ਖੇਤੀ ਕਾਨੂੰਨ : ਸਰਕਾਰ ਵੱਲੋਂ ਤੁਰੰਤ ਵਿਧਾਨ ਸਭਾ ਦਾ ਇਜਲਾਸ ਸੱਦਿਆ ਜਾਵੇ : ਧਰਮਵੀਰ ਗਾਂਧੀ

367
Share

ਪਟਿਆਲਾ, 8 ਅਕਤੂਬਰ, (ਪੰਜਾਬ ਮੇਲ)- ਪਟਿਆਲਾ ਤੋਂ ਸਾਬਕਾ ਸੰਸਦ ਮੈਂਬਰ ਧਰਮਵੀਰ ਗਾਂਧੀ ਨੇ ਪੰਜਾਬ ਸਰਕਾਰ ਨੂੰ ਵਿਸ਼ੇਸ਼ ਮੰਗ ਕੀਤੀ ਹੈ ਕਿ ਸਰਕਾਰ ਵੱਲੋਂ ਤੁਰੰਤ ਵਿਧਾਨ ਸਭਾ ਦਾ ਇਜਲਾਸ ਸੱਦਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਇਜਲਾਸ ਦੌਰਾਨ ਸਰਕਾਰ ਵੱਲੋਂ ਪੰਜਾਬ ਅੰਦਰ ਗੈਰ ਪੰਜਾਬੀਆਂ ਵੱਲੋਂ ਜ਼ਮੀਨ ਖਰੀਦਣ ‘ਤੇ ਪਾਬੰਦੀ ਲਾਈ ਜਾਵੇ।

ਇਸ ਦੇ ਨਾਲ ਹੀ ਧਰਮਵੀਰ ਗਾਂਧੀ ਨੇ ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦਾ ਜੰਮ ਕੇ ਵਿਰੋਧ ਕੀਤਾ ਹੈ ਅਤੇ ਇਸ ਨੂੰ ਕਿਰਸਾਨੀ ਦੇ ਖ਼ਿਲਾਫ਼ ਦੱਸਦਿਆ ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਮਤੇ ਪਾਸ ਕਰਨੇ ਚਾਹੀਦੇ ਹਨ ਅਤੇ ਸੂਬਾ ਸਰਕਾਰ ਨੂੰ ਇਨ੍ਹਾਂ ਖੇਤੀ ਬਿੱਲਾਂ ਨੂੰ ਕੇਂਦਰ ਸਰਕਾਰ ਦੇ ਮੂੰਹ ‘ਤੇ ਮਾਰਨਾ ਚਾਹੀਦਾ ਹੈ।


Share