ਖੇਤੀਬਾੜੀ ਲਈ ਕਰਜ਼ੇ ਲੈਣ ਵਾਲੇ ਕਿਸਾਨਾਂ ਨੂੰ ਨਹੀਂ ਮਿਲੇਗੀ ਰਾਹਤ : ਵਿੱਤ ਮੰਤਰਾਲਾ

73
Share

ਨਵੀਂ ਦਿੱਲੀ, 30 ਅਕਤੂਬਰ (ਪੰਜਾਬ ਮੇਲ)- ਵਿੱਤ ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਖੇਤੀਬਾੜੀ ਅਤੇ ਇਸ ਨਾਲ ਸਬੰਧਤ ਗਤੀਵਿਧੀਆਂ ਲਈ ਲਏ ਹੋਏ ਕਰਜ਼ੇ ਪਿਛਲੇ ਹਫ਼ਤੇ ਸਰਕਾਰ ਦੁਆਰਾ ਐਲਾਨੇ ਵਿਆਜ ‘ਤੇ ਵਿਆਜ ਮੁਆਫ਼ੀ ਦੇ ਯੋਗ ਨਹੀਂ ਹਨ। ਇਸ ਤੋਂ ਸਪੱਸ਼ਟ ਹੈ ਕਿ ਜਿਨ੍ਹਾਂ ਨੇ ਖੇਤੀ ਕੰਮਾਂ ਜਾਂ ਟਰੈਕਟਰਾਂ ਜਾਂ ਹੋਰ ਸੰਦਾਂ ਲਈ ਕਰਜ਼ੇ ਲਏ ਹਨ, ਉਹ ਹਾਲ ਹੀ ਵਿਚ ਦਿੱਤੀ ਰਾਹਤ ਦੇ ਘੇਰੇ ਵਿਚੋਂ ਬਾਹਰ ਹਨ। ਸਰਕਾਰ ਨੇ ਕਿਹਾ ਸੀ ਕਿ ਉਸ ਨੇ ਦੋ ਕਰੋੜ ਰੁਪਏ ਤੱਕ ਦੇ ਕਰਜ਼ਿਆਂ ‘ਤੇ ਵਿਆਜ ‘ਤੇ ਵਿਆਜ ਮੁਆਫ਼ ਕਰ ਦਿੱਤਾ ਹੈ। ਪਰ ਹੁਣ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਰਾਹਤ ਖੇਤੀਬਾੜੀ ਜਾਂ ਟਰੈਕਟਰਾਂ ਲਈ ਕਰਜ਼ਿਆਂ ਉਪਰ ਲਾਗੂ ਨਹੀਂ ਹੋਵੇਗੀ।


Share