ਖੇਤੀ ਕਾਨੂੰਨਾਂ ਦੀ ਵਾਪਸੀ ਤਕ ਕਿਸਾਨੀ ਅੰਦੋਲਨ ਜਾਰੀ ਰਹੇਗਾ : ਟਿਕੈਤ

62
Share

ਨਵੀਂ ਦਿੱਲੀ, 14 ਜਨਵਰੀ (ਪੰਜਾਬ ਮੇਲ)- ਕੇਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀ ਸਰਹੱਦ ’ਤੇ ਕਿਸਾਨਾਂ ਦਾ ਅੰਦੋਲਨ 50ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਇਸੇ ਦੌਰਾਨ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਇਨਕਾਰੀ ਹੈ। ਇਸ ਸਬੰਧ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਸਰਕਾਰ ਦੇ ਅੜੀਅਲ ਰਵੱਈਏ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਸੱਤਾ ਵਿੱਚ ਪੰਜ ਸਾਲ ਰਹਿ ਸਕਦੀ ਹੈ ਤਾਂ ਕਿਸਾਨਾਂ ਦਾ ਅੰਦੋਲਨ ਪੰਜ ਸਾਲ ਕਿਉਂ ਨਹੀਂ ਚੱਲ ਸਕਦਾ। ਉਹ ਇਥੇ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰ ਵੱਲੋਂ ਕਿਸਾਨੀ ਅੰਦੋਲਨ ਦੀ ਮਿਆਦ ਬਾਰੇ ਪੁੱਛੇ ਸਵਾਲ ਦਾ ਜਵਾਬ ਦੇ ਰਹੇ ਸਨ। ਉਨ੍ਹਾਂ ਕਿਹਾ ਕਿ ਉਹ ਸੁਪਰੀਮ ਕੋਸਟ ਦੇ ਫੈਸਲੇ ਦਾ ਸਵਾਗਤ ਕਰਦੇ ਹਨ ਪਰ ਅਦਾਲਤ ਵੱਲੋਂ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਬਣਾਈ ਗਈ ਕਮੇਟੀ ਤੋਂ ਖੁਸ਼ ਨਹੀਂ ਹਨ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੀ ਵਾਪਸੀ ਤਕ ਕਿਸਾਨੀ ਅੰਦੋਲਨ ਜਾਰੀ ਰਹੇਗਾ।


Share