ਖੇਤੀ ਬਿੱਲਾਂ ਦੇ ਵਿਰੋਧ ‘ਚ ਅੰਮ੍ਰਿਤਸਰ ਵਿਖੇ ਕਿਸਾਨਾਂ ਦਾ ਜੇਲ੍ਹ ਭਰੋ ਅੰਦੋਲਨ ਸ਼ੁਰੂ

62
Share

ਅੰਮ੍ਰਿਤਸਰ, 20 ਸਤੰਬਰ (ਪੰਜਾਬ ਮੇਲ)- ਖੇਤੀ ਬਿੱਲਾਂ ਦੇ ਵਿਰੋਧ ‘ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸ਼ੁਰੂ ਕੀਤੇ ਜੇਲ੍ਹ ਭਰੋ ਮੋਰਚੇ ਦੌਰਾਨ ਅੱਜ ਕਿਸਾਨਾਂ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ ਅਤੇ ਹਰਿਆਣਾ ਦੇ ਕਿਸਾਨਾਂ ਦੇ ਕਿਸਾਨਾਂ ਦੇ ਸੰਘਰਸ਼ ਦਾ ਸਮਰਥਨ ਕੀਤਾ। ਕਿਸਾਨ ਆਗੂ ਸਰਵਨ ਸਿੰਘ ਪੰਧੇਰ ਅਤੇ ਗੁਰਬਚਨ ਸਿੰਘ ਚੱਬਾ ਨੇ ਦਸਿਆ ਕਿ ਖੇਤੀ ਬਿੱਲਾਂ ਨੂੰ ਵਿਰੋਧ ਦੇ ਬਾਵਜੂਦ ਪਾਸ ਕਰਨ ਤੋਂ ਕਿਸਾਨਾਂ ਵਿਚ ਭਾਰੀ ਰੋਸ ਹੈ। ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਆਵਾਜਾਈ ਵੀ ਰੋਕੀ। ਇਸ ਦੌਰਾਨ ਵੱਖ-ਵੱਖ ਕਿਸਾਨ ਜਥੇਬੰਦੀਆ ਨੇ 25 ਸਤੰਬਰ ਨੂੰ ਪੰਜਾਬ ਬੰਦ ਦੇ ਸਮਰਥਨ ‘ਚ ਮੀਟਿੰਗ ਕੀਤੀ।


Share