PUNJABMAILUSA.COM

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਦੇ ਨਿਰਦੇਸ਼ਾਂ ‘ਤੇ ਸੂਬੇ ਵਿੱਚ ਵੱਖ-ਵੱਖ ਥਾਂਈਂ ਛਾਪੇਮਾਰੀ

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਦੇ ਨਿਰਦੇਸ਼ਾਂ ‘ਤੇ ਸੂਬੇ ਵਿੱਚ ਵੱਖ-ਵੱਖ ਥਾਂਈਂ ਛਾਪੇਮਾਰੀ

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਦੇ ਨਿਰਦੇਸ਼ਾਂ ‘ਤੇ ਸੂਬੇ ਵਿੱਚ ਵੱਖ-ਵੱਖ ਥਾਂਈਂ ਛਾਪੇਮਾਰੀ
July 21
17:23 2018

ਲੀਗਲ ਮੈਟ੍ਰੋਲੋਜੀ ਵਿੰਗ ਵੱਲੋਂ 30 ਮਾਮਲੇ ਦਰਜ, 2,47,000 ਦੀ ਲਗਾਈ ਕੰਪਾਊਂਡਿੰਗ ਫੀਸ
ਬੱਸ ਅੱਡਿਆਂ, ਰੇਲਵੇਂ ਸਟੇਸ਼ਨਾਂ ‘ਤੇ ਦੁਕਾਨਦਾਰਾਂ ਵੱਲੋਂ ਗਾਹਕਾਂ ਤੋਂ ਵੱਧ ਕੀਮਤ ‘ਤੇ ਵਸੂਲੇ ਜਾਂਦੇ ਭਾਅ ਸਬੰਧੀ ਸ਼ਿਕਾਇਤਾਂ ‘ਤੇ ਕਾਰਵਾਈ ਕੀਤੀ
ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਭਵਿੱਖ ਵਿੱਚ ਵੀ ਛਾਪੇਮਾਰੀਆਂ ਜਾਰੀ ਰਹਿਣਗੀਆਂ: ਭਾਰਤ ਭੂਸ਼ਣ ਆਸ਼ੂ
ਚੰਡੀਗੜ੍ਹ, 21 ਜੁਲਾਈ (ਪੰਜਾਬ ਮੇਲ)- ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਦੇ ਦਿਸ਼ਾਂ ਨਿਰਦੇਸ਼ਾਂ ‘ਤੇ ਵਿਭਾਗ ਦੇ ਲੀਗਲ ਮੈਟ੍ਰੋਲੋਜੀ ਵਿੰਗ ਵੱਲੋਂ ਵੱਡੇ ਪੱਧਰ ‘ਤੇ ਵੱਖ-ਵੱਖ ਥਾਂਈਂ ਛਾਪੇਮਾਰੀ ਕੀਤੀ ਗਈ। ਲੀਗਲ ਮੈਟ੍ਰੋਲੋਜੀ ਵਿੰਗ ਵੱਲੋਂ ਅੱਜ ਤੇ ਕੱਲ੍ਹ ਦੋ ਦਿਨਾਂ ਅੰਦਰ ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ ਅਤੇ ਸੜਕ-ਕੰਢੇ ਖੁੱਲ੍ਹੇ ਢਾਬਿਆਂ ‘ਤੇ ਅਚਨਚੇਤੀ ਛਾਪੇ ਮਾਰ ਕੇ ਚੈਕਿੰਗ ਕੀਤੀਆਂ ਗਈਆਂ। ਇਨ੍ਹਾਂ ਛਾਪੇਮਾਰੀਆਂ ਦੌਰਾਨ ਵਿੰਗ ਵੱਲੋਂ 30 ਮਾਮਲੇ ਦਰਜ ਕੀਤੇ ਗਏ ਅਤੇ ਚਲਾਨਾਂ ਤੋਂ 2,47,000 ਰੁਪਏ ਦੀ ਕੰਪਾਊਂਡਿੰਗ ਫੀਸ ਇਕੱਤਰ ਹੋਵਗੀ।
