PUNJABMAILUSA.COM

ਖਾਲਸਾ ਸਾਜਣਾ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਖਾਲਸਾ ਸਾਜਣਾ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਖਾਲਸਾ ਸਾਜਣਾ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ
April 14
17:45 2019

ਸੁੰਦਰ ਦੀਪਮਾਲਾ ਤੇ ਆਤਿਸ਼ਬਾਜ਼ੀ ਬਣੀ ਖਿੱਚ ਦਾ ਕੇਂਦਰ
ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਮੇਲ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਖਾਲਸਾ ਪੰਥ ਦਾ ਸਾਜਣਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਲੱਖਾਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜ ਕੇ ਜਿਥੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ, ਉਥੇ ਹੀ ਪਾਵਨ ਸਰੋਵਰ ਵਿਚ ਇਸ਼ਨਾਨ ਕਰਕੇ ਆਪਣੀ ਸ਼ਰਧਾ ਪ੍ਰਗਟਾਈ। ਦੂਰ-ਦੁਰਾਡੋਂ ਤੋਂ ਪੁੱਜੀ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਾਲ-ਨਾਲ ਸ੍ਰੀ ਅਕਾਲ ਤਖ਼ਤ ਸਾਹਿਬ, ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ, ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਸਮੇਤ ਹੋਰਨਾਂ ਅਸਥਾਨਾਂ ਦੇ ਦਰਸ਼ਨ ਦੀਦਾਰ ਵੀ ਕੀਤੇ। ਖ਼ਾਲਸਾ ਸਾਜਣਾ ਦਿਵਸ ਨੂੰ ਮੁੱਖ ਰੱਖਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਇਥੇ ਸਥਿਤ ਹੋਰ ਸਥਾਨਾਂ ’ਤੇ ਖੂਬਸੂਰਤ ਦੀਪਮਾਲਾ ਕੀਤੀ ਗਈ। ਇਸੇ ਦੌਰਾਨ ਰਹਰਾਸਿ ਸਾਹਿਬ ਦੇ ਪਾਠ ਮਗਰੋਂ ਆਤਿਸ਼ਬਾਜ਼ੀ ਵੀ ਚਲਾਈ ਗਈ। ਸ੍ਰੀ ਦਰਬਾਰ ਸਾਹਿਬ ਵੱਲੋਂ ਬੀਤੇ ਕੱਲ੍ਹ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਲਗਾਤਾਰ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸਿੱਖ ਕੌਮ ਦੇ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰਾਂ ਅਤੇ ਕਥਾਵਾਚਕਾਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਜੋੜਿਆ। ਇਸ ਇਤਿਹਾਸਕ ਦਿਹਾੜੇ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੀਤੇ ਕੱਲ੍ਹ ਤੋਂ ਚੱਲ ਰਹੇ ਅੰਮ੍ਰਿਤ ਸੰਚਾਰ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਅੰਮ੍ਰਿਤਪਾਨ ਕਰਕੇ ਗੁਰੂ ਦੀਆਂ ਖ਼ੁਸ਼ੀਆਂ ਹਾਸਲ ਕੀਤੀਆਂ। ਇਸ ਮੌਕੇ ਸ੍ਰੀ ਗੁਰੂ ਰਾਮਦਾਸ ਲੰਗਰ ਤੋਂ ਇਲਾਵਾ ਸਭਾ-ਸੁਸਾਇਟੀਆਂ ਤੇ ਸੰਗਤਾਂ ਵੱਲੋਂ ਵੀ ਲੰਗਰਾਂ ਦੀ ਸੇਵਾ ਕੀਤੀ ਗਈ। ਸ੍ਰੀ ਦਰਬਾਰ ਸਾਹਿਬ ਵੱਲੋਂ ਸੰਗਤਾਂ ਦੀ ਵੱਡੀ ਆਮਦ ਨੂੰ ਮੁੱਖ ਰੱਖਦਿਆਂ ਬੇਹਤਰ ਪ੍ਰਬੰਧਾਂ ਦੀ ਵਿਵਸਥਾ ਕੀਤੀ ਗਈ। ਇਥੇ ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਭਲੇ 15 ਅਪ੍ਰੈਲ ਤੱਕ ਜਾਰੀ ਰਹਿਣਗੇ।

About Author

Punjab Mail USA

Punjab Mail USA

Related Articles

ads

Latest Category Posts

    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article
    ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

Read Full Article
    ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

Read Full Article