ਖੇਤੀ ਕਾਨੂੰਨ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਨਾਲ ਆਰ-ਪਾਰ ਦੀ ਲੜਾਈ ਦਾ ਐਲਾਨ

217
Share

-‘ਜੇਕਰ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਤਾਂ ਦੇਵਾਂਗੇ ਸ਼ਹੀਦੀਆਂ ਪਰ ਘਰ ਨਹੀਂ ਜਾਵਾਂਗੇ’
ਨਵੀਂ ਦਿੱਲੀ, 2 ਦਸੰਬਰ (ਪੰਜਾਬ ਮੇਲ)- ਖੇਤੀ ਕਾਨੂੰਨ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਨਾਲ ਆਰ ਪਾਰ ਦੀ ਲੜਾਈ ਲੜਨ ਦਾ ਐਲਾਨ ਕਰ ਦਿੱਤਾ ਹੈ। ਸਿੰਘੂ ਬਾਰਡਰ ਤੇ 30 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ, ਜਿਸ ਵਿਚ ਵੱਡਾ ਫੈਸਲਾ ਲਿਆ ਗਿਆ ਕਿ ਤਿੰਨ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਵਾਪਸ ਪੰਜਾਬ ਜਾਵਾਂਗੇ, ਨਹੀਂ ਤਾਂ ਦਿੱਲੀ ਵਿਚ ਸ਼ਹੀਦੀਆਂ ਦੇਵਾਂਗੇ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਅਸੀਂ ਮਰਜੀਵੜੇ ਬਣ ਕੇ ਆਏ ਹਾਂ।
ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਦੇ ਲਈ ਸ਼ਰਤ ਰੱਖੀ ਹੈ ਕਿ ਜਿਹੜੀ ਜਥੇਬੰਦੀ ਬੁਰਾੜੀ ਮੈਦਾਨ ‘ਚ ਜਾਣਾ ਚਾਹੁੰਦੀ ਹੈ, ਉਸ ਨੂੰ ਜਾਣ ਦਿੱਤਾ ਜਾਵੇ ਅਤੇ ਜਿਹੜੇ ਕਿਸਾਨ ਨਹੀਂ ਜਾਣਾ ਚਾਹੁੰਦੇ, ਉਨ੍ਹਾਂ ‘ਤੇ ਕਿਸੇ ਕਿਸਮ ਦਾ ਜ਼ੋਰ ਨਾ ਪਾਇਆ ਜਾਵੇ।
ਜੇਕਰ ਕੇਂਦਰ ਸਰਕਾਰ ਸਾਡੀ ਇਹ ਸ਼ਰਤ ਮੰਨਦੀ ਹੈ, ਤਾਂ ਹੀ ਅਸੀਂ ਉਨ੍ਹਾਂ ਦੇ ਨਾਲ ਗੱਲਬਾਤ ਕਰਾਂਗੇ। ਕਿਸਾਨ ਜਥੇਬੰਦੀਆਂ ਨੇ ਮੀਟਿੰਗ ਤੋਂ ਬਾਅਦ ਸਾਫ ਕੀਤਾ ਕਿ ਉਨ੍ਹਾਂ ਨੂੰ ਕੇਂਦਰ ਸਰਕਾਰ ਵੱਲੋਂ ਕੋਈ ਵੀ ਲਿਖਤੀ ਸੱਦਾ ਪੱਤਰ ਨਹੀਂ ਆਇਆ ਸਿਰਫ਼ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਹੀ ਫੋਨ ‘ਤੇ ਗੱਲਬਾਤ ਹੋਈ ਹੈ। ਇਸ ਲਈ ਫੋਨ ‘ਤੇ ਕੀਤੀ ਗੱਲਬਾਤ ਨਾਲ ਅਸੀਂ ਕੇਂਦਰ ਨਾਲ ਮੀਟਿੰਗ ਨਹੀਂ ਕਰਾਂਗੇ।


Share