱਤਰਤਾ ਜਲਦੀ ਸੱਦੀ ਜਾ ਰਹੀ ਹੈ। ਇਸ ਇਕੱਤਰਤਾ ਵਿੱਚ ਸ੍ਰੀ ਚੱਢਾ ਨੂੰ ਆਪਣਾ ਪੱਖ ਰੱਖਣ ਲਈ ਤਲਬ ਕੀਤਾ ਗਿਆ ਹੈ। ਜਥੇਦਾਰ ਨੇ ਕਿਹਾ ਕਿ ਦੀਵਾਨ ਅਤੇ ਇਸ ਨਾਲ ਸਬੰਧਤ ਸਮੂਹ ਅਦਾਰਿਆਂ ਦਾ ਪ੍ਰਬੰਧ ਸੁਚਾਰੂ ਢੰਗ ਨਾਲ ਚਲਾਉਣ ਲਈ ਜਲਦੀ ਹੀ ਇਸ ਸਬੰਧੀ ਅਗਲਾ ਫ਼ੈਸਲਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਤਰਾਜ਼ਯੋਗ ਵੀਡੀਓ ਕਰਕੇ ਸਿੱਖ ਸੰਸਥਾ ਦੀ ਸਾਖ਼ ਨੂੰ ਢਾਹ ਲੱਗੀ ਹੈ।
ਦੂਜੇ ਪਾਸੇ ਪੁਲੀਸ ਨੇ ਸ੍ਰੀ ਚੱਢਾ ਖ਼ਿਲਾਫ਼ ਦਿੱਤੀ ਸ਼ਿਕਾਇਤ ’ਤੇ ਅੱਜ ਜਾਂਚ ਦੇ ਆਦੇਸ਼ ਦਿੱਤੇ ਹਨ। ਇਹ ਜਾਂਚ ਏਸੀਪੀ (ਕਰਾਈਮ) ਤੇਜਬੀਰ ਸਿੰਘ ਨੂੰ ਸੌਂਪੀ ਗਈ ਹੈ। ਪੁਲੀਸ ਕਮਿਸ਼ਨਰ ਐਸ. ਸ੍ਰੀਵਾਸਤਵ ਨੇ ਦੱਸਿਆ ਕਿ ਸ਼ਿਕਾਇਤ ਪੀੜਤ ਔਰਤ ਵੱਲੋਂ ਦਿੱਤੀ ਗਈ ਸੀ ਤੇ ਜਾਂਚ ਰਿਪੋਰਟ ਮਗਰੋਂ ਅਗਲੇਰੀ ਕਾਰਵਾਈ ਹੋਵੇਗੀ।
ਇਸ ਦੌਰਾਨ ਚੀਫ ਖਾਲਸਾ ਦੀਵਾਨ ਦੇ ਕਾਰਜਕਾਰੀ ਪ੍ਰਧਾਨ ਧਨਰਾਜ ਸਿੰਘ ਨੇ ਅੱਜ ਦੀਵਾਨ ਦੇ ਅਮਲੇ ਦੀ ਇਕ ਮੀਟਿੰਗ ਕੀਤੀ ਹੈ। ਉਨ੍ਹਾਂ ਅਮਲੇ ਨੂੰ ਬਿਨਾਂ ਕਿਸੇ ਡਰ ਦੇ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article