ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਭਾਜਪਾ ਦੇ ਐੱਸ.ਸੀ. ਮੋਰਚਾ ਪੰਜਾਬ ਦੀ ਸਕੱਤਰ ਵੱਲੋਂ ਅਸਤੀਫ਼ਾ

286
Share

ਬਠਿੰਡਾ, 4 ਨਵੰਬਰ (ਪੰਜਾਬ ਮੇਲ)- ਖੇਤੀ ਕਾਨੂੰਨਾਂ ਅਤੇ ਦਲਿਤ ਭਾਈਚਾਰੇ ਵਿਰੁੱਧ ਹੋ ਰਹੇ ਅੱਤਿਆਚਾਰ ਤੋਂ ਦੁਖੀ ਭਾਜਪਾ ਦੀ ਸਾਬਕਾ ਕੌਂਸਲਰ ਅਤੇ ਐੱਸ.ਸੀ. ਮੋਰਚਾ ਪੰਜਾਬ ਦੀ ਸਕੱਤਰ ਅੰਜਨਾ ਰਾਣੀ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅੰਜਨਾ ਰਾਣੀ ਨੇ ਕਿਹਾ ਕਿ ਭਾਜਪਾ ਨੇ ਖੇਤੀ ਸਬੰਧੀ ਕਾਨੂੰਨ ਅਤੇ ਪਰਾਲੀ ਸਬੰਧੀ ਆਰਡੀਨੈਂਸ ਪਾਸ ਕਰਕੇ ਕਿਸਾਨਾਂ ਦੇ ਨਾਲ-ਨਾਲ ਦਲਿਤ ਮਜ਼ਦੂਰਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਦੇਸ਼ ਭਰ ਵਿਚ ਦਲਿਤਾਂ ‘ਤੇ ਅੱਤਿਆਚਾਰ ਲਗਾਤਾਰ ਵਧ ਰਹੇ ਹਨ ਪਰ ਕੇਂਦਰ ਸਰਕਾਰ ਇਸ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ। ਇਸ ਵਜ੍ਹਾ ਕਰਕੇ ਉਹ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਹੀ ਹੈ। ਉਸ ਨੇ ਇਹ ਵੀ ਕਿਹਾ ਕਿ ਉਹ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਕਿਸਾਨਾਂ ਦੇ ਹਿੱਤਾਂ ਵਿਚ ਦਿੱਤੇ ਅਸਤੀਫੇ ਦੀ ਹਮਾਇਤ ਕਰਦੀ ਹੈ।


Share