ਖੇਤੀ ਕਾਨੂੰਨ: ਕਿਸਾਨਾਂ ਤੇ ਸਰਕਾਰ ਦਰਮਿਆਨ 9ਵੇਂ ਗੇੜ ਦੀ ਗੱਲਬਾਤ ਰਹੀ ਬੇਨਤੀਜਾ

104
Share

-ਅਗਲੀ ਮੀਟਿੰਗ 19 ਨੂੰ
ਨਵੀਂ ਦਿੱਲੀ, 15 ਜਨਵਰੀ (ਪੰਜਾਬ ਮੇਲ)- ਤਿੰਨ ਖੇਤੀ ਕਾਨੂੰਨਾਂ ਬਾਰੇ ਸਰਕਾਰ ਤੇ ਕਿਸਾਨਾਂ ਵਿਚਾਲੇ 9ਵੇਂ ਗੇੜ ਦੀ ਵਿਗਿਆਨ ਭਵਨ ਵਿਚ ਹੋਈ ਗੱਲਬਾਤ ਵੀ ਬੇਸਿੱਟਾ ਰਹੀ। ਅਗਲੇ ਗੇੜ ਦੀ ਮੀਟਿੰਗ 19 ਜਨਵਰੀ ਨੂੰ ਦੁਪਹਿਰ 12 ਵਜੇ ਤੋਂ ਸ਼ੁਰੂ ਹੋਵੇਗੀ। ਅੱਜ ਮੀਟਿੰਗ ਵਿਚ ਜਾਣ ਤੋਂ ਪਹਿਲਾਂ ਹੀ ਕਿਸਾਨ ਆਗੂਆਂ ਨੇ ਇਸ ਬੈਠਕ ਬਾਰੇ ਵੀ ਬਹੁਤੇ ਉਤਸ਼ਾਹਜਨਕ ਨਤੀਜੇ ਨਾ ਆਉਣ ਦੇ ਸ਼ੰਕੇ ਪ੍ਰਗਟਾਏ ਸਨ। ਮੀਟਿੰਗ ਵਿਚ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ, ਪੀਯੂਸ਼ ਗੋਇਲ ਤੇ ਸੋਮ ਪ੍ਰਕਾਸ਼ 40 ਕਿਸਾਨ ਜਥੇਬੰਦੀਆਂ ਦੇ ਨੇਤਾਵਾਂ ਨਾਲ ਗੱਲਬਾਤ ਕੀਤੀ। ਤਾਜ਼ਾ ਜਾਣਕਾਰੀ ਮੁਤਾਬਕ ਸ਼੍ਰੀ ਤੋਮਰ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਅੜੀ ਛੱਡਣ ਤੇ ਇਸ ’ਤੇ ਕਿਸਾਨ ਨੇਤਾਵਾਂ ਨੇ ਜੁਆਬ ਦਿੱਤਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੇ ਐੱਮ.ਐੱਸ.ਪੀ. ਨੂੰ ਕਾਨੂੰਨੀ ਦਰਜਾ ਦਿਵਾਉਣ ’ਤੇ ਗੱਲ ਕਰਨ ਆਏ ਹਨ ਤੇ ਉਨ੍ਹਾਂ ਦੀਆਂ ਇਹ ਮੰਗਾਂ ਨਹੀਂ, ਸਗੋਂ ਹੱਕ ਸਨ।

Share