ਖੇਤੀ ਬਿੱਲਾਂ ਖਿਲਾਫ ਪੰਜਾਬੀ ਕਲਾਕਾਰ ਵੀ ਮੈਦਾਨ ਚ ਨਿੱਤਰੇ

87
Share

ਨਾਭਾ, 25 ਸਤੰਬਰ (ਪੰਜਾਬ ਮੇਲ)- ਖੇਤੀ ਬਿੱਲਾਂ ਖਿਲਾਫ ਪੰਜਾਬੀ ਕਲਾਕਾਰ ਵੀ ਇਸ ਵਾਰ ਮੈਦਾਨ ਚ ਨਿੱਤਰੇ ਹਨ। ਪਿਛਲੇ ਕਈ ਦਿਨਾਂ ਤੋਂ ਸੋਸ਼ਲ ਮੀਡੀਆ ਜ਼ਰੀਏ ਪੰਜਾਬੀ ਗਾਇਕ ਤੇ ਕਲਾਕਾਰ ਕਿਸਾਨਾਂ ਦਾ ਡਟ ਕੇ ਸਾਥ ਦੇ ਰਹੇ ਹਨ। ਇਸ ਤੋਂ ਬਾਅਦ ਅੱਜ ਨਾਭਾ ਚ ਕਿਸਾਨਾਂ ਦੇ ਧਰਨੇ ਵਿੱਚ ਸਮਰਥਨ ਦੇਣ ਲਈ ਪੰਜਾਬੀ ਗਾਇਕ ਚੰਡੀਗੜ੍ਹ ਤੋਂ ਰਵਾਨਾ ਹੋਏ। ਹਰਭਜਨ ਮਾਨ, ਉਨ੍ਹਾਂ ਦਾ ਬੇਟਾ ਅਵਕਾਸ਼ ਮਾਨ, ਕੁਲਵਿੰਦਰ ਬਿੱਲਾ, ਸ਼ਿਵਜੋਤ, ਰਣਜੀਤ ਬਾਵਾ ਤੇ ਰਵਨੀਤ ਸਣੇ ਕਈ ਹੋਰ ਪੰਜਾਬੀ ਗਾਇਕ ਕਿਸਾਨਾਂ ਦਾ ਸਾਥ ਦੇਣ ਜਾ ਰਹੇ ਹਨ। ਇਸ ਤੋਂ ਪਹਿਲਾਂ ਪੰਜਾਬ ਦੇ ਕਲਾਕਾਰਾਂ ਵੱਲੋਂ ਗੀਤਾਂ ਰਾਹੀਂ ਵੀ ਆਪਣਾ ਰੋਸ ਪ੍ਰਗਟਾਇਆ ਜਾ ਚੁੱਕਾ ਹੈ। ਗਾਇਕ ਸਿੱਪੀ ਗਿੱਲ ਨੇ ‘ਆਸ਼ਿਕ਼ ਮਿੱਟੀ ਦੇ’ ਗੀਤ ਰਾਹੀਂ ਕਿਸਾਨਾਂ ਦੇ ਹੱਕਾਂ ਦੀ ਗੱਲ ਕੀਤੀ। ਦੂਜੇ ਪਾਸੇ ਗਾਇਕ ਕੰਵਰ ਗਰੇਵਾਲ ਨੇ ‘ਅੱਖਾਂ ਖੋਲ੍ਹ’ ਗੀਤ ਨਾਲ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ ਹੈ।


Share