ਖੇਤੀ ਕਾਨੂੰਨਾਂ ਖਿਲਾਫ ਸਿੰਘੂ ਬਾਰਡਰ ’ਤੇ ਭੁੱਖ ਹੜਤਾਲੀਆਂ ’ਚ ਬੀਬੀਆਂ ਵੀ ਸ਼ਾਮਲ

78
Share

ਨਵੀਂ ਦਿੱਲੀ, 26 ਦਸੰਬਰ (ਪੰਜਾਬ ਮੇਲ)- ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਦੀ ਲੜੀਵਾਰ ਭੁੱਖ ਹੜਤਾਲ ਜਾਰੀ ਹੈ। ਸਿੰਘੂ ਬਾਰਡਰ ’ਤੇ ਰੋਜ਼ 11 ਕਿਸਾਨ 24 ਘੰਟਿਆਂ ਲਈ ਭੁੱਖ ਹੜਤਾਲ ’ਤੇ ਬੈਠਦੇ ਹਨ। ਹੁਣ ਇਸ ਵਿੱਚ ਬੀਬੀਆਂ ਵੀ ਸ਼ਾਮਲ ਹੋ ਰਹੀਆਂ ਹਨ। ਬੀਬੀਆਂ ਦਾ ਕਹਿਣਾ ਹੈ ਕਿ ਉਹ ਸੰਘਰਸ਼ ’ਚ ਪਿੱਛੇ ਨਹੀਂ ਹਟਣਗੀਆਂ ਤੇ ਹਰ ਮੁਸ਼ਕਲ ਦਾ ਸਾਹਮਣਾ ਦਲੇਰੀ ਨਾਲ ਕਰਨਗੀਆਂ।

Share