ਖੇਤੀ ਬਿੱਲ: ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

59
Share

ਗੈਰ-ਐੱਨਡੀਏ ਪਾਰਟੀਆਂ ਨੇ ਰਾਸ਼ਟਰਪਤੀ ਨੂੰ ਭੇਜਿਆ ਮੈਮੋਰੈਂਡਮ, ਮਿਲਣ ਦਾ ਸਮਾਂ ਮੰਗਿਆ
ਨਵੀਂ ਦਿੱਲੀ, 21 ਸਤੰਬਰ (ਪੰਜਾਬ ਮੇਲ)- ਰਾਜ ਸਭਾ ’ਚ ਹੰਗਾਮੇ ਦੌਰਾਨ ਦੋ ਵਿਵਾਦਿਤ ਖੇਤੀ ਬਿੱਲਾਂ ਦੇ ਪਾਸ ਹੋਣ ਤੋਂ ਇਕ ਦਿਨ ਮਗਰੋਂ ਵੱਡੀ ਗਿਣਤੀ ਗੈਰ-ਐੱਨਡੀਏ ਪਾਰਟੀਆਂ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਪੱਤਰ ਲਿਖ ਕੇ ਇਨ੍ਹਾਂ ਤਜਵੀਜ਼ਤ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ ਕਰਦਿਆਂ ਮਿਲਣ ਦਾ ਸਮਾਂ ਮੰਗਿਆ ਹੈ। ਸੂਤਰਾਂ ਮੁਤਾਬਕ ਕਾਂਗਰਸ, ਖੱਬੀਆਂ ਪਾਰਟੀਆਂ, ਐੱਨ.ਸੀ.ਪੀ., ਡੀ.ਐੱਮ.ਕੇ., ਸਮਾਜਵਾਦੀ ਪਾਰਟੀ ਤੇ ਆਰ.ਜੇ.ਡੀ. ਸਮੇਤ ਵੱਖ-ਵੱਖ ਵਿਰੋਧੀ ਪਾਰਟੀਆਂ ਨੇ ਰਾਸ਼ਟਰਪਤੀ ਨੂੰ ਭੇਜੇ ਮੈਮੋਰੈਂਡਮ ਵਿਚ ਇਸ ਪੂਰੇ ਮਾਮਲੇ ’ਚ ਰਾਸ਼ਟਰਪਤੀ ਦੇ ਦਖ਼ਲ ਦੀ ਮੰੰਗ ਕਰਦਿਆਂ ਬਿਲਾਂ ’ਤੇ ਸਹੀ ਨਾ ਪਾਉਣ ਲਈ ਕਿਹਾ ਹੈ। ਚੇਤੇ ਰਹੇ ਕਿ ਰਾਸ਼ਟਰਪਤੀ ਦੀ ਪ੍ਰਵਾਨਗੀ ਮਿਲਦੇ ਹੀ ਇਹ ਬਿੱਲ ਕਾਨੂੰਨ ਦਾ ਰੂਪ ਲੈ ਲੈਣਗੇ। ਸੂਤਰਾਂ ਦੀ ਮੰਨੀਏ ਦਾ ਇਸ ਮੈਮੋਰੈਂਡਮ ਨੂੰ ਕਾਂਗਰਸ ਦੇ ਸੰਸਦ ਮੈਂਬਰ ਤੇ ਉੱਘੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਤਿਆਰ ਕੀਤਾ ਹੈ।

Share