PUNJABMAILUSA.COM

ਖਾਲਿਸਤਾਨੀਆਂ ਨੂੰ ਫੰਡ ਕਰ ਰਹੇ ਹਨ ਕੈਨੇਡਾ ਦੇ ਗਰਮ ਖਿਆਲੀ : ਕੈਪਟਨ

ਖਾਲਿਸਤਾਨੀਆਂ ਨੂੰ ਫੰਡ ਕਰ ਰਹੇ ਹਨ ਕੈਨੇਡਾ ਦੇ ਗਰਮ ਖਿਆਲੀ : ਕੈਪਟਨ

ਖਾਲਿਸਤਾਨੀਆਂ ਨੂੰ ਫੰਡ ਕਰ ਰਹੇ ਹਨ ਕੈਨੇਡਾ ਦੇ ਗਰਮ ਖਿਆਲੀ : ਕੈਪਟਨ
February 21
12:35 2018

ਅੰਮ੍ਰਿਤਸਰ, 21 ਫਰਵਰੀ (ਪੰਜਾਬ ਮੇਲ)-ਜਸਟਿਨ ਟਰੂਡੋ ਦੀ ਪੰਜਾਬ ਫੇਰੀ ਨੂੰ ਲੈ ਕੇ ਪਿਛਲੇ ਕਾਫੀ ਸਮੇਂ ਤੋਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁਲਾਕਾਤ ਕਰਨ ਲਈ ਹਾਮੀ ਨਹੀਂ ਭਰੀ ਗਈ ਸੀ। ਪਰ ਜਸਟਿਨ ਟਰੂਡੋ ਦੇ ਅੰਮ੍ਰਿਤਸਰ ਆਉਣ ਤੋਂ ਦੋ ਦਿਨ ਪਹਿਲਾਂ ਹੀ ਕੈਪਟਨ ਅਮਰਿੰਦਰ ਨੇ ਟਰੂਡੋ ਨੂੰ ਮਿਲਣ ਦਾ ਐਲਾਨ ਕਰ ਦਿੱਤਾ ਸੀ।
ਇਹ ਮੀਟਿੰਗ 20 ਮਿੰਟਾਂ ਲਈ ਨਿਸ਼ਚਿਤ ਹੋਈ ਸੀ। ਪਰ ਇਹ ਮੀਟਿੰਗ 40 ਮਿੰਟ ਤੱਕ ਲਗਾਤਾਰ ਚੱਲੀ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਤੇ ਜਸਟਿਨ ਟਰੂਡੋ ਨੇ ਬਹੁਤ ਸਾਰੇ ਅਹਿਮ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ। ਇਸ ਮੀਟਿੰਗ ਤੋਂ ਬਾਅਦ ਜਸਟਿਨ ਟਰੂਡੋ ਆਪਣੀ ਟੀਮ ਨਾਲ ਦਿੱਲੀ ਲਈ ਰਵਾਨਾ ਹੋ ਗਏ।
ਮੁਲਾਕਾਤ ਤੋਂ ਬਾਅਦ ਕੈਪਟਨ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਵਿਚ ਵੱਖਵਾਦੀ ਤਾਕਤਾਂ ਨੂੰ ਉਤਸ਼ਾਹਿਤ ਕਰਨ ਲਈ ਵਿਦੇਸ਼ਾਂ ਤੋਂ ਫੰਡਿੰਗ ਹੋ ਰਹੀ ਹੈ ਅਤੇ ਫੰਡਿੰਗ ਕਰਨ ਵਾਲਿਆਂ ਵਿਚ ਕੈਨੇਡਾ ਦੇ ਗਰਮਖਿਆਲੀ ਸਿੱਖ ਵੀ ਸ਼ਾਮਿਲ ਹਨ। ਕੈਪਟਨ ਨੇ ਕਿਹਾ ਕਿ ਉਨ੍ਹਾਂ ਇਹ ਮੁੱਦਾ ਜਸਟਿਨ ਟਰੂਡੋ ਦੇ ਸਾਹਮਣੇ ਚੁੱਕਿਆ ਹੈ, ਜਸਟਿਨ ਟਰੂਡੋ ਨੇ ਉਨ੍ਹਾਂ ਨੂੰ ਇਸ ਮਾਮਲੇ ਵਿਚ ਸਹਿਯੋਗ ਕਰਨ ਦੀ ਗੱਲ ਵੀ ਆਖੀ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਵਿਚ ਹੋਈਆਂ ਹਿੰਦੂ ਆਗੂਆਂ ਦੀਆਂ ਹੱਤਿਆਵਾਂ ਦੀ ਐੱਨ.ਆਈ.ਏ. ਵਲੋਂ ਜਾਂਚ ਦੇ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਪੰਜਾਬ ਵਿਚ ਵੱਖਵਾਦੀ ਤਾਕਤਾਂ ਨੂੰ ਹੁਲਾਰਾ ਦੇਣ ਲਈ ਵਿਦੇਸ਼ਾਂ ਤੋਂ ਫੰਡਿੰਗ ਹੋ ਰਹੀ ਹੈ। ਵੱਖਵਾਦੀ ਸਮਰਥਕਾਂ ਨੂੰ ਫੰਡ ਦੇਣ ਵਿਚ ਯੂ.ਕੇ., ਅਮਰੀਕਾ ਤੋਂ ਇਲਾਵਾ ਕੈਨੇਡਾ ਦੇ ਗਰਮਖਿਆਲੀ ਅਤੇ ਖਾਲਿਸਤਾਨੀ ਸਮਰਥਕ ਵੀ ਸ਼ਾਮਿਲ ਹਨ।
ਕਾਬਲੇਗੌਰ ਹੈ ਕਿ ਸਤੰਬਰ 2017 ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਸਟਿਨ ਟਰੂਡੋ ਨਾਲ ਹੋਈ ਮੁਲਾਕਾਤ ਦੌਰਾਨ ਵੀ ਖਾਲਿਸਤਾਨ ਦਾ ਮੁੱਦਾ ਚੁੱਕਿਆ ਸੀ। ਜਸਟਿਨ ਟਰੂਡੋ ਦੀ ਕੈਬਨਿਟ ਵਿਚ ਚਾਰ ਸਿੱਖ ਮੰਤਰੀ ਸ਼ਾਮਿਲ ਹਨ ਅਤੇ ਇਨ੍ਹਾਂ ਵਿਚੋਂ ਹਰਜੀਤ ਸਿੰਘ ਸੱਜਣ ‘ਤੇ ਖਾਲਿਸਤਾਨੀਆਂ ਪ੍ਰਤੀ ਨਰਮ ਰਵੱਈਆ ਰੱਖਣ ਦਾ ਦੋਸ਼ ਲੱਗਦੇ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਹਰਜੀਤ ਸੱਜਣ ‘ਤੇ ਖਾਲਿਸਤਾਨ ਦਾ ਦੋਸ਼ ਲਗਾ ਕੇ ਹੀ ਉਨ੍ਹਾਂ ਨਾਲ ਮੁਲਾਕਾਤ ਕਰਨ ਤੋਂ ਇਨਕਾਰ ਕੀਤਾ ਸੀ। ਜਸਟਿਨ ਟਰੂਡੋ ਵਲੋਂ ਖਾਲਸਾ ਡੇਅ ਪਰੇਡ ਦੌਰਾਨ ਗਰਮ ਖਿਆਲੀਆਂ ਦੇ ਮੰਚ ‘ਤੇ ਜਾਣਾ ਵੀ ਭਾਰਤ ਵਿਚ ਮੁੱਦਾ ਬਣ ਗਿਆ ਸੀ।
ਕੈਪਟਨ ਨੇ ਜਸਟਿਨ ਟਰੂਡੋ ਪੰਜਾਬ ‘ਚ ਨਿਵੇਸ਼ ਕਰਨ ਦੀ ਅਪੀਲ ਕੀਤੀ। ਮੀਟਿੰਗ ਦੌਰਾਨ ਵਿਦਿਆਰਥੀਆਂ ਦੇ ਆਦਾਨ-ਪ੍ਰਦਾਨ ‘ਤੇ ਵੀ ਚਰਚਾ ਹੋਈ। ਜਦੋਂ ਕੈਪਟਨ ਅਮਰਿੰਦਰ ਸਿੰਘ ਨੂੰ ਪੁੱਛਿਆ ਕਿ ਟਰੂਡੋ ਨੇ ਤੁਹਾਨੂੰ ਕੈਨੇਡਾ ਆਉਣ ਦਾ ਸੱਦਾ ਦਿੱਤਾ ਹੈ। ਤਾਂ ਉਨ੍ਹਾਂ ਨੇ ਕਿਹਾ ਕਿ ਹਾਂ, ਹਾਂ । ਮੈਨੂੰ ਸੱਦਾ ਦਿੱਤਾ ਹੈ ਤੇ ਮੈਂ ਜ਼ਰੂਰ ਜਾਵਾਂਗਾ।
ਜ਼ਿਕਰਯੋਗ ਹੈ ਕਿ ਇਸ ਮੀਟਿੰਗ ਤੋਂ 1 ਦਿਨ ਪਹਿਲਾਂ ਹੀ ਜਸਟਿਨ ਟਰੂਡੋ ਨੇ ਕਿਹਾ ਸੀ ਕਿ ਉਹ ਅਖੰਡ ਭਾਰਤ ਵਿਚ ਵਿਸ਼ਵਾਸ ਰੱਖਦੇ ਹਨ।
ਇਸ ਮੀਟਿੰਗ ਵਿਚ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ, ਅਮਰਜੀਤ ਸਿੰਘ ਸੋਹੀ, ਨਵਦੀਪ ਸਿੰਘ ਬੈਂਸ ਅਤੇ ਹੋਰ ਕੈਨੇਡੀਅਨ ਆਗੂ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਹਰਜੀਤ ਸਿੰਘ ਸੱਜਣ ਦੇ ਪਿਛਲੇ ਸਮੇਂ ‘ਚ ਪੰਜਾਬ ਦੌਰੇ ਦੌਰਾਨ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਕਿਉਂਕਿ ਕੈਪਟਨ ਦਾ ਕਹਿਣਾ ਸੀ ਕਿ ਹਰਜੀਤ ਸਿੰਘ ਸੱਜਣ ਅਤੇ ਹੋਰ ਕੈਨੇਡੀਅਨ ਮੰਤਰੀ ਗਰਮਦਲੀਆਂ ਨੂੰ ਹਮਾਇਤ ਕਰਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article