ਇਨ੍ਹਾਂ ਛਾਪੇਮਾਰੀਆਂ ਦੌਰਾਨ ਲੀਗਲ ਮੈਟ੍ਰੋਲੋਜੀ ਦੇ ਇੰਸਪੈਕਟਰਾਂ ਅਤੇ ਸਟਾਫ ਦੀਆਂ ਟੀਮਾਂ ਵੱਲੋਂ ਕਈ ਥਾਵਾਂ ‘ਤੇ ਐਮ.ਆਰ.ਪੀ ਨਾਲ ਛੇੜ-ਛਾੜ, ਮੁੱਲ ਨਾਲੋਂ ਵੱਧ ਪੈਸੇ ਲੈਣ, ਘੱਟ ਤੋਲਣ ਆਦਿ ਵਰਗੀਆਂ ਕਈਆਂ ਕਿਸਮ ਦੀਆਂ ਬੇਨਿਯਮੀਆਂ ਪਾਈਆਂ ਗਈਆਂ। ਚੈਕਿੰਗ ਦੌਰਾਨ ਹੁਣ ਤੱਕ ਕੁੱਲ 149 ਨਿਰੀਖਣ ਕੀਤੇ ਜਾ ਚੁੱਕੇ ਹਨ ਅਤੇ ਲੀਗਲ ਮੈਟ੍ਰੋਲੋਜੀ ਐਕਟ ਤੇ ਰੂਲਜ਼ ਦੀਆਂ ਵੱਖ-ਵੱਖ ਧਾਰਾਵਾਂ ਤਹਿਤ 30 ਮਾਮਲੇ ਵੀ ਦਰਜ ਕੀਤੇ ਗਏ। ਇਨ੍ਹਾਂ ਮਾਮਲਿਆਂ ਵਿੱਚ 22 ਮਾਮਲੇ ਨਿਸ਼ਚਤ ਮੁੱਲ ਤੋਂ ਵੱਧ ਪੈਸੇ ਮੰਗਣ, 2 ਮਾਮਲੇ ਖਾਧ-ਪਦਾਰਥਾਂ ਦੇ ਪੈਕਟਾਂ ਉੱਪਰ ਉਤਪਾਦ ਦੀ ਅਸਲ ਮਾਤਰਾ, ਐਮ.ਆਰ.ਪੀ., ਮੈਨੂਫੈਕਚਰਿੰਗ ਦੀ ਮਿਤੀ, ਐਕਸਪਾਇਰੀ (ਉਤਪਾਦ ਦੀ ਮਿਆਦ ਮਿਤੀ) ਆਦਿ ਵਰਗੀਆਂ ਜ਼ਰੂਰੀ ਜਾਣਕਾਰੀਆਂ ਦੀ ਅਣਹੋਂਦ ਦੇ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਛੇ ਮਾਮਲੇ ਬਿਨਾਂ ਜਾਂਚ-ਪੜਤਾਲ ਤੋਂ ਵਰਤੇ ਜਾਂਦੇ ਤੋਲ ਜਿਵੇਂ ਬਿਨਾਂ ਮੋਹਰਾਂ ਲੱਗੇ ਵੱਟੇ ਆਦਿ ਦੇ ਵੀ ਸਾਹਮਣੇ ਆਏ। ਲੀਗਲ ਮੈਟ੍ਰੋਲੋਜੀ ਵੱਲੋਂ ਕੀਤੀਆਂ ਛਾਪੇਮਾਰੀਆਂ ਦੌਰਾਨ ਕੀਤੇ ਚਲਾਨਾਂ ਤੋਂ 2,47,000 ਰੁਪਏ ਦੀ ਕੰਪਾਊਂਡਿੰਗ ਫੀਸ ਇਕੱਤਰ ਹੋਵੇਗੀ।
ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਆਸ਼ੂ ਨੇ ਕਿਹਾ ਕਿ ਇਹ ਛਾਪੇਮਾਰੀਆਂ ਲੋਕਾਂ ਵੱਲੋਂ ਬੱਸ ਅੱਡਿਆਂ ਤੇ ਰੇਲਵੇ ਸਟੇਸ਼ਨਾਂ ‘ਤੇ ਪਾਣੀ ਦੀਆਂ ਬੋਤਲਾਂ, ਖਾਧ-ਪਦਾਰਥਾਂ ਦੇ ਮੁੱਲ ਨਾਲੋਂ ਵੱਧ ਮੰਗਣ ਆਦਿ ਸਬੰਧੀ ਮਿਲੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਕੀਤੀਆਂ ਗਈਆਂ। ਉਨ੍ਹਾਂ ਕਿਹਾ, ”ਅਜਿਹੀਆਂ ਅਚਨਚੇਤ ਪੜਤਾਲਾਂ ਤੇ ਛਾਪੇਮਾਰੀਆਂ ਭਵਿੱਖ ਵਿੱਚ ਵੀ ਨਿਰੰਤਰ ਰੂਪ ਵਿੱਚ ਜਾਰੀ ਰਹਿਣਗੀ ਤਾਂ ਜੋ ਆਮ ਜਨਤਾ ਨੂੰ ਅਜਿਹੀ ਧੋਖਾਧੜੀ ਤੇ ਧਾਂਦਲੀਆਂ ਤੋਂ ਬਚਾਇਆ ਜਾ ਸਕੇ।” ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਾਹਮਣੇ ਆਉਣ ‘ਤੇ ਦੁਕਾਨਦਾਰਾਂ ਵੱਲੋਂ ਕੀਤੀ ਜਾ ਰਹੀ ਕਿਸੇ ਵੀ ਕਿਸਮ ਦੀ ਬੇਨਿਯਮੀ ਜਿਵੇਂ ਮੁੱਲ ਨਾਲੋਂ ਵੱਧ ਪੈਸੇ ਮੰਗਣਾ, ਘੱਟ ਤੋਲਣਾ ਜਾਂ ਮਾਪਣਾ ਅਤੇ ਘਟੀਆ ਕਿਸਮ ਦੀ ਪੈਕਿੰਗ ਆਦਿ ਸਬੰਧੀ ਸ਼ਿਕਾਇਤ ਦਰਜ ਕਰਵਾਉਣ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